ਪਟਿਆਲਾ ,ਪਰਮਿੰਦਰ ਸਿੰਘ - ਸ਼੍ਰੀ ਦੀਪਿੰਦਰ ਸਿੰਘ ਡਿਪਟੀ ਕਮਿਸ਼ਨਰ ਅਤੇ ਸ਼੍ਰੀ ਦਰਸ਼ਨ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਨੇ ਪਿਛਲੇ ਦਿਨੀਂ ਮਾਤਾ ਸ਼੍ਰੀ ਕਾਲੀ ਦੇਵੀ ਜੀ ਦੇ ਮੰਦਿਰ ਵਿਖੇ ਵਾਪਰੀ ਦੁਖਦਾਈ ਘਟਨਾਂ ਜਿਸ ਦੌਰਾਨ ਸ਼੍ਰੀ ਰਮੇਸ਼ ਕੁਮਾਰ ਗੋਇਲ ਪੱਪੂ ਅਤੇ ਸ਼੍ਰੀ ਵਿਨੋਦ ਕੁਮਾਰ ਨੇ ਕਥਿਤ ਤੌਰ ’ਤੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਹਨਾਂ ਨੂੰ ਕਿ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ, ਦਾ ਹਾਲ ਚਾਲ ਪੁੱਛਣ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੁੱਜੇ ਅਤੇ ਡਾਕਟਰਾਂ ਪਾਸੋਂ ਉਹਨਾਂ ਦੇ ਚੱਲ ਰਹੇ ਇਲਾਜ਼ ਬਾਰੇ ਜਾਣਕਾਰੀ ਹਾਸਲ ਕੀਤੀ । ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੌਕੇ ’ਤੇ ਮੌਜੂਦ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਵਿਸ਼ਵਾਸ਼ ਦਿਵਾਇਆ ਕਿ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ ਪੀੜ੍ਹਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ । ਉਹਨਾਂ ਇਸ ਮੌਕੇ ਦੁੱਖਦਾਈ ਘਟਨਾਂ ਦਾ ਸ਼ਿਕਾਰ ਹੋਏ ਦੋਵੇਂ ਵਿਅਕਤੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾਂ ਵੀ ਕੀਤੀ ।