ਲੁਧਿਆਣਾ : – ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁੰਨਾਂ ਨੇ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਤਨ, ਮਨ ਅਤੇ ਧਨ ਨਾਲ ਡੱਟਵੀਂ ਹਿਮਾਇਤ ਕਰਨ ਦਾ ਐਲਾਨ ਕੀਤਾ ਹੈ। ਬੀਤੀ ਦੇਰ ਰਾਤ ਜੀ.ਐਨ.ਈ. ਕਾਲਜ ਦੇ ਨਜ਼ਦੀਕ ਹੋਏ ਵਿਸ਼ਾਲ ਸਮਾਗਮ ਦੌਰਾਨ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜੱਥੇਦਾਰ ਬਲਵਿੰਦਰ ਸਿੰਘ ਬੈਂਸ, ਜ਼ਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਕੌਂਸਲਰ ਸਿਮਰਜੀਤ ਸਿੰਘ ਬੈਂਸ ਅਤੇ ਕੌਂਸਲਰ ਜਗਬੀਰ ਸਿੰਘ ਸੋਖੀ ਆਦਿ ਨੇ ਗਾਲਿਬ ਨੂੰ ਚੋਣ ਫ਼ੰਡ ਦੇ ਰੂਪ ਵਿੱਚ ਥੈਲੀ ਭੇਂਟ ਕੀਤੀ। ਉਮੀਦਵਾਰ ਗੁਰਚਰਨ ਸਿੰਘ ਗਾਲਿਬ ਨੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਉ¤ਜਵਲ ਭਵਿੱਖ ਲਈ ਇਹ ਜਰੂਰੀ ਹੈ ਕਿ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤ ਕੇ ਐਨ.ਡੀ.ਏ. ਦੀ ਝੋਲੀ ’ਚ ਪਾਈਆਂ ਜਾਣ। ਕਿਉਂਕਿ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਤੋਂ ਕਿਸੇ ਕਿਸਮ ਦੀ ਆਸ ਰੱਖਣੀ ਸਿਆਣਪ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹੁਣ ਤੱਕ ਦੀ ਰਹੀ ਕਾਰਜਗੁਜਾਰੀ ਤੋਂ ਦੇਸ਼ ਦਾ ਹਰ ਇੱਕ ਨਾਗਰਿਕ ਭਲੀ ਭਾਂਤ ਜਾਣੂ ਹੈ। ਲੋੜ ਹੈ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਪ੍ਰਧਾਨ ਮੰਤਰੀ ਬਨਾਉਣ ਦੀ। ਕਿਉਂਕਿ ਹੁਣ ਸੁਨਹਿਰੀ ਮੌਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਦਿਆਂ ਹੀ ਪੰਜਾਬ ਨਾਲ ਸਬੰਧਤ ਮਸਲਿਆਂ ਅਤੇ ਮੰਗਾਂ ਦਾ ਨਿਪਟਾਰਾ ਹੋ ਜਾਵੇਗਾ। ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਗਾਲਿਬ ਲੁਧਿਆਣਾ ਲੋਕ ਸਭਾ ਸੀਟ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਕੌਂਸਲਰ ਸਿਮਰਜੀਤ ਸਿੰਘ ਬੈਂਸ ਨੇ ਗਾਲਿਬ ਨੂੰ ਇਹ ਯਕੀਨ ਦੁਆਇਆ ਕਿ ਉਨ੍ਹਾਂ ਦੇ ਵਾਰਡ ਦੀ ਇੱਕ ਇੱਕ ਵੋਟ ਤੱਕੜੀ ਨੂੰ ਹੀ ਪਵੇਗੀ। ਇਸ ਮੌਕੇ ਕੌਂਸਲਰ ਕਮਲਜੀਤ ਸਿੰਘ ਕੜਵਲ, ਜਸਪਾਲ ਸਿੰਘ ਸੰਧੂ, ਨਰਿੰਦਰ ਸਿੰਘ ਸੌਹਲ, ਸਰਪੰਚ ਜਸਬੀਰ ਸਿੰਘ, ਸੁਰਿੰਦਰ ਸਿੰਘ ਬਿਰਦੀ, ਦਵਿੰਦਰ ਸਿੰਘ ਬੰਟੀ, ਗਿਆਨੀ ਅਮਰ ਸਿੰਘ ਗਿੱਲ, ਕੁਲਦੀਪ ਸਿੰਘ ਰਣੀਆ, ਅਵਤਾਰ ਸਿੰਘ ¦ਬੜਦਾਰ, ਜਸਵਿੰਦਰ ਸਿੰਘ ਸਰਪੰਚ ਆਲਮਗੀਰ, ਮਲਕੀਤ ਸਿੰਘ ਮੈਂਬਰ ਬਲਾਕ ਸੰਮਤੀ, ਉਪਦੇਸ਼ ਸਿੰਘ ਪਹਿਲਵਾਨ ਆਲਮਗੀਰ, ਸਵਰਨਜੀਤ ਕੌਰ ਪੰਚ, ਜੁਝਾਰ ਸਿੰਘ ਸਰਪੰਚ ਗੁਰੂ ਨਾਨਕ ਨਗਰ ਆਦਿ ਮੌਜੂਦ ਸਨ।