ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਚ ਹੋਈਆਂ ਹਿੰਸਕ ਘਟਨਾਵਾ ਦੀ ਨਿਆਇਕ ਜਾਂਚ ਹੋਣੀ ਚਾਹੀਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਹਿੰਸਕ ਘਟਨਾਵਾਂ ਨੂੰ ਰੋਕਣ ਦੀ ਥਾਂ ਸਰਕਾਰ ਮੂਕ ਦਰਸ਼ਕ ਬਣੀ ਰਹੀ। ਇਸਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਨੂੰ ਆਪਣੇ ਪੁਰਾਣੇ ਅਨੁਭਵਾਂ ਤੋਂ ਸਬਕ ਲੈਣਾ ਚਾਹੀਦਾ ਹੈ, ਜਦੋਂ ਛੋਟੀ ਜਿਹੀ ਸਮਸਿਆ ਵੱਡੀ ਬਣ ਗਈ ਸੀ। ਉਨ੍ਹਾਂ ਨੇ ਕਿਹਾ, ਵਿਆਨਾ ਵਿਚ ਹੋਈ ਦੁਰਘਟਨਾ ਬੇਹਦ ਦੁਖਦਾਈ ਅਤੇ ਦੁਰਭਾਗੀ ਸੀ। ਵਿਆਨਾ ਘਟਨਾ ਤੋਂ ਬਾਅਦ ਜੋ ਕੁਝ ਪੰਜਾਬ ਵਿਚ ਹੋਇਆ, ਇਹ ਸਰਕਾਰ ਦੀ ਨਾਂਕਾਮਯਾਬੀ ਹੈ। ਸਰਕਾਰ ਕਨੂੰਨ ਅਵਸਥਾ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ ਦੀ ਰੱਖਿਆ ਕਰਨ ਵਿਚ ਅਸਫਲ ਰਹੀ ਹੈ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਸਰਕਾਰ ਨੇ ਜਨਤਾ ਨੂੰ ਹਿੰਸਕ ਭੀੜ੍ਹ ਦੇ ਰਹਿਮੋ ਕਰਮ ਤੇ ਛੱਡ ਦਿਤਾ। ਰਾਜ ਵਿਚ ਲੋਕਾਂ ਨੂੰ ਇਸ ਤਰ੍ਹਾਂ ਮਹਿਸੂਸ ਹੋਇਆ ਜਿਵੇਂ ਸਰਕਾਰ ਜਾਮ ਹੋ ਗਈ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਰੇਲਵੇ ਅਤੇ ਪਬਲਿਕ ਸੰਪਤੀ ਤੇ ਹਮਲੇ ਹੋਏ ਪਰ ਉਨ੍ਹਾਂ ਨੂੰ ਕੋਈ ਰੋਕਣ ਵਾਲਾ ਨਹੀਂ। ਦੂਸਰੇ ਪਾਸੇ ਮੁੱਖਮੰਤਰੀ ਟੀਵੀ ਤੇ ਇਹ ਬਿਆਨ ਦੇ ਰਹੇ ਹਨ ਕਿ ਪੁਲਿਸ ਨੂੰ ਇਹ ਕਿਹਾ ਗਿਆ ਹੈ ਕਿ ਉਹ ਵਿਖਾਵਾਕਾਰੀਆਂ ਨਾਲ ਨਰਮੀ ਨਾਲ ਪੇਸ਼ ਆਵੇ। ਉਨ੍ਹਾਂ ਨੇ ਕਿਹਾ ਕਿ ਆਪਣੇ ਫਰਜ਼ ਪੂਰੇ ਨਾਂ ਕਰਣ ਕਰਕੇ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪੂਰਣ ਵਿਖਾਵਾ ਤਾਂ ਠੀਕ ਹੈ ਪਰ ਹਿੰਸਕ ਵਿਖਾਵੇ ਨੂੰ ਮਨਜ਼ੂਰੀ ਨਹੀਂ ਦਿਤੀ ਜਾ ਸਕਦੀ।