ਅੰਮ੍ਰਿਤਸਰ – ਸਿੱਖ ਜਗਤ ਵਿਚ ਦਸਵੰਧ ਕੱਢਣ ਤੇ ਹੱਥੀਂ ਸੇਵਾ ਦਾ ਵਿਸ਼ੇਸ਼ ਮਹੱਤਵ ਹੈ, ਅਸੀਂ ਵਡੇਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਸਿੱਖ ਜਗਤ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਤਨਦੇਹੀ ਨਾਲ ਸਰਵਿਸ ਕਰਦਿਆਂ ਇਸ ਸੰਸਥਾ ਦੇ ਅਕਸ ਨੂੰ ਹੋਰ ਨਿਖਾਰਨ ਲਈ ਸਾਨੂੰ ਹਰ ਯਤਨ ਕਰਨਾ ਚਾਹੀਦਾ ਹੈ ਅਤੇ ਗੁਰਮਤਿ ਗਾਡੀ ਰਾਹ ’ਤੇ ਚਲਦਿਆਂ ਗੁਰੂ ਕੇ ਲੰਗਰ, ਬਰਤਨ ਸਾਫ ਕਰਨ ਅਤੇ ਸੰਗਤਾਂ ਦੇ ਜੋੜਿਆਂ ਦੀ ਸੇਵਾ ਲਈ ਵੀ ਸਮਾਂ ਕੱਢਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ’ਚ ਇਕੱਤਰ ਸਟਾਫ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।
ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਦੇ ਰੁਝੇਵਿਆਂ ਭਰੇ ਜੀਵਨ ’ਚ ਗੁਰੂ-ਘਰ ’ਚ ਹੱਥੀਂ ਕੀਤੀ ਸੇਵਾ ਨਾਲ ਹੀ ਮਨੁੱਖ ਨੂੰ ਸੰਤੁਸ਼ਟੀ ਪ੍ਰਾਪਤ ਹੁੰਦੀ ਹੈ। ਸੋ ਸਾਨੂੰ ਸਮੁੱਚੇ ਸਟਾਫ ਨੂੰ ਚਾਹੀਦਾ ਹੈ ਕਿ ਅਸੀਂ ਵੀ ਆਪਣੀ ਕਿਰਤ ’ਚੋਂ ਦਸਵੰਦ ਕੱਢੀਏ ਤੇ ਉਚੇਚਾ ਸਮਾਂ ਕੱਢ ਕੇ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਹੱਥੀਂ ਸੇਵਾ ਕਰਕੇ ਜੀਵਨ ਸਫਲਾ ਕਰੀਏ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਮੁੱਖ ਪ੍ਰਬੰਧਕ ਹੋਣ ਦੇ ਨਾਤੇ ਮੇਰੀ ਦਿਲੀ ਇਛਾ ਹੈ ਕਿ ਇਕ ਦਿਨ ਸਾਰੇ ਰੁਝੇਵੇਂ ਛੱਡ ਕੇ ਅਸੀਂ ਸਮੁੱਚਾ ਸਟਾਫ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਸਬਜੀਆਂ ਕੱਟਣ, ਲੰਗਰ ਵਰਤਾਉਣ, ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕਰੀਏ। ਉਨ੍ਹਾਂ ਦੀ ਪ੍ਰੇਰਨਾ ਸਦਕਾ ਸਮੁੱਚੇ ਸਟਾਫ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਣ ਕੀਤਾ ਕਿ ਜਿਹੜਾ ਵੀ ਦਿਨ ਸੇਵਾ ਲਈ ਨਿਯਤ ਕੀਤਾ ਜਾਵੇਗਾ ਉਸ ਦਿਨ ਸਮੁੱਚਾ ਸਟਾਫ ਹੱਥੀਂ ਸੇਵਾ ਕਰੇਗਾ। ਇਸ ਮੌਕੇ ਸ. ਦਲਮੇਘ ਸਿੰਘ ਨੇ ਸਮੁੱਚੇ ਸਟਾਫ ਨੂੰ ਡਿਊਟੀ ਤਨਦੇਹੀ ਨਾਲ ਨਿਭਾਉਣ ਤੇ ਅਨੁਸਾਸ਼ਨ ’ਚ ਰਹਿੰਦਿਆਂ ਸਮੇਂ ਸਿਰ ਦਫਤਰ ਪੁੱਜਣ ਤੇ ਸਮੇਂ ਸਿਰ ਹੀ ਦਫਤਰ ਤੋਂ ਜਾਣ ਦੀ ਪ੍ਰੇਰਨਾਂ ਵੀ ਕੀਤੀ।
ਇਸ ਤੋਂ ਪਹਿਲਾਂ ਸਕੱਤਰ ਸ. ਵਰਿਆਮ ਸਿੰਘ ਤੇ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਵੀ ਸਟਾਫ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਇਸ ਮੌਕੇ ਸਕੱਤਰ ਸ. ਰਣਵੀਰ ਸਿੰਘ, ਐਡੀ: ਸਕੱਤਰ ਸ. ਤਰਲੋਚਨ ਸਿੰਘ, ਸ. ਹਰਜੀਤ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਘਰਿੰਡਾ, ਸ. ਰਣਜੀਤ ਸਿੰਘ, ਸ. ਦਿਲਬਾਗ ਸਿੰਘ, ਸ. ਮਨਜੀਤ ਸਿੰਘ, ਸ. ਗੁਰਬਚਨ ਸਿੰਘ, ਸ. ਅੰਗਰੇਜ਼ ਸਿੰਘ, ਸ. ਮਹਿੰਦਰ ਸਿੰਘ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕਸ਼ਮੀਰ ਸਿੰਘ ਪੱਟੀ, ਸ. ਰਾਮ ਸਿੰਘ, ਸ. ਨਿਰਮਲਬੀਰ ਸਿੰਘ, ਸ. ਰਘਬੀਰ ਸਿੰਘ, ਸ. ਸੁਖਦੇਵ ਸਿੰਘ ਭੂਰਾ, ਸ. ਬਲਬੀਰ ਸਿੰਘ, ਸ. ਗੁਰਚਰਨ ਸਿੰਘ, ਸ. ਬਿਜੈ ਸਿੰਘ, ਸ. ਰਜਿੰਦਰ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਕੁਲਦੀਪ ਸਿੰਘ ਜੁੰਡਲਾ, ਸ. ਹਰਦੀਪ ਸਿੰਘ ਪੱਟੀ, ਸ. ਹਰਮੰਦਰ ਸਿੰਘ, ਸ. ਗੁਰਦੇਵ ਸਿੰਘ ਉੱਬੋਕੇ, ਸ. ਸੰਤੋਖ ਸਿੰਘ ਚਾਚਾ, ਸ. ਜਸਪਾਲ ਸਿੰਘ, ਸ. ਦਲਬੀਰ ਸਿੰਘ, ਸ. ਸੁਰਿੰਦਰਪਾਲ ਸਿੰਘ ਖਜ਼ਾਨਚੀ, ਸ. ਸੁਖਬੀਰ ਸਿੰਘ ਮੂਲੇਚੱਕ, ਸ. ਗੁਰਪਾਲ ਸਿੰਘ, ਸ. ਕੁਲਵਿੰਦਰ ਸਿੰਘ ਵਰਨਾਲਾ, ਸ. ਅਰਜਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਭਜਨ ਸਿੰਘ, ਸਰਾਵਾਂ ਦੇ ਮੈਨੇਜਰ ਸ. ਕੁਲਦੀਪ ਸਿੰਘ, ਐਡੀ: ਮੈਨੇਜਰ ਸ. ਸੁਖਦੇਵ ਸਿੰਘ ਤਲਵੰਡੀ, ਸ. ਬਲਵਿੰਦਰ ਸਿੰਘ (ਭਿੰਡਰ), ਸ. ਬਲਬੀਰ ਸਿੰਘ, ਸ. ਪ੍ਰਤਾਪ ਸਿੰਘ ਤੇ ਸ. ਹਰਬੰਸ ਸਿੰਘ, ਮੀਤ ਮੈਨੇਜਰ ਸ. ਭੁਪਿੰਦਰ ਸਿੰਘ, ਸ. ਹਰਜਿੰਦਰ ਸਿੰਘ, ਸ. ਬਲਦੇਵ ਸਿੰਘ, ਸ. ਬੇਅੰਤ ਸਿੰਘ, ਸ. ਰਘੁਬੀਰ ਸਿੰਘ, ਸ. ਜਗੀਰ ਸਿੰਘ ਤੇ ਸ. ਪੂਰਨ ਸਿੰਘ, ਸ. ਇੰਦਰਪਾਲ ਸਿੰਘ, ਸ. ਸਰੂਪ ਸਿੰਘ, ਸ. ਕਾਬਲ ਸਿੰਘ, ਸ. ਬਲਦੇਵ ਸਿੰਘ, ਸ. ਜੈਲ ਸਿੰਘ, ਸ. ਸਰਵਨ ਸਿੰਘ, ਸ. ਪ੍ਰਮਿੰਦਰ ਸਿੰਘ, ਸ. ਚਰਨਜੀਤ ਸਿੰਘ, ਸ. ਜਗਤਾਰ ਸਿੰਘ, ਬੀਬੀ ਪ੍ਰਮਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਹਾਜ਼ਰ ਸੀ।