ਅੰਮ੍ਰਿਤਸਰ:- ਸਿੱਖ ਜਗਤ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਸੇਹਤਯਾਬੀ ਲਈ ਸ੍ਰੀ ਦਰਬਾਰ ਸਾਹਿਬ ਸਮੂੰਹ ’ਚ 27 ਜਨਵਰੀ ਨੂੰ ਪ੍ਰਾਅਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਸਵੇਰੇ 8.30 ਵਜੇ ਪਿਆ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਮੁੰਬਈ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਅਤੇ ਅਰਦਾਸ ਭਾਈ ਧਰਮ ਸਿੰਘ ਨੇ ਕੀਤੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜਿੰਨ੍ਹਾਂ ਦੇ ਦਿਲ ਦਾ ਸਫਲ ਆਪ੍ਰੇਸ਼ਨ ਹੋਇਆ ਹੈ, ਦੇ ਜਲਦੀ ਤੰਦਰੁਸਤ ਹੋ ਕੇ ਦੇਸ਼ ਦੀ ਵਾਗਡੋਰ ਸੰਭਾਲਣ, ਦੀ ਭਾਵਨਾ ਨਾਲ ਸ੍ਰੀ ਦਰਬਾਰ ਸਾਹਿਬ ਸਮੂੰਹ ’ਚ ਪ੍ਰਾਅਰੰਭ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਪਿਆ ਹੈ ਅਤੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਤੰਦਰੁਸਤੀ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖਟੜਾ, ਸ. ਜੋਗਿੰਦਰ ਸਿੰਘ ਅਦਲੀਵਾਲ ਤੇ ਸ. ਰਣਵੀਰ ਸਿੰਘ, ਐਡੀ: ਸਕੱਤਰ ਸ. ਸਤਿਬੀਰ ਸਿੰਘ ਤੇ ਸ. ਹਰਜੀਤ ਸਿੰਘ, ਮੀਤ ਸਕੱਤਰ ਸ. ਬਲਕਾਰ ਸਿੰਘ, ਸ. ਗੁਰਬਚਨ ਸਿੰਘ , ਸ. ਮਹਿੰਦਰ ਸਿੰਘ ਤੇ ਸ. ਮਨਜੀਤ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਸ. ਕਸ਼ਮੀਰ ਸਿੰਘ ਪੱਟੀ, ਸ. ਪ੍ਰਮਜੀਤ ਸਿੰਘ ਸਰੋਆ, ਪਬਲੀਕੇਸ਼ਨ ਵਿਭਾਗ ਦੇ ਇੰਚਾਰਜ ਸ. ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਸ. ਦਲਬੀਰ ਸਿੰਘ, ਸਿੱਖ ਕਲਚਰਲ ਸੁਸਾਇਟੀ ਨਿਊ ਯਾਰਕ (ਯੂ.ਐਸ.ਏ.) ਦੇ ਪ੍ਰਧਾਨ ਸ. ਟਹਿਲ ਸਿੰਘ, ਯੂ.ਐਸ.ਏ. ਤੋਂ ਛਪਣ ਵਾਲੀ ਪੰਜਾਬੀ ਦੀ ਅਖ਼ਬਾਰ ‘ਪੰਜਾਬ ਐਕਸਪ੍ਰੈਸ’ ਦੇ ਸਕੱਤਰ ਸ. ਸਤਨਾਮ ਸਿੰਘ ਰਟੈਂਡਾ, ਸ. ਕਸ਼ਮੀਰ ਸਿੰਘ ਰਟੈਂਡਾ, ਸ. ਹਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਭਜਨ ਸਿੰਘ, ਐਡੀ: ਮੈਨੇਜਰ ਸ. ਬਲਵਿੰਦਰ ਸਿੰਘ (ਭਿੰਡਰ), ਮੀਤ ਮੈਨੇਜਰ ਸ. ਸੁਖਰਾਜ ਸਿੰਘ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਭਾਰੀ ਗਿਣਤੀ ’ਚ ਸੰਗਤਾਂ ਮੌਜੂਦ ਸਨ।