ਅੰਮ੍ਰਿਤਸਰ – ਬੀਤੇ ਦਿਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾਂ ਦਾ ਪਸ਼ਚਾਤਾਪ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਹੋਏ ਆਦੇਸ਼ਾਂ ਅਨੁਸਾਰ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਗੁਰਦੁਆਰਾ ਝੰਡੇ ਬੁੰਗੇ ਵਿਖੇ ਸ੍ਰੀ ਅਖੰਡ-ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਆ ਸਿੰਘ ਗਿਆਨੀ ਧਰਮ ਸਿੰਘ ਨੇ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਐਡੀ: ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ, ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਭਾਈ ਹਰਨਾਮ ਸਿੰਘ ਧੁੰਮਾ, ਸ਼੍ਰੋਮਣੀ ਕਮੇਟੀ ਦੇ ਮੈਂਬਰਾਨ ਸ. ਬਲਦੇਵ ਸਿੰਘ ਐਮ.ਏ., ਸ. ਅਮਰੀਕ ਸਿੰਘ ਵਿਛੋਆ, ਸ. ਅਮਰੀਕ ਸਿੰਘ ਸ਼ਾਹਪੁਰ ਜਾਜਨ, ਸ. ਸਵਿੰਦਰ ਸਿੰਘ ਦੋਬਲੀਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਹਰਦਲਬੀਰ ਸਿੰਘ ਸ਼ਾਹ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ, ਸ. ਜੋਗਿੰਦਰ ਸਿੰਘ ਅਦਲੀਵਾਲ ਤੇ ਸ. ਰਣਵੀਰ ਸਿੰਘ, ਪੱਤਰ ਵਿਹਾਰ ਕੋਰਸ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਸਾਬਰ, ਐਡੀ: ਸਕੱਤਰ ਸ. ਰੂਪ ਸਿੰਘ, ਸ. ਸਤਬੀਰ ਸਿੰਘ ਤੇ ਸ. ਤਰਲੋਚਨ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਘਰਿੰਡਾ, ਸ. ਹਰਭਜਨ ਸਿੰਘ, ਸ. ਗੁਰਬਚਨ ਸਿੰਘ, ਸ. ਬਲਕਾਰ ਸਿੰਘ, ਸ. ਮਨਜੀਤ ਸਿੰਘ, ਸ. ਦਿਲਬਾਗ ਸਿੰਘ ਤੇ ਸ. ਮਹਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਬਲਬੀਰ ਸਿੰਘ, ਸਰਾਵਾਂ ਦੇ ਮੈਨੇਜਰ ਸ. ਕੁਲਦੀਪ ਸਿੰਘ, ਐਡੀ: ਮੈਨੇਜਰ ਸ. ਟਹਿਲ ਸਿੰਘ, ਸ. ਪ੍ਰਤਾਪ ਸਿੰਘ, ਸ. ਹਰਬੰਸ ਸਿੰਘ, ਸ. ਜਵਾਹਰ ਸਿੰਘ, ਮੀਤ ਮੈਨੇਜਰ ਸ. ਮੰਗਲ ਸਿੰਘ, ਸ. ਬੇਅੰਤ ਸਿੰਘ, ਸ. ਰਘਬੀਰ ਸਿੰਘ, ਸ. ਬਲਦੇਵ ਸਿੰਘ ਤੇ ਸ. ਹਰਜਿੰਦਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸ੍ਰੀ ਦਰਬਾਰ ਸਾਹਿਬ ਦਾ ਸਮੂੰਹ ਸਟਾਫ ਤੇ ਸੰਗਤਾਂ ਹਾਜ਼ਰ ਸਨ।
ਜਥੇਦਾਰ ਅਵਤਾਰ ਸਿੰਘ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਨਾਉਣ ਲਈ ਨੌਜਵਾਨ ਸੇਵਾਦਾਰਾਂ ਦੀ ਨਵੀਂ ਭਰਤੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਗੁਰਮਤਿ ਤੋਂ ਇਲਾਵਾ ਸੰਕਟਮਈ ਹਾਲਤਾਂ ਨਾਲ ਨਿਪਟਣ ਲਈ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਪ੍ਰਬੰਧ ਦਾ ਨਵੀਨੀਕਰਨ ਕਰਦਿਆਂ ਵੱਖ-ਵੱਖ ਮਹੱਤਵਪੂਰਨ ਥਾਵਾਂ ’ਤੇ ਤਾਇਨਾਤ ਸੇਵਾਦਾਰਾਂ ਨੂੰ ਆਪਸੀ ਤੇ ਆਪਣੇ ਉੱਚ ਅਧਿਕਾਰੀਆਂ ਨਾਲ ਸੰਪਰਕ ’ਚ ਬਣਾਈ ਰੱਖਣ ਲਈ ਵਾਕੀ ਟਾਕੀ ਸੈੱਟ ਵੀ ਮੁਹੱਈਆ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਬੰਧ ’ਤੇ ਹਰ ਵੇਲੇ ਨਿਗ੍ਹਾ ਰੱਖਣ ਲਈ ਵੱਖ-ਵੱਖ ਮਹੱਤਵਪੂਰਨ ਥਾਵਾਂ ’ਤੇ ਜਲਦ ਹੀ ਸੀ.ਸੀ.ਟੀ. ਟੀਵੀ ਕੈਮਰੇ ਵੀ ਲਗਾਏ ਜਾ ਰਹੇ ਹਨ। ਇਨ੍ਹਾਂ ਕੈਮਰਿਆਂ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਬੰਧ ਤੇ ਨਿਗਾਹ ਰੱਖ ਸਕਣਗੇ।