ਅੰਮ੍ਰਿਤਸਰ: – ਭਾਰਤ ਦੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਸੇਹਤਯਾਬੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਸ੍ਰੀ ਦਰਬਾਰ ਸਾਹਿਬ ਸਮੂੰਹ ’ਚ 26 ਜਨਵਰੀ ਨੂੰ ਪ੍ਰਾਅਰੰਭ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਸਵੇਰੇ 9 ਵਜੇ ਪਿਆ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਮੁੰਬਈ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਅਤੇ ਅਰਦਾਸ ਭਾਈ ਧਰਮ ਸਿੰਘ ਨੇ ਕੀਤੀ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਇਕ ਪ੍ਰੈਸ ਰਲੀਜ਼ ’ਚ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜਿੰਨ੍ਹਾਂ ਦੇ ਦਿਲ ਦਾ ਸਫਲ ਆਪ੍ਰੇਸ਼ਨ ਹੋਇਆ ਹੈ ਉਹ ਜਲਦ ਤੰਦਰੁਸਤ ਹੋ ਕੇ ਦੇਸ਼ ਦੀ ਵਾਗਡੋਰ ਸੰਭਾਲਣ, ਦੀ ਭਾਵਨਾ ਨਾਲ ਪਰਸੋਂ ਰੋਜ਼ ਤੋਂ ਸ੍ਰੀ ਦਰਬਾਰ ਸਾਹਿਬ ਸਮੂੰਹ ’ਚ ਪ੍ਰਾਅਰੰਭ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਪਿਆ।
ਇਸ ਮੌਕੇ ਸ. ਕਾਹਨ ਸਿੰਘ ਪੰਨੂ ਡੀ.ਸੀ., ਵਿਧਾਇਕ ਸ. ਮਲਕੀਤ ਸਿੰਘ ਏ.ਆਰ., ਡਾ: ਦਲਬੀਰ ਸਿੰਘ ਵੇਰਕਾ, ਸ. ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਸ. ਵੀਰ ਸਿੰਘ ਲੋਪੋਕੇ, ਅੰਤਿੰ੍ਰਗ ਕਮੇਟੀ ਦੇ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸ. ਹਰਭਜਨ ਸਿੰਘ, ਐਡੀ: ਮੈਨੇਜਰ ਸ. ਬਲਵਿੰਦਰ ਸਿੰਘ ਅਤੇ ਸੰਗਤਾਂ ਹਾਜ਼ਰ ਸਨ।