ਅੰਮ੍ਰਿਤਸਰ: – ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ (ਪਾਕਿਸਤਾਨ) ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ. ਬਲਦੇਵ ਸਿੰਘ ਚੂੰਘਾਂ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ’ਚ ਸਿੱਖ ਯਾਤਰੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਰਵਾਨਾ ਹੋਇਆ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਰਣਵੀਰ ਸਿੰਘ (ਬਡਿਆਲ) ਨੇ ਜਥੇ ਦੇ ਲੀਡਰ ਸ. ਬਲਦੇਵ ਸਿੰਘ ਚੂੰਘਾਂ ਨੂੰ ਪਾਰਟੀ ਲੀਡਰ ਦਾ ਬੈਜ਼ ਲਗਾ, ਸਿਰੋਪਾਓ ਤੇ ਫੁੱਲਾਂ ਦੇ ਸੇਹਰੇ ਪਾ ਕੇ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ। ਜਥੇ ਦੇ ਨਾਲ ਸ. ਮਹਿੰਦਰ ਸਿੰਘ ਚੌਹਾਨਕੇ ਗੁਰਦੁਆਰਾ ਇੰਸਪੈਕਟਰ ਜਨਰਲ ਪ੍ਰਬੰਧਕ ਵਜੋਂ ਗਏ ਹਨ। ਇਸ ਮੌਕੇ ਐਡੀਸ਼ਨਲ ਸਕੱਤਰ ਸ. ਸਤਿਬੀਰ ਸਿੰਘ, ਸ. ਗੁਰਦਰਸ਼ਨ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਗੁਰਬਚਨ ਸਿੰਘ, ਸ. ਉਂਕਾਰ ਸਿੰਘ, ਸ. ਬਲਕਾਰ ਸਿੰਘ, ਸ. ਦਿਲਬਾਗ ਸਿੰਘ ਲਾਇਲਪੁਰੀ, ਸ. ਗੁਰਚਰਨ ਸਿੰਘ ਘਰਿੰਡਾ, ਸ. ਹਰਭਜਨ ਸਿੰਘ, ਸ. ਬਲਵਿੰਦਰ ਸਿੰਘ ਤੇ ਸ. ਦਿਲਬਾਗ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਟਰੱਸਟ ਵਿਭਾਗ ਦੇ ਇੰਚਾਰਜ ਸ. ਗੁਰਦੇਵ ਸਿੰਘ ਉਬੋਕੇ, ਇੰਚਾਰਜ ਸ. ਕਸ਼ਮੀਰ ਸਿੰਘ ਪੱਟੀ, ਸੈਕਸ਼ਨ 85 ਦੇ ਇੰਚਾਰਜ ਸ. ਸੁਖਦੇਵ ਸਿੰਘ, ਅਮਲਾ ਵਿਭਾਗ ਦੇ ਇੰਚਾਰਜ ਸ. ਰਘਬੀਰ ਸਿੰਘ, ਸ. ਕੁਲਵੰਤ ਸਿੰਘ ਤੇ ਸ. ਗੁਰਦਿੱਤ ਸਿੰਘ, ਸ. ਭਰਪੂਰ ਸਿੰਘ, ਅਕਾਊਂਟੈਂਟ ਸ. ਹਰਿੰਦਰਪਾਲ ਸਿੰਘ ਤੇ ਸ. ਰਾਜਿੰਦਰ ਸਿੰਘ, ਖਜ਼ਾਨਚੀ ਸ. ਚਰਨਜੀਤ ਸਿੰਘ, ਸੁਪਰਵਾਈਜ਼ਰ ਸ. ਸੁਰਿੰਦਰਪਾਲ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਜਸਪਾਲ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮੇਜਰ ਸਿੰਘ, ਸ. ਸੰਤੋਖ ਸਿੰਘ (ਚਾਚਾ), ਸੁਪਰਵਾਈਜ਼ਰ ਸ. ਦਰਸ਼ਨ ਸਿੰਘ ਪੁਰੀਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼੍ਰੋਮਣੀ ਕਮੇਟੀ ਦਾ ਸਟਾਫ ਤੇ ਯਾਤਰੂ ਮੌਜੂਦ ਸਨ।
ਜਥਾ ਸਪੈਸ਼ਲ ਰੇਲ ਰਾਹੀਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਚੱਲ ਕੇ 10 ਜੂਨ ਦੀ ਸਵੇਰ ਨੂੰ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਪੁੱਜੇਗਾ ਅਤੇ 12 ਜੂਨ ਦੀ ਸਵੇਰ ਨੂੰ ਨਨਕਾਣਾ ਸਾਹਿਬ ਪੁੱਜੇਗਾ ਇਥੇ ਸਥਾਨਕ ਗੁਰਦੁਆਰਿਆਂ ਤੋਂ ਇਲਾਵਾ ਗੁਰਦੁਆਰਾ ਸੱਚਾ ਸੌਦਾ ਮੰਡੀ, ਚੂਹੜਕਾਣਾ ਦੇ ਦਰਸ਼ਨਾਂ ਉਪਰੰਤ 14 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਲਈ ਰਵਾਨਾ ਹੋਵੇਗਾ ਤੇ ਇਸੇ ਦਿਨ ਸ਼ਾਮ ਨੂੰ ਲਾਹੌਰ ਪੁੱਜ ਜਾਵੇਗਾ। ਇਥੋਂ ਦੇ ਸਥਾਨਕ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਕਰਤਾਰ ਸਾਹਿਬ ਦੇ ਦਰਸ਼ਨ ਕਰਨ ਅਤੇ 16 ਜੂਨ ਨੂੰ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ 17 ਜੂਨ ਨੂੰ ਵਾਪਿਸ ਭਾਰਤ ਪਰਤੇਗਾ।