ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਲੜਕੀਆਂ ਦੇ ਗੁਰਮਤਿ ਟ੍ਰੇਨਿੰਗ ਕੈਂਪ ਦੇ ਚੌਥੇ ਦਿਨ ਸਮੂਹ ਬੱਚਿਆਂ ਨੂੰ ਸਰੀਰਕ ਅਭਿਆਸ ਤੇ ਨਿੱਤਨੇਮ ਉਪਰੰਤ ਕੈਂਪ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਡਾ: ਸੂਬਾ ਸਿੰਘ ਨੇ ਅੰਮ੍ਰਿਤ ਦੀ ਮਹਾਨਤਾ ਸਬੰਧੀ, ਮਿਸ਼ਨਰੀ ਬੀਬੀ ਮਨਜੀਤ ਕੌਰ ਨੇ ਕੇਸਾਂ ਦੀ ਮਹਾਨਤਾ ਸਬੰਧੀ ਅਤੇ ਡਾ: ਜਸਬੀਰ ਸਿੰਘ ਸਾਬਰ ਨੇ ‘ਸ਼ਬਦ ਗੁਰੂ’ ’ਤੇ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਅਜੋਕੇ ਯੁੱਗ ਵਿਚ ਸਿੱਖ ਧਰਮ ਦੀ ਸਾਰਥਿਕਤਾ ਸਬੰਧੀ ਵਿਚਾਰ ਪੇਸ਼ ਕੀਤੇ। ਉਪਰੰਤ ਬੱਚਿਆਂ ਦਾ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪਹਿਲਾ ਸਥਾਨ ਸਿਮਰਨ ਕੌਰ ਭਾਈ ਨੰਦਲਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਨੰਦਪੁਰ ਸਾਹਿਬ, ਦੂਸਰਾ ਸਥਾਨ ਮਨਪ੍ਰੀਤ ਕੌਰ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਅਤੇ ਤੀਸਰਾ ਸਥਾਨ ਗੁਰਮੀਤ ਕੌਰ ਗੁਰੂ ਅਰਜਨ ਦੇਵ ਪਬਲਿਕ ਸਕੂਲ ਬਾਰਠ ਸਾਹਿਬ ਨੇ ਪ੍ਰਾਪਤ ਕੀਤਾ। ਸ਼ਾਮ ਦੇ ਸੈਸ਼ਨ ਵਿਚ ਬੱਚਿਆਂ ਨੂੰ ਗਪੀੜਤ ਸਿੱਖ ਪ੍ਰੀਵਾਰਾਂ ਦੀ ਸਾਰ ਲੈਣ ਲਈ ਜਥੇਦਾਰ ਅਵਤਾਰ ਸਿੰਘ ਸ੍ਰੀ ਨਗਰ ਪੁੱਜੇ
ਅੰਮ੍ਰਿਤਸਰ: 15 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੰਮੂ ਕਸ਼ਮੀਰ ਸੂਬੇ ਦੇ ਜ਼ਿਲ੍ਹਾ ਬਡਗਾਮ (ਨਜ਼ਦੀਕ ਸ੍ਰੀ ਨਗਰ) ਦੇ ਪਿੰਡ ਰੰਗਰਟ ਵਿਖੇ ਬੀਤੇ ਦਿਨੀਂ ਬੱਚਿਆਂ ਦੀ ਖੇਡ ਤੋਂ ਮੁਸਲਮਾਨ ਤੇ ਸਿੱਖ ਪ੍ਰੀਵਾਰਾਂ ’ਚ ਪੈਦਾ ਹੋਏ ਤਨਾਅ ਕਾਰਨ ਸਿਖਾਂ ਦੇ ਘਰਾਂ ਤੇ ਹੋਰ ਸਮਾਨ ਦੀ ਹੋਈ ਭੰਨ ਤੋੜ ਦੇ ਨੁਕਸਾਨ ਤੋਂ ਪ੍ਰਭਾਵਤ ਸਿੱਖ ਪ੍ਰੀਵਾਰਾਂ ਨੂੰ ਮਿਲੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀ: ਸਕੱਤਰ ਸ. ਰੂਪ ਸਿੰਘ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਸ. ਸਵਰਨ ਸਿੰਘ, ਨਿੱਜੀ ਸਹਾਇਕ ਸ. ਪ੍ਰਮਜੀਤ ਸਿੰਘ ਤੇ ਸੁਪਰਵਾਈਜ਼ਰ ਸ. ਪ੍ਰਮਿੰਦਰ ਸਿੰਘ ਵੀ ਹਨ। ਟੈਲੀਫੋਨ ’ਤੇ ਜਾਣਕਾਰੀ ਦਿੰਦਿਆਂ ਨਿੱਜੀ ਸਹਾਇਕ ਸ. ਪ੍ਰਮਜੀਤ ਸਿੰਘ ਨੇ ਦੱਸਿਆ ਕਿ ਜਾਇਦਾਦ ਦੀ ਭੰਨਤੋੜ ਤੋਂ ਪ੍ਰਭਾਵਤ ਪ੍ਰੀਵਾਰਾਂ ਨੇ ਇਸ ਗੱਲ ’ਤੇ ਤਸੱਲੀ ਪ੍ਰਗਟ ਕੀਤੀ ਹੈ ਸਿੱਖ ਜਗਤ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਨੇ ਖੁਦ ਉਨ੍ਹਾਂ ਪਾਸ ਪੁੱਜ ਕੇ ਸਾਰ ਲਈ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਜੋਗਿੰਦਰ ਸਿੰਘ ਨੂੰ ਤੁਰੰਤ ਸਥਿਤੀ ਦਾ ਜ਼ਾਇਜ਼ਾ ਲੈਣ ਲਈ ਆਦੇਸ਼ ਕੀਤੇ ਸੀ ਅਤੇ ਸ. ਜੋਗਿੰਦਰ ਸਿੰਘ ਵਲੋਂ ਰੰਗਰਟ ਵਿਖੇ ਪੁੱਜ ਕੇ ਘਟਨਾਂ ਦੀ ਮੁਕੰਮਲ ਜਾਣਕਾਰੀ ਲੈਣ ਉਪਰੰਤ ਜਥੇਦਾਰ ਅਵਤਾਰ ਸਿੰਘ ਨੂੰ ਸੌਂਪੀ ਰਿਪੋਰਟ ਦੇ ਅਧਾਰ ਪੁਰ 14 ਜੂਨ ਨੂੰ ਹੋਈ ਇਕੱਤਰਤਾ ’ਚ ਅੰਤਿੰ੍ਰਗ ਕਮੇਟੀ ਨੇ ਪੀੜਤ ਪ੍ਰੀਵਾਰਾਂ ਦੀ ਸਹਾਇਤਾ ਲਈ 10 ਲੱਖ ਰੁਪਏ ਦੀ ਰਕਮ ਪ੍ਰਵਾਨ ਕੀਤੀ ਹੈ। ਜਥੇਦਾਰ ਅਵਤਾਰ ਸਿੰਘ 16 ਜੂਨ ਨੂੰ ਸ੍ਰੀ ਨਗਰ ਗੁਰਦੁਆਰਾ ਸ਼ਹੀਦ ਬੁੰਗਾ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮਨਾਉਣ ਉਪਰੰਤ 18 ਜੂਨ ਨੂੰ ਅੰਮ੍ਰਿਤਸਰ ਵਾਪਿਸ ਪਰਤਣਗੇ।
ਇਸ ਤੋਂ ਪਹਿਲਾਂ ਅੱਜ ਸ੍ਰੀ ਨਗਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਿਯੂਰ ਨਗਰ ਵਿਚ ਹੋਏ ਅੰਮ੍ਰਿਤ ਸੰਚਾਰ ਸਮਾਗਮ ’ਚ ਜੁੜੀਆਂ ਸੰਗਤਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀ: ਸਕੱਤਰ ਸ. ਰੂਪ ਸਿੰਘ ਤੇ ਜੰਮੂ ਕਸ਼ਮੀਰ ਸਿੱਖ ਮਿਸ਼ਨ ਦੇ ਇੰਚਾਰਜ ਸ. ਸਵਰਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਇਸ ਮੌਕੇ 173 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣੇ।ੁਰਦੁਆਰਾ ਗੁਰੂ ਕਾ ਲਾਹੌਰ ਦੇ ਦਰਸ਼ਨ ਕਰਵਾਏ ਜਾਣਗੇ। ਇਸ ਸਮੇਂ ਕੈਂਪ ਕਮਾਂਡਰ ਸ. ਬਲਵਿੰਦਰ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ, ਪ੍ਰਿੰਸੀਪਲ ਹਰਜੀਤ ਕੌਰ, ਪ੍ਰਿੰਸੀਪਲ ਅਮਨਦੀਪ ਕੌਰ, ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਬਲਵਿੰਦਰ ਕੌਰ, ਪ੍ਰਿੰਸੀਪਲ ਅਰਵਿੰਦਰ ਕੌਰ ਵਾਲੀਆ, ਸ. ਗੁਰਪ੍ਰੀਤ ਸਿੰਘ ਅਤੇ ਸ. ਭੁਪਿੰਦਰ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਹਾਜ਼ਰ ਸਨ।