ਜਲੰਧਰ- ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਦੁਬਾਰਾ ਪ੍ਰਧਾਨਮੰਤਰੀ ਬਣਨ ਤੇ ਵਧਾਈ ਦਿਤੀ ਅਤੇ ਇਹ ਉਮੀਦ ਜਤਾਈ ਕਿ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੇਸ਼ ਨੂੰ ਤਰੱਕੀ ਦੇ ਰਾਹ ਤੇ ਅੱਗੇ ਲੈ ਕੇ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਤੋਂ ਪੰਜਾਬ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਆਰਥਿਕ ਪੈਕੇਜ ਮੰਗਿਆ ਜਾਵੇਗਾ। ੳਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਹਰ ਸੰਭਵ ਕਦਮ ਉਠਾਏ ਜਾਣਗੇ। ਪੰਜਾਬ ਨੂੰ ਉਨਤੀ ਦੇ ਰਸਤੇ ਤੇ ਅੱਗੇ ਲੈ ਕੇ ਜਾਣਾ ਹੀ ਉਨ੍ਹਾ ਦੀ ਸਰਕਾਰ ਦੀ ਪ੍ਰਾਥਮਿਕਤਾ ਹੈ। ਜਲੰਧਰ ਦੀ ਲੋਕ ਸਭਾ ਸੀਟ ਦੀ ਹਾਰ ਬਾਰੇ ਪੁਛੇ ਜਾਣ ਤੇ ਉਨ੍ਹਾ ਨੇ ਕਿਹਾ ਕਿ ਇਸਦੀ ਸਮੀਖਿਆ ਕੀਤੀ ਜਾਵੇਗੀ ਅਤੇ ਹਾਰ ਦੇ ਕਾਰਣਾਂ ਦਾ ਪਤਾ ਲਗਾਇਆ ਜਾਵੇਗਾ। ਜਦੋਂ ਉਨ੍ਹਾਂ ਨੂੰ ਵਿਧਾਨ ਸਭਾ ਦੀ ਚੋਣ ਲੜਨ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸਦਾ ਫੈਸਲਾ ਪਾਰਟੀ ਨੇ ਕਰਨਾ ਹੈ ਅਤੇ ਜਲਦੀ ਹੀ ਕੋਈ ਫੈਂਸਲਾ ਲੈ ਲਿਆ ਜਾਵੇਗਾ। ਇਸ ਤੋਂ ਬਾਅਦ ਸੁਖਬੀਰ ਨੇ ਨੂਰਮਹਿਲ ਹਲਕੇ ਦਾ ਦੌਰਾ ਵੀ ਕੀਤਾ।