ਲੁਧਿਆਣਾ :- ਭਾਜਪਾ ਪੰਜਾਬ ਦੇ ਪ੍ਰਧਾਨ ਪ੍ਰੋ. ਰਜਿੰਦਰ ਭੰਡਾਰੀ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਤਪਾਲ ਗੋਸਾਈਂ ਨੇ ਸਾਂਝੇ ਰੂਪ ਵਿੱਚ ਅੱਜ ਇੱਥੇ ਅਕਾਲੀ ਭਾਜਪਾ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ ਕਰਦਿਆਂ ਭਾਜਪਾ ਦਫ਼ਤਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਮੌਕੇ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਦੀ ਸਥਾਪਨਾ ਲਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉ¤ਪਰ ਹੀ ਜਿੱਤ ਦਰਜ ਕਰਨੀ ਹੋਵੇਗੀ। ਇਸ ਲਈ ਹਰ ਸ਼੍ਰੇਣੀ ਦੇ ਲੋਕਾਂ ਨੂੰ ਯੋਗਦਾਨ ਪਾਉਣ ਲਈ ਅੱਗੇ ਆਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਜਦੋਂ ਵੀ ਕੇਂਦਰ ਵਿੱਚ ਕਾਂਗਰਸ ਦੀਆਂ ਸਰਕਾਰਾਂ ਬਣੀਆਂ, ਪੰਜਾਬ ਨਾਲ ਮਤਰੇਆ ਸਲੂਕ ਹੋਇਆ। ਸ਼੍ਰੀ ਭੰਡਾਰੀ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਜੋ ਵਿਕਾਸ ਪ੍ਰਾਜੈਕਟ ਤੇਜੀ ਨਾਲ ਚਲ ਰਹੇ ਹਨ, ਉਹ ਅਕਾਲੀ ਭਾਜਪਾ ਗੱਠਜੋੜ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਹੀ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਪ੍ਰੋ. ਭੰਡਾਰੀ ਨੇ ਕਿਹਾ ਕਿ ਆਉਣ ਵਾਲੇ ਦੋ ਤਿੰਨ ਸਾਲਾਂ ਦੌਰਾਨ ਹੀ ਪੰਜਾਬ ਦੀ ਨੁਹਾਰ ਬਦਲ ਜਾਵੇਗੀ ਕਿਉਂਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੂਬੇ ਅੰਦਰ ਅਜਿਹੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਾਜੈਕਟ ਲੈ ਕੇ ਆ ਰਹੇ ਹਨ ਕਿ ਲੋਕਾਂ ਨੂੰ ਘਰ ਬੈਠਿਆਂ ਹੀ ਹਰ ਤਰ੍ਹਾਂ ਦੀ ਸੁਵਿਧਾ ਉਪਲਬਧ ਹੋ ਜਾਵੇਗੀ। ਗੋਸਾਈਂ ਨੇ ਕਿਹਾ ਕਿ ਪੰਜਾਬ ਦੇ ਵੱਖੋ ਵੱਖੇ ਸ਼ਹਿਰਾਂ ਅੰਦਰ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਏਅਰਪੋਰਟਾਂ ਦੀ ਸ਼ੁਰੂਆਤ ਹੁੰਦਿਆਂ ਹੀ ਸੂਬੇ ਦਾ ਵਪਾਰ ਅਤੇ ਉਦਯੋਗ ਸ਼ਿਖਰਾਂ ਨੂੰ ਛੂਹਣ ਲੱਗ ਜਾਵੇਗਾ। ਸੀਨੀਅਰ ਅਕਾਲੀ ਨੇਤਾ ਸੋਨੀ ਗਾਲਿਬ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੇ ਵੱਡੇ ਪ੍ਰਾਜੈਕਟ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਦੇ ਮੁਕੰਮਲ ਹੁੰਦਿਆਂ ਹੀ ਸੂਬੇ ਅੰਦਰੋਂ ਬਿਜਲੀ ਦੀ ਕਿੱਲਤ ਖ਼ਤਮ ਹੋ ਜਾਵੇਗੀ। ਗਾਲਿਬ ਨੇ ਦਾਅਵਾ ਕੀਤਾ ਕਿ ਲੁਧਿਆਣਾ ਸਮੇਤ ਪੰਜਾਬ ਦੀਆਂ 13 ਸੀਟਾਂ ਉ¤ਪਰ ਹੀ ਅਕਾਲੀ ਭਾਜਪਾ ਗੱਠਜੋੜ ਦਾ ਝੰਡਾ ਲਹਿਰਾਏਗਾ। ਇਸ ਮੌਕੇ ਜ਼ਿਲਾ ਪ੍ਰਧਾਨ ਓ.ਪੀ.ਭਾਰਦਵਾਜ, ਕੌਂਸਲਰ ਗੁਰਦੀਪ ਸਿੰਘ ਨੀਟੂ, ਸੰਜੇ ਕਪੂਰ, ਰਾਜ ਕੁਮਾਰ ਮਨੂ, ਹਰੀਸ਼ ਵਰਮਾ, ਰਵੀ ਬੱਤਰਾ, ਨਵੀਨ ਭਾਰਦਵਾਜ, ਸੋਮਨਾਥ ਕਤਿਆਲ, ਪ੍ਰਾਣਨਾਥ ਭਾਟੀਆ, ਅਸ਼ਵਨੀ ਬਹਿਲ, ਕੁਲਵੰਤ ਸਿੰਘ ਦੁਖੀਆ, ਠੇਕੇਦਾਰ ਕੰਵਲਇੰਦਰ ਸਿੰਘ, ਰਵਿੰਦਰਪਾਲ ਸਿੰਘ ਖ਼ਾਲਸਾ, ਜਸਬੀਰ ਸਿੰਘ ਜੱਸਾ, ਮਨਜੀਤ ਸਿੰਘ ਟੋਨੀ, ਸੁਧੀਰ ਕਾਲੜਾ ਆਦਿ ਮੌਜੂਦ ਸਨ।