ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਲੜਕੀਆਂ ਦੇ ਗੁਰਮਤਿ ਟ੍ਰੇਨਿੰਗ ਕੈਂਪ ਦੇ ਚੌਥੇ ਦਿਨ ਸਮੂਹ ਬੱਚਿਆਂ ਨੂੰ ਸਰੀਰਕ ਅਭਿਆਸ ਤੇ ਨਿੱਤਨੇਮ ਉਪਰੰਤ ਕੈਂਪ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਡਾ: ਸੂਬਾ ਸਿੰਘ ਨੇ ਅੰਮ੍ਰਿਤ ਦੀ ਮਹਾਨਤਾ ਸਬੰਧੀ, ਮਿਸ਼ਨਰੀ ਬੀਬੀ ਮਨਜੀਤ ਕੌਰ ਨੇ ਕੇਸਾਂ ਦੀ ਮਹਾਨਤਾ ਸਬੰਧੀ ਅਤੇ ਡਾ: ਜਸਬੀਰ ਸਿੰਘ ਸਾਬਰ ਨੇ ‘ਸ਼ਬਦ ਗੁਰੂ’ ’ਤੇ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਅਜੋਕੇ ਯੁੱਗ ਵਿਚ ਸਿੱਖ ਧਰਮ ਦੀ ਸਾਰਥਿਕਤਾ ਸਬੰਧੀ ਵਿਚਾਰ ਪੇਸ਼ ਕੀਤੇ। ਉਪਰੰਤ ਬੱਚਿਆਂ ਦਾ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪਹਿਲਾ ਸਥਾਨ ਸਿਮਰਨ ਕੌਰ ਭਾਈ ਨੰਦਲਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਨੰਦਪੁਰ ਸਾਹਿਬ, ਦੂਸਰਾ ਸਥਾਨ ਮਨਪ੍ਰੀਤ ਕੌਰ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਅਤੇ ਤੀਸਰਾ ਸਥਾਨ ਗੁਰਮੀਤ ਕੌਰ ਗੁਰੂ ਅਰਜਨ ਦੇਵ ਪਬਲਿਕ ਸਕੂਲ ਬਾਰਠ ਸਾਹਿਬ ਨੇ ਪ੍ਰਾਪਤ ਕੀਤਾ। ਸ਼ਾਮ ਦੇ ਸੈਸ਼ਨ ਵਿਚ ਬੱਚਿਆਂ ਨੂੰ ਗੁਰਦੁਆਰਾ ਗੁਰੂ ਕਾ ਲਾਹੌਰ ਦੇ ਦਰਸ਼ਨ ਕਰਵਾਏ ਜਾਣਗੇ। ਇਸ ਸਮੇਂ ਕੈਂਪ ਕਮਾਂਡਰ ਸ. ਬਲਵਿੰਦਰ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ, ਪ੍ਰਿੰਸੀਪਲ ਹਰਜੀਤ ਕੌਰ, ਪ੍ਰਿੰਸੀਪਲ ਅਮਨਦੀਪ ਕੌਰ, ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਬਲਵਿੰਦਰ ਕੌਰ, ਪ੍ਰਿੰਸੀਪਲ ਅਰਵਿੰਦਰ ਕੌਰ ਵਾਲੀਆ, ਸ. ਗੁਰਪ੍ਰੀਤ ਸਿੰਘ ਅਤੇ ਸ. ਭੁਪਿੰਦਰ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਹਾਜ਼ਰ ਸਨ।