ਲੁਧਿਆਣਾ :- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਦੰਗਾ ਪੀੜਿਤ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੰਗਾ ਪੀੜਿਤ ਦੀ ਪ੍ਰੇਰਣਾ ਸਦਕਾ ਸੀਨੀਅਰ ਕਾਂਗਰਸੀ ਆਗੂ ਸਤਬੀਰ ਪਾਲ ਸਿੰਘ ਸੋਨੂੰ ਅਤੇ ਅਮਰਜੀਤ ਸਿੰਘ ਸਮੇਤ ਸੈਂਕੜੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪਾਰਟੀ ਵਰਕਰਾਂ ਨਾਲ ਹੀ ਮਜਬੂਤ ਰਹਿੰਦੀ ਹੈ ਇਸਲਈ ਵਰਕਰ ਦਾ ਸਨਮਾਨ ਸਭ ਤੋਂ ਪਹਿਲਾਂ ਹੋਣਾ ਚਾਹੀਦਾ ਹੈ। ਉਨ੍ਹਾਂ ਕਹਾ ਅੱਜ ਜੋ ਕਾਂਗਰਸੀ ਵਰਕਰ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ, ਉਹ ਉਨ੍ਹਾਂ ਦਾ ਸੁਆਗਤ ਕਰਦੇ ਹਨ ਅਤੇ ਸਮਾਂ ਆਉਣ ਤੇ ਉਨ੍ਹਾਂ ਨੂੰ ਪਾਰਟੀ ਵਿੱਚ ਯੋਗ ਨੁਮਾਇੰਦਗੀ ਦੇਕੇ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰਨਾਂ ਰਾਜਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਪ੍ਰਤੀਦਿਨ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਇਸ ਗੱਲ ਦੇ ਸਪਸ਼ਟ ਸੰਕੇਤ ਹਨ ਕਿ ਸੂਬੇ ਭਰ ਅੰਦਰ ਅਕਾਲੀ ਭਾਜਪਾ ਗੱਠਜੋੜ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ। ਦੰਗਾ ਪੀੜਿਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਸ. ਬਾਦਲ ਨੂੰ ਦੱਸਿਆ ਕਿ ਸ਼੍ਰੀ ਸੋਨੂੰ ਉਹ ਕਾਂਗਰਸੀ ਆਗੂ ਹਨ ਜਿਨ੍ਹਾਂ ਨੇ ਕੌਂਸਲਰ ਦੀ ਚੋਣ ਆਜ਼ਾਦ ਉਮੀਦਵਾਰ ਦੇ ਰੂਪ ਵਿੱਚ ਚੋਣ ਲੜ ਕੇ ਹਜ਼ਾਰਾਂ ਵੋਟਾਂ ਪ੍ਰਾਪਤ ਕੀਤੀਆਂ ਸਨ। ਉਨ੍ਹਾਂ ਨੇ ਬਾਦਲ ਨੂੰ ਇਹ ਵੀ ਭਰੋਸਾ ਦੁਆਇਆ ਕਿ ਇਸ ਇਲਾਕੇ ਦਾ ਇਕ ਇਕ ਨਾਗਰਿਕ ਗਾਲਿਬ ਨੂੰ ਜਿਤਾਉਣ ਲਈ ਹੀ ਪੋ¦ਿਗ ਕਰੇਗਾ। ਇਸ ਮੌਕੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ, ਸਤਨਾਮ ਸਿੰਘ, ਸਤਬੀਰਪਾਲ ਸਿੰਘ ਸੈਣੀ, ਇੰਦਰਪਾਲ ਸਿੰਘ ਵਿੱਕੀ, ਜੋਗਿੰਦਰ ਸਿੰਘ, ਦਲਜੀਤ ਸਿ;ੰਘ, ਅਮਰਜੀਤ ਸਿੰਘ, ਗੁਰਦੇਵ ਸਿੰਘ, ਅਮਰਜੀਤ ਸਿੰਘ ਧਵਨ, ਮਨਮੋਹਨ ਸਿੰਘ ਅਤੇ ਮਹਿੰਦਰ ਸਿੰਘ ਕਾਲੜਾ ਆਦਿ ਮੌਜੂਦ ਸਨ।