ਲੁਧਿਆਣਾ :- ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੇ ਹੱਕ ਵਿੱਚ ਸਥਾਨਕ ਵਾਰਡ ਨੰ. 8 ਅਧੀਨ ਪੈਂਦੇ ਮੁਹੱਲਾ ਗੁਰੂ ਗੋਬਿੰਦ ਸਿੰਘ, ਨਗਰ, ਟਿੱਬਾ ਰੋਡ ਵਿਖੇ ਕੋਂਸਲਰ ਦਲਜੀਤ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਵਿਸ਼ਾਲ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਘੱਟ ਗਿਣਤੀ ਨਾਲ ਸਬੰਧਿਤ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਇਸ ਦੇ ਨਾਲ ਹੀ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾਈਆਂ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਨੁਹਾਰ ਬਦਲਣ ਦਾ ਸੰਕਲਪ ਲੈ ਕੇ ਹੁਣ ਜਿੰਨੇ ਵੀ ਕਦਮ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਚੁੱਕੇ ਹਨ, ਉਹ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਜਿਸ ਗੰਭੀਰਤਾ ਨਾਲ ਸੁਖਬੀਰ ਬਾਦਲ ਪੰਜਾਬ ਨੂੰ ਅੱਗੇ ਲੈਜਾਣ ਲਈ ਕੰਮ ਕਰ ਰਹੇ ਹਨ, ਉਸ ਨਾਲ ਯਕੀਨਨ ਰੂਪ ਵਿੱਚ ਪੰਜਾਬ ਦੇਸ਼ ਦਾ ਮਾਡਲ ਸੂਬਾ ਜ਼ਰੂਰ ਬਣੇਗਾ। ਗਰੇਵਾਲ ਨੇ ਕਿਹਾ ਕਿ ਜੋ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਸੱਤਾ ਉ¤ਪਰ 25 ਸਾਤਲ ਰਾਜ ਕਰਨ ਦਾ ਸੁਨਹਿਰਾ ਸੁਪਨਾ ਲਿਆ ਹੈ, ਉਸ ਨੂੰ ਪੂਰਾ ਕਰਨ ਸਮੇਂ ਹੱਕ ਵਿੱਚ ਉਹ ਸਾਥੀਆਂ ਨਾਲ ਮਿਲ ਕੇ ਚੋਣ ਪ੍ਰਚਾਰ ਵਿੱਚ ਹੋਰ ਤੇਜੀ ਲਿਆਉਣਗੇ ਅਤੇ 22 ਤਰੀਕ ਨੂੰ ਨਾਮਜੱਦਗੀ ਪੱਤਰ ਦਾਖਲ ਕਰਨ ਸਮੇਂ ਹਜਾਰਾਂ ਦੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਸ ਵਾਰ ਗਾਲਿਬ ਨੂੰ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜਾਗੇ। ਇਸ ਮੌਕੇ ਬਸੰਤ ਸਿੰਘ ਗਰੇਵਾਲ, ਜਗਜੀਤ ਸਿੰਘ, ਅਨੁਜ ਕੁਮਾਰ, ਮੁਹੰਮਦ ਮਖ਼ਸੂਦ, ਮੁਹੰਮਦ ਮਹਿਬੂਬ, ਮੁਹੰਮਦ ਅੱਬਾਸ, ਮੁਹੰਮਦ ਆਬਿਦ ਆਦਿ ਮੌਜ਼ੂਦ ਸਨ।