ਮੁਕਤਸਰ :- ਸ਼੍ਰੌਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਅਤੇ ਸਿੱਖ ਵਿਰਸਾ ਸੰਭਾਲ ਮੁਹਿੰਮ ਵਲੋਂ ਹਰ ਪਿੰਡ ਅਤੇ ਹਰ ਘਰ ਪਹੁੰਚ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਦੇ ਕੇਸ ਰਖਵਾ ਕੇ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਅਖੰਡ ਕੀਰਤਨੀ ਜਥਾ ਇੰਟਰਨੈਸਨਲ ਅਤੇ ਧਰਮ ਪ੍ਰਚਾਰ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਨੇ 29ਵੇਂ ਗੇੜ ਦੀ ਧਰਮ ਪ੍ਰਚਾਰ ਵਹੀਰ ਦੇ ਦਸਾਂ ਪਿੰਡਾਂ ਦੇ ਮੁਖ ਸਮਾਗਮ ਪਿੰਡ ਦੋਦਾ (ਮੁਕਤਸਰ) ਵਿਖੇ ਹਾਜ਼ਰ ਸੰਗਤਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾ ਕਿਹਾ ਕਿ ਧਰਮ ਪ੍ਰਚਾਰ ਲਹਿਰ ਦੇ ਮੁਖ ਸੇਵਾਦਾਰਾਂ ਵਲੋਂ ਪ੍ਰਚਾਰ ਦੇ ਖੇਤਰ ਵਿਚ ਦਿਤੀਆ ਜਾ ਰਹੀਆ ਸੇਵਾਵਾਂ ਸ਼ਲਾਘਾਯੋਗ ਹਨ ਅਤੇ ਮੈ ਉਨ੍ਹਾਂ ਦੀਆਂ ਸੇਵਾਵਾਂ ਤੇ ਖੁਸ਼ੀ ਪ੍ਰਗਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀ ਹੁਨ ਮਹਿਸੁਸ ਕਰ ਰਹੇ ਹਨ ਕਿ ਉਹ ਰਾਹੇ-ਕੁਰਾਹੇ ਗੱਲਤ ਰਸਤੇ ਪੈ ਗਏ ਹਨ ਅਤੇ ਡੇਰਾ ਪ੍ਰੇਮੀਆ ਦੀ ਘਰ ਵਾਪਸੀ ਕਰਨਾ ਕੋਈ ਮੇਹਨਾ ਨਹੀ
ਸਮਾਗਮ ਦੀ ਆਰੰਭਤਾ ਪਿੰਡ ਵਿਚ ਨਗਰ ਕੀਰਤਨ ਸਜਾ ਕੇ ਕੀਤੀ ਗਈ। ਇਸ ਮੋਕੇ ਭਾਈ ਸਰਬਜੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਕੁਲਰਾਜ ਸਿੰਘ ਵੱਲਾ, ਭਾਈ ਗੁਰਵਿੰਦਰ ਸਿੰਘ, ਭਾਈ ਮਨਜੀਤ ਸਿੰਘ ਕਾਦੀਆਂ, ਭਾਈ ਗੁਰਵਿੰਦਰ ਸਿੰਘ ਪ੍ਰਚਾਰਕ ਅਤੇ ਹੋਰ ਆਗੂਆਂ ਦਾ ਜੱਥਾ ਪੂਰੇ ਪਿੰਡ ਵਿਚ ਗਿਆ ਅਤੇ ਲੋਕਾ ਨੂੰ ਕੇਸ ਕੱਤਲ ਨਾ ਕਰਵਾਉਣ ਅਤੇ ਅੰਮ੍ਰਿਤਪਾਨ ਕਰਨ ਅਤੇ ਸਮਾਜਿਕ ਬੁਰਾਈਆਂ ਖਿਲਾਫ਼ ਲਾਮਬੰਦ ਹੋਣ ਲਈ ਪ੍ਰ੍ਰੇਰਿਤ ਕਿਤਾ। ਨਗਰ ਕੀਰਤਨ ਦੌਰਾਨ ਜਥੇਦਾਰ ਬਲਦੇਵ ਸਿੰਘ ਵਲੋਂ ਬਰੂਹਾ ਤੇ ਖੜ੍ਹੇ ਨੌਜਵਾਨਾਂ ਨੂੰ ਕੇਸ ਗੁਰੂ ਕੀ ਮੋਹਰ ਰੱਖਣ ਅਤੇ ਅੰਮ੍ਰਿਤਪਾਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਜਿਹੜੇ ਨੌਜਵਾਨਾਂ ਨੇ ਕੇਸ ਰੱਖਣ ਦਾ ਪ੍ਰਣ ਕੀਤਾ ਉਨ੍ਹਾਂ ਦੇ ਸਿਰਾਂ ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਲਿਆਂਦੇ ਸਿਰੋਪਾਉ ਬੱਨੇ ਅਤੇ ਧਾਰਮਿਕ ਲਿਟਰੇਚਰ ਵੀ ਦਿੱਤਾ। ਇਸ ਉਪੰਰਤ ਪਿੰਡ ਦੇ ਗੁਰਦੂਆਰਾ ਸਾਹਿਬ ਵਿਖੇ ਸਮਾਗਮ ਆਰੰਭ ਕੀਤਾ ਗਿਆ ਜਿਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੁੱਜੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ, ਭਾਈ ਅਰਜਨ ਸਿੰਘ ਨੇ ਗੁਰਬਾਣੀ ਦਾ ਰਸਭਿਨਾਂ ਕੀਰਤਨ ਕੀਤਾ। ਇਸ ਉਪਰੰਤ ਢਾਡੀ ਭਾਈ ਸ਼ਿੰਗਾਰਾ ਸਿੰਘ ਸਾਜਣ ਅਤੇ ਭਾਈ ਗੁਰਮੇਲ ਸਿੰਘ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਇਹਨਾਂ ਦੱਸਾਂ ਦਿਨਾਂ ਸਮਾਗਮਾ ਦੌਰਾਨ 1310 ਪ੍ਰਾਣੀਆ ਨੇ ਅੰਮ੍ਰਿਤਪਾਨ ਕੀਤਾ, 2465 ਨੌਜਵਾਨਾਂ ਨੇ ਕੇਸ ਰੱਖਣ ਦਾ ਪ੍ਰਣ ਲਿਆ , 244 ਪ੍ਰਾਣੀਆ ਨੂੰ ਮੁੱਖ ਸੇਵਾਦਾਰ ਦੀ ਸੇਵਾ ਸੋਂਪੀ ਗਈ ਅਤੇ 110 ਨੌਜਵਾਨਾਂ ਨੂੰ ਨਸ਼ਾ ਛਡਨ ਲਈ ਮੁਫਤ ਇਲਾਜ ਕਰਵਾਉਨ ਦੀਆਂ ਚਿੱਠੀਆਂ ਦਿੱਤੀਆਂ ਗਈਆ। ਜਿਨ੍ਹਾਂ ਦਾ ਇਲਾਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਹਸਪਤਾਲ ਵੱਲਾਂ(ਅੰਮ੍ਰਿਤਸਰ) ਵਿਖੇ ਖੁੱਲੇ ਨਸ਼ਾ ਛੁਡਾਉ ਕੇਂਦਰ ਵਿਚ ਮੁਫ਼ਤ ਕੀਤਾ ਜਾਵੇਗਾ। ਸਮਾਗਮ ਦੋਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੀ ਉਚੇਚੇ ਤੋਰ ਤੇ ਪੁਜੇ ਅਤੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆ ਅੰਮ੍ਰਿਤ ਛਕ ਕੇ ਗੁਰੂ ਲੜ ਲਗਣ ਲਈ ਕਿਹਾ।
ਇਨ੍ਹਾਂ ਦਸ ਦਿਨਾਂ ਸਮਾਗਮਾਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂੇ ਪੰਜ ਪਿਆਰੇ ਰੋਜਾਨਾ ਪਹੁੰਚਦੇ ਰਹੇ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਪ੍ਰਾਣੀਆ ਨੂੰ ਛਕਾਉਂਦੇ ਰਹੇ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਭਾਈ ਗੁਰਬਚਨ ਸਿੰਘ ਰੁਮਾਣਾ, ਭਾਈ ਤਮਿੰਦਰ ਸਿੰਘ ਮੀਡੀਆਂ ਸਲਾਹਕਾਰ, ਕਰਨੈਲ ਸਿੰਘ, ਸਰਪੰਚ ਗੁਰਭੇਜ ਸਿੰਘ, ਭਾਈ ਕਿਰਪਾਲ ਸਿੰਘ ਬਾਦੀਆ, ਧਰਮੀ ਫੋਜੀ ਭਾਈ ਮੇਹਰ ਸਿੰਘ, ਭਾਈ ਮੇਜਰ ਸਿੰਘ ਡੇਮਰੂ, ਭਾਈ ਕਾਬਲ ਸਿੰਘ, ਭਾਈ ਕਾਲਾ ਸਿੰਘ, ਮਾਸਟਰ ਮੱਲ ਸਿੰਘ, ਭਾਈ ਬਲਜਿੰਦਰ ਸਿੰਘ ਕਿਲੀ, ਭਾਈ ਨਾਜਰ ਸਿੰਘ, ਸਰਪੰਚ ਗੁਰਭੇਜ ਸਿੰਘ ਵੀ ਹਾਜਰ ਸਨ।