ਅੰਮ੍ਰਿਤਸਰ – ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਜੂਨ ਮਹੀਨੇ ’ਚ ਪਾਕਿਸਤਾਨ ਜਾਣ ਵਾਲੇ ਜਥੇ ’ਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ 9 ਮਈ ਤੀਕ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਜੋਗਿੰਦਰ ਸਿੰਘ ਨੇ ਇਕ ਪ੍ਰੈਸ ਰਲੀਜ਼ ’ਚ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ’ਚ ਪਾਕਿਸਤਾਨ ਜਾਣ ਵਾਲੇ ਜਥੇ ’ਚ ਜਾਣ ਦੇ ਚਾਹਵਾਨ ਯਾਤਰੀ ਆਪਣੇ ਹਲਕੇ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼/ਤਸਦੀਕ ਸਹਿਤ ਜਾਂ ਸਿੱਧੇ ਤੌਰ ’ਤੇ 9 ਮਈ ਤੀਕ ਦਫਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ ਦੀ ਖੇਚਲ ਕਰਨ ਤਾਂ ਜੋ ਲਿਸਟ ਤਿਆਰ ਕਰਕੇ ਵੀਜ਼ਾ ਪ੍ਰਾਪਤ ਕਰਨ ਦੀ ਕਾਰਵਾਈ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਲੇਟ ਪੁੱਜੇ ਪਾਸਪੋਰਟਾਂ ਵਾਲੇ ਯਾਤਰੂਆਂ ਨੂੰ ਜਥੇ ’ਚ ਸ਼ਾਮਲ ਹੋਣ ਲਈ ਵਿਚਾਰਿਆ ਨਹੀਂ ਜਾ ਸਕੇਗਾ।