ਲੁਧਿਆਣਾ :- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਭਾਜਪਾ ਕਾਰਕੁੰਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਵਿੱਚ ਇੱਕ ਇੱਕ ਵੋਟ ਦੀ ਮਹੱਤਤਾ ਨੂੰ ਸਮਝਣ ਕਿਉਂਕਿ ਪਿਛਲੇ ਸਮੇਂ ਦੌਰਾਨ ਕੇਂਦਰ ਅੰਦਰ ਕੇਵਲ ਇੱਕ ਵੋਟ ਦੇ ਫ਼ਰਕ ਨਾਲ ਹੀ ਸਰਕਾਰ ਡਿੱਗ ਪਈ ਸੀ। ਸ. ਬਾਦਲ ਬੀਤੀ ਦੇਰ ਰਾਤ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਪ੍ਰਚਾਰ ਮੁਹਿੰਮ ਦੇ ਸਬੰਧ ਵਿੱਚ ਮੁੱਖ ਚੋਣ ਦਫ਼ਤਰ ਵਿਖੇ ਅਕਾਲੀ ਭਾਜਪਾ ਕੌਂਸਲਰਾਂ, ਵਾਰਡ ਪ੍ਰਧਾਨਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਹਰ ਇੱਕ ਪਾਰਟੀ ਆਗੂ ਅਤੇ ਕਾਰਕੁੰਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਸਿਰ ਤੇ ਕੇਂਦਰ ਅੰਦਰ ਐਨ.ਡੀ.ਏ. ਸਰਕਾਰ ਸਥਾਪਿਤ ਕਰਵਾਉਣ ਦੀ ਜੁੰਮੇਵਾਰੀ ਹੈ। ਇਸ ਲਈ ਉਹ ਘਰ ਘਰ ਜਾਕੇ ਹਰ ਇੱਕ ਸ਼੍ਰੇਣੀ ਦੇ ਵੋਟਰਾਂ ਨਾਲ ਨਿੱਜੀ ਤੌਰ ਤੇ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਗੱਠਜੋੜ ਦੀਆਂ ਨੀਤੀਆਂ ਤੋਂ ਜਾਣੂੰ ਕਰਵਾ ਕੇ ਲਾਮਬੰਦ ਕਰਨ।
ਮੁੱਖ ਮੰਤਰੀ ਬਾਦਲ ਨੇ ਪਾਰਟੀ ਕਾਰਕੁੰਨਾਂ ਨੂੰ ਇਹ ਵੀ ਸੁਝਾਅ ਦਿੱਤਾ ਕਿ ਉਹ ਆਪਣੇ ਆਪਣੇ ਵਾਰਡਾਂ ਅਤੇ ਹਲਕਿਆਂ ਅੰਦਰ ਇਸ ਗੱਲ ਦੀ ਵੀ ਬਾਰੀਕੀ ਨਾਲ ਜਾਂਚ ਕਰਨ ਕਿ ਪਿਛਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਕਿੰਨੇ ਕੁ ਵੋਟਰਾਂ ਨੇ ਅਕਾਲੀ ਭਾਜਪਾ ਗੱਠਜੋੜ ਤੇ ਖਿਲਾਫ਼ ਕਿਸ ਨਾਰਾਜ਼ਗੀ ਦੇ ਆਧਾਰ ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਪੱਖ ਵਿੱਚ ਵੋਟਾਂ ਪਾਈਆਂ ਸਨ? ਇਨ੍ਹਾਂ ਨਾਰਾਜ਼ ਵੋਟਰਾਂ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਨਾਰਾਜ਼ਗੀ ਦੂਰ ਕੀਤੀ ਜਾਵੇ ਅਤੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਭੁਗਤਣ ਲਈ ਤਿਆਰ ਕੀਤਾ ਜਾਵੇ। ਇਸ ਮੀਟਿੰਗ ਵਿੱਚ ਸੈਰ ਸਪਾਟਾ ਮੰਤਰੀ ਹੀਰਾ ਸਿੰਘ ਗਾਬੜੀਆ, ਚੀਫ਼ ਪਾਰਲੀਮਨੀ ਸਕੱਤਰ ਹਰੀਸ਼ ਰਾਏ ਢਾਂਡਾ, ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਮੇਅਰ ਹਾਕਮ ਸਿੰਘ ਗਿਆਸਪੁਰਾ, ਡਿਪਟੀ ਮੇਅਰ ਸੁਨੀਤਾ ਅਗਰਵਾਲ, ਜ਼ਿਲ੍ਹਾ ਪ੍ਰਧਾਨ ਭਾਜਪਾ ਓ.ਪੀ.ਭਾਰਦਵਾਜ, ਕੌਂਸਲਰ ਸਿਮਰਜੀਤ ਸਿੰਘ ਬੈਂਸ, ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਬੈਂਸ, ਕੌਂਸਲਰ ਪਰਮਿੰਦਰ ਸਿੰਘ ਸੋਮਾ, ਜਗਬੀਰ ਸਿੰਘ ਸੋਖੀ, ਵੇਰਕਾ ਮਿਲਕ ਪਲਾਂਟ ਦੇ ਚੇਅਰਮੈਨ ਅਜਮੇਰ ਸਿੰਘ ਭਾਗਪੁਰ, ਹਰਮੋਹਨ ਸਿੰਘ ਗੁੱਡੂ, ਸਰਬਜੀਤ ਸਿੰਘ ਗਰਚਾ, ਪ੍ਰੀਤਮ ਸਿੰਘ ਭਰੋਵਾਲ, ਕੁਲਦੀਪ ਸਿੰਘ, ਐਡਵੋਕੇਟ ਬੀ.ਐਸ.ਮਾਂਗਟ, ਦਫ਼ਤਰ ਇੰਚਾਰਜ ਸ਼ਿਵਤਾਰ ਸਿੰਘ ਬਾਜਵਾ, ਰਜਤ ਚੋਪੜਾ, ਅੰਕਿਤ ਨਰੂਲਾ, ਮੁਕੇਸ਼ ਚੱਢਾ, ਦੀਪਕ ਚੱਢਾ, ਐਡਵੋਕੇਟ ਅਜੇ ਚੋਪੜਾ, ਗੌਰਵ, ਸ਼੍ਰੋਮਣੀ ਕਮੇਟੀ ਦੇ ਮੈਂਬਰ ਠੇਕੇਦਾਰ ਕੰਵਲਇੰਦਰਜੀਤ ਸਿੰਘ, ਇੰਦਰਮੋਹਨ ਸਿੰਘ ਕਾਦੀਆਂ, ਕੰਵਲਜੀਤ ਸਿੰਘ ਦੁਆ, ਅਕਾਲੀ ਦਲ ਦੀ ਜ਼ਿਲਾ ਮਹਿਲਾ ਪ੍ਰਧਾਨ ਬੀਬੀ ਕਸ਼ਮੀਰ ਕੌਰ ਸੰਧੂ ਆਦਿ ਮੌਜੂਦ ਸਨ।