ਅੰਮ੍ਰਿਤਸਰ : – ਮੀਰੀ ਪੀਰੀ ਦੇ ਮਾਲਕ ਛੇਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਢਾਡੀ ਦੀਵਾਨ ਸਜਾਏ ਗਏ ਜਿਥੇ ਨਾਮਵਰ ਢਾਡੀ ਜਥਿਆਂ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ। ਭਾਰੀ ਗਿਣਤੀ ’ਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।ਅੱਜ ਸਵੇਰੇ 10 ਤੋਂ ਦੁਪਹਿਰ 12 ਵਜੇ ਤੀਕ ਸ੍ਰੀ ਅਕਾਲ ਤਖ਼ਤ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਜਲੌ ਸਜਾਏ ਗਏ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਚਲਾਈ ਗਈ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
This entry was posted in ਪੰਜਾਬ.