ਅੰਮ੍ਰਿਤਸਰ,- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਗਾਂਹ ਵਧੂ ਵਿਚਾਰਾਂ ਦੇ ਨੌਜਵਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅੱਜ ਉਪ ਮੁੱਖ ਮੰਤਰੀ ਵਜੋਂ ਹਲਫ ਲੈਣ ਉਪਰੰਤ ਸ਼ੁਕਰਾਨੇ ਲਈ ਪ੍ਰੀਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਈ ਸੀਨੀਅਰ ਅਕਾਲੀ ਆਗੂ ਮੈਂਬਰ ਪਾਰਲੀਮੈਂਟ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਧਾਇਕ ਤੇ ਵੱਡੀ ਗਿਣਤੀ ’ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ।
ਉਨ੍ਹਾਂ ਪ੍ਰਕਾਰਮਾਂ ਕੀਤੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ ਅਤੇ ਸਤਿਗੁਰਾਂ ਵਲੋਂ ਹੋਈਆਂ ਬਖਸ਼ਿਸ਼ਾਂ ਲਈ ਸ਼ੁਕਰਾਨਾ ਕਰਦਿਆਂ ਭਵਿੱਖ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿ: ਜਸਵਿੰਦਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਸਿੰਘ ਸਾਹਿਬ ਗਿ: ਗੁਰਬਚਨ ਸਿੰਘ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਨੂੰ ਸਿਰੋਪਾਓ ਬਖਸ਼ਿਸ਼ ਕੀਤੇ। ਸ. ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੀ ਨੇ ਉਨ੍ਹਾਂ ਦੀ ਚੜ੍ਹਦੀ ਕਲਾਂ ਦੀ ਅਰਦਾਸ ਕੀਤੀ ਅਤੇ ਸਿਰੋਪਾਓ ਬਖਸ਼ਿਸ਼ ਕੀਤਾ।
ਉਪਰੰਤ ਸੂਚਨਾਂ ਕੇਂਦਰ ਦੇ ਬਾਹਰ ਖੁੱਲੇ ਪੰਡਾਲ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਮੁਬਾਰਕਬਾਦ ਦਿੰਦਿਆਂ, ‘ਜੀ ਆਇਆਂ’ ਕਿਹਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਿਹਰੀ ਮਾਡਲ, ਸ੍ਰੀ ਸਾਹਿਬ ਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ। ਉਨ੍ਹਾਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਜਥੇ. ਅਵਤਾਰ ਸਿੰਘ ਨੇ ਕਿਹਾ ਅੱਜ ਖ਼ਾਲਸਾ ਪੰਥ ਤੇ ਪੰਜਾਬੀਆਂ ਲਈ ਬੜਾ ਖੁਸ਼ੀਆਂ ਭਰਿਆ ਦਿਹਾੜਾ ਹੈ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪੰਜਾਬ ਦੇ ਹੋਣਹਾਰ ਨੌਜਵਾਨ ਸਪੂਤ ਅਤੇ ਪੰਜਾਬ ਦੇ ਲੋਕ ਨਾਇਕ ਸ. ਪ੍ਰਕਾਸ਼ ਸਿੰਘ ਬਾਦਲ ਦੇ ਸਪੁੱਤਰ ਸ. ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਵਲੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਤੇ ਦੇਸ਼ ਵਾਸੀਆਂ ਨੂੰ ਇੰਨ੍ਹਾਂ ਤੋਂ ਬਹੁਤ ਵੱਡੀਆਂ ਆਸਾਂ ਹਨ। ਉਨ੍ਹਾਂ ਸ. ਬਾਦਲ ਦੇ ਚੰਗੇਰੇ ਭਵਿੱਖ ਤੇ ਸਫਲਤਾ ਲਈ ਚੜ੍ਹਦੀ ਕਲਾ ਦੀ ਕਾਮਨਾ ਕੀਤੀ।
ਇਸ ਮੌਕੇ ਲੋਕ ਸਭਾ ਦੇ ਡਿਪਟੀ ਸਪੀਕਰ ਸ. ਚਰਨਜੀਤ ਸਿੰਘ ਅਟਵਾਲ, ਮੈਂਬਰ ਲੋਕ ਸਭਾ ਸ. ਸੁਖਦੇਵ ਸਿੰਘ ਢੀਂਡਸਾ ਤੇ ਸ. ਰਤਨ ਸਿੰਘ ਅਜਨਾਲਾ, ਰਾਜ ਸਭਾ ਮੈਂਬਰ ਸ. ਰਾਜਮਹਿੰਦਰ ਸਿੰਘ ਮਜੀਠਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਤੇ ਬੀਬੀ ਜਗੀਰ ਕੌਰ ਬੇਗੋਵਾਲ, ਸ. ਇੰਦਰਜੀਤ ਸਿੰਘ (ਮੱਕੜ), ਕੌਂਸਲਰ ਸ. ਮਨਵਿੰਦਰਪਾਲ ਸਿੰਘ (ਮੱਕੜ) ਸਾਬਕਾ ਕੌਂਸਲਰ ਸ. ਜਸਵਿੰਦਰ ਸਿੰਘ ਤੇ ਭੈਰਾਜ ਸਿੰਘ, ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਣੀਕੇ ਤੇ ਸ. ਅਜੀਤ ਸਿੰਘ ਕੋਹਾੜ, ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ, ਸ. ਹਰਮੀਤ ਸਿੰਘ ਸੰਧੂ ਤੇ ਸ. ਇੰਦਰਬੀਰ ਸਿੰਘ ਬੁਲਾਰੀਆ, ਤੇ ਸ. ਹਰਮੇਲ ਸਿੰਘ ਟੌਹੜਾ, ਸ. ਅਜਾਇਬ ਸਿੰਘ ਮੁਖਮੈਲਪੁਰ, ਸ. ਗੁਰਦੇਵ ਸਿੰਘ ਬਾਦਲ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਰਖੜਾ, ਸਾਬਕਾ ਐਮ.ਪੀ. ਮੈਂਬਰ ਸ਼ਰਨਜੀਤ ਸਿੰਘ ਢਿੱਲੋਂ, ਸ. ਸੁਖਵਿੰਦਰ ਸਿੰਘ ਮਾਨਸਾ, ਸ. ਵੀਰ ਸਿੰਘ ਲੋਪੋਕੇ, ਸ. ਕ੍ਰਿਪਾਲ ਸਿੰਘ ਲਿਬੜਾ, ਸ. ਸਿੰਕਦਰ ਸਿੰਘ ਮਲੂਕਾ, ਸ. ਬਲਵਿੰਦਰ ਸਿੰਘ ਭੂੰਦੜ, ਸ. ਅਮਰਜੀਤ ਸਿੰਘ ਚਾਵਲਾ, ਸ. ਤੋਤਾ ਸਿੰਘ, ਸ. ਮਨਜੀਤ ਸਿੰਘ ਜੀ.ਕੇ. ਪ੍ਰਧਾਨ ਸ਼੍ਰੋਮਣੀ ਅਕਾਲੀ ਬਾਦਲ ਦਿੱਲੀ, ਸ. ਇਕਬਾਲ ਸਿੰਘ ਸੰਧੂ, ਸ. ਗੁਰਪ੍ਰਤਾਪ ਸਿੰਘ ਟਿਕਾ, ਸ. ਹਰਦਿਆਲ ਸਿੰਘ ਰਾਜਲਾ, ਸ. ਮਾਨਇੰਦਰ ਸਿੰਘ ਨਾਭਾ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਅੰਤ੍ਰਿੰਗ ਮੈਂਬਰਾਨ ਸ਼੍ਰੋਮਣੀ ਕਮੇਟੀ ਸ. ਰਾਜਿੰਦਰ ਸਿੰਘ ਮਹਿਤਾ, ਸ. ਸੂਬਾ ਸਿੰਘ ਡੱਬਵਾਲਾ, ਸੰਤ ਟੇਕ ਸਿੰਘ ਧਨੌਲਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਦਿਆਲ ਸਿੰਘ ਕੋਲਿਆਂਵਾਲੀ, ਮੈਂਬਰਾਨ ਸ਼੍ਰੋਮਣੀ ਕਮੇਟੀ ਸ. ਮਨਜੀਤ ਸਿੰਘ ਬੱਪੀਆਣਾ, ਬੀਬੀ ਕਿਰਨਜੋਤ ਕੌਰ, ਸ. ਚਤਿੰਨ ਸਿੰਘ ਸਮਾਉ (ਸਾਬਕਾ ਲੋਕ ਸਭਾ ਮੈਂਬਰ), ਸ. ਗੁਰਿੰਦਰਜੀਤ ਸਿੰਘ ਬਾਵਾ ਬੰਬੇ, ਸੰਤ ਜਸਵੀਰ ਸਿੰਘ ਕਾਲਾਮਾਲਾ, ਸ. ਬਲਦੇਵ ਸਿੰਘ ਚੂੰਘਾਂ, ਸ. ਅਮਰ ਸਿੰਘ ਬੀ.ਏ., ਸ. ਗੁਰਪਾਲ ਸਿੰਘ ਗੋਰਾ, ਸ. ਸਰੂਪ ਸਿੰਘ ਮੁਕਤਸਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਨਵਤੇਜ ਸਿੰਘ ਕਾਉਣੀ, ਸ. ਸੁਖਦੇਵ ਬਾਠ, ਸ. ਅਜੀਤ ਸਿੰਘ ਚੰਦਅਰਾਈਆਂ, ਸ. ਮੱਖਣ ਸਿੰਘ ਨੰਗਲ ਅਤੇ ਸ. ਸੁਰਜੀਤ ਸਿੰਘ ਰਾਏਪੁਰ, ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਹਰਦਲਬੀਰ ਸਿੰਘ ਸ਼ਾਹ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਤੇ ਸ. ਜੋਗਿੰਦਰ ਸਿੰਘ, ਮੀਤ ਸਕੱਤਰ ਸ. ਮਹਿੰਦਰ ਸਿੰਘ ਤੇ ਸ. ਕ੍ਰਿਪਾਲ ਸਿੰਘ ਚੌਹਾਨ, ਪਬਲੀਸਿਟੀ ਦੇ ਇੰਚਾਰਜ ਸ. ਰਾਮ ਸਿੰਘ, ਮੈਨੇਜਰ ਸ. ਹਰਭਜਨ ਸਿੰਘ, ਮੈਨਜਰ ਸਰਾਵਾਂ ਸ. ਕੁਲਦੀਪ ਸਿੰਘ ਬਾਵਾ, ਐਡੀ. ਮੈਨੇਜਰ ਸ. ਸੁਖਦੇਵ ਸਿੰਘ ਤਲਵੰਡੀ, ਸ. ਹਰਬੰਸ ਸਿੰਘ ਮਲੀ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ (ਭਿੰਡਰ), ਮੀਤ ਮੈਨੇਜਰ ਸ. ਬਲਦੇਵ ਸਿੰਘ, ਸੂਚਨਾਂ ਅਧਿਕਾਰੀ ਸ. ਗੁਰਬਚਨ ਸਿੰਘ, ਸ. ਦਲਬੀਰ ਸਿੰਘ ਤੇ ਸ. ਜਸਵਿੰਦਰ ਸਿੰਘ ਜੱਸੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਤਵੰਤੇ ਸੱਜਣ ਤੇ ਅਕਾਲੀ ਦਲ ਦੇ ਸੀਨੀਅਰ ਤੇ ਯੂਥ ਅਕਾਲੀ ਆਗੂ ਹਾਜ਼ਰ ਸਨ।
ਸਹੁੰ ਚੁਕ ਸਮਾਗਮ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਸ. ਸੁਖਬੀਰ ਸਿੰਘ ਬਾਦਲ ਉਨ੍ਹਾਂ ਦੀ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਅੱਜ ਅੰਮ੍ਰਿਤ ਵੇਲੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।