ਵਡਾਕਰਾ- ਸੋਨੀਆ ਗਾਂਧੀ ਨੇ ਭਾਜਪਾ ਦੇ ਅਡਵਾਨੀ ਵਲੋਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕਮਜ਼ੋਰ ਪ੍ਰਧਾਨਮੰਤਰੀ ਕਹਿਣ ਤੇ ਉਨ੍ਹਾਂ ਨੂੰ ਚੰਗੀ ਫਿਟਕਾਰ ਲਗਾਂਉਂਦੇ ਹੋਏ ਕਿਹਾ ਕਿ ਅਜਿਹਾ ਕਹਿਣ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ।
ਕੇਰਲ ਦੇ ਵਡਾਕਰਾ ਵਿਚ ਯੂਡੀਐਫ ਦੀ ਇਕ ਚੋਣ ਰੈਲੀ ਵਿਚ ਆਪਣੇ ਭਾਸ਼ਣ ਦੌਰਾਨ ਸੋਨੀਆਂ ਗਾਂਧੀ ਨੇ ਕਿਹਾ ਕਿ ਭਾਜਪਾ ਅਤੇ ਵਾਮ ਦਲਾਂ ਵਲੋਂਪ੍ਰਧਾਨਮੰਤਰੀ ਦੇ ਖਿਲਾਫ ਇਹੋ ਜਿਹੇ ਬਿਆਨ ਦੇਣੇ ਬੜੀ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਿਚ ਦੇਸ਼ ਤਰਕੀ ਦੀਆਂ ਸਿਖਰਾਂ ਤੇ ਪਹੁੰਚਿਆ ਹੈ। ਸੋਨੀਆ ਗਾਂਧੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ। ਭਾਜਪਾ ਤੇ ਵਰਦਿਆਂ ਹੋਇਆਂ ਉਨ੍ਹਾਂ ਨੇ ਕਿਹਾ ਕਿ ਐਨਡੀਏ ਦੀ ਸਰਕਾਰ ਆਪਣੇ ਕਾਰਜਕਾਲ ਦੌਰਾਨ ਦੇਸ਼ ਦਾ ਵਿਕਾਸ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਸੀ। ਸੋਨੀਆ ਨੇ ਕਿਹਾ ਕਿ ਆਪਣੇ ਦੂਸਰੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸਰਕਾਰ ਮਨਮੋਹਨ ਸਿੰਘ ਦੀ ਅਗਵਾਈ ਵਿਚ ਆਪਣੀਆਂ ਪਹਿਲਾਂ ਵਾਲੀਆਂ ਨੀਤੀਆਂ ਤੇ ਕੰਮ ਕਰੇਗੀ।