ਅੰਮ੍ਰਿਤਸਰ - ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਦੇ ਸੁਹਿਰਦ ਯਤਨਾ ਸੱਦਕਾ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਦੀ ਅਗਵਾਈ ਹੇਠ ਦਿੱਲੀ ‘ਚ ਦੁਜੇ ਗੇੜ ਦੇ ਦੋ ਦਿਨਾਂ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਲਈ ਧਰਮ ਪ੍ਰਚਾਰ ਮੁਹਿੰਮ ਅੱਜ ਭਾਈ ਗੁਰਦਾਸ ਹਾਲ ਤੋਂ ਅਰਦਾਸ ਉਪਰੰਤ ਰਵਾਨਾਂ ਹੋਈ। ਦਿੱਲੀ ‘ਚ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਦੁਜੇ ਗੇੜ ਦੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਮਿਤੀ 1 ਅਤੇ 2 ਅਗਸਤ ਨੂੰ ਗੁਰਦੁਆਰਾ ਬਾਬਾ ਕਰਮ ਸਿੰਘ, ਪਟਪਡ ਗੰਜ਼ ਰੋਡ, ਖੁਰੇਜੀ ਖਾਸ, ਯਮਨਾਪਾਰ, ਦਿੱਲੀ ਵਿਖੇ ਹੋਣਗੇ। ਸਮਾਗਮ ਦੌਰਾਨ ਭਾਈ ਸਰਬਜੀਤ ਸਿੰਘ ਅਤੇ ਭਾਈ ਬਲਦੇਵ ਸਿੰਘ ਵਡਾਲਾ ਹਜੂਰੀ ਰਾਗੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਕੀਰਤਨ ਦੀ ਹਾਜਰੀ ਭਰਨਗੇ। ਸਮਾਗਮ ਦੌਰਾਨ ਪ੍ਰਚਾਰਕ ਭਾਈ ਸਰਬਜੀਤ ਸਿੰਘ ਸੋਹੀਆ, ਭਾਈ ਕੁਲਰਾਜ ਸਿੰਘ ਵੱਲਾ, ਭਾਈ ਬਲਦੇਵ ਸਿੰਘ ਲੋਂਗੋਵਾਲ ਅਤੇ ਗੁਰਮੇਲ ਸਿੰਘ ਕਾਲੇਕੇ ਦੇ ਢਾਡੀ ਜਥੇ ਅਤੇ ਕਵੀਸ਼ਰ ਭਾਈ ਨਿਸ਼ਾਨ ਸਿੰਘ ਝਬਾਲ ਸੰਗਤਾਂ ਨੂੰ ਧਾਰਮਿਕ ਵਿਰਸੇ ਨਾਲ ਜੋੜਨ ਦੀ ਸੇਵਾ ਨਿਭਾਉਣਗੇ। ਇਸ ਮੋਕੇ 2 ਅਗਸਤ ਨੂੰ ਦੁਪਹਿਰ 2.00 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਅੰਮਿਤਪਾਨ ਕਰਵਾਉਣਗੇ। ਅੰਮ੍ਰਿਤ ਅਭਿਲਾਖੀਆ ਨੂੰ ਕਕਾਰ ਅਤੇ ਧਾਰਮਿਕ ਲਿਟਰੇਚਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ: ਪ੍ਰ: ਕਮੇਟੀ) ਸ਼੍ਰੀ ਅੰਮ੍ਰਿਤਸਰ ਵਲੋਂ ਭੇਟਾ ਰਹਿਤ ਦਿੱਤਾ ਜਾਵੇਗਾ।
ਇਸ ਮੌਕੇ ਜਥੇਦਾਰ ਬਲਦੇਵ ਸਿੰਘ ਨੇ ਭਾਈ ਗੁਰਦਾਸ ਹਾਲ ਵਿਖੇ ਵਹੀਰ ਰਵਾਨਾ ਹੋਣ ਤੋਂ ਪਹਿਲਾ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਦਿਸ਼ਾ ਨਿਰਦੇਸ਼ਨਾ ਹੇਠ ਦਿੱਲੀ ‘ਚ ਹਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ ਤਹਿਤ ਇਹ ਦੁਜੇ ਗੇੜ ਦੇ ਦੋ ਦਿਨਾਂ ਸਮਾਗਮ ਆਰੰਭੇ ਗਏ ਹਨ। ਇਨ੍ਹਾਂ ਸਮਗਮਾਂ ਦਾ ਮੁਖ ਮੰਤਵ ਸੰਗਤਾਂ ਨੂੰ ਗੁਰੂ ਗ੍ਰੰਥ ਅਤੇ ਪੰਥ ਨਾਲ ਜੋੜਨਾ ਅਤੇ ਸਿੱਖੀ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਦੀ ਸਿੱਖ ਸੰਗਤ, ਸਮੂਹ ਸਿੰਘ ਸਭਾਵਾ ਅਤੇ ਪੰਥ ਪ੍ਰਸਤ ਧਾਰਮਿਕ ਜਥੇਬੰਦੀਆ ਨੂੰ ਸਨਿਮਰ ਬੇਨਤੀ ਕਰਦਾ ਹਾਂ ਕਿ ਧੜੇ ਬੰਦੀ ਤੋਂ ਉਪਰ ਉਠ ਕੇ ਧਰਮ ਪ੍ਰਚਾਰ ਲਹਿਰ ਦੇ ਨਿਰੋਲ ਧਾਰਮਿਕ ਮਿਸ਼ਨ ਨੁੰ ਸਿੱਖ ਸੰਗਤਾਂ ਅਤੇ ਦਿੱਲੀ ਦੇ ਘਰ-ਘਰ ‘ਚ ਪਹੁੰਚਾਉਣ। ਇਸ ਮੌਕੇ 1 ਅਗਸਤ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਸਮਾਗਮ ਦੌਰਾਨ ਹਾਜ਼ਰੀ ਭਰਨਗੇ ਅਤੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਨਗੇ
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਭਾਈ ਹਰਜੀਤ ਸਿੰਘ, ਮੀਡੀਆ ਸਲਾਹਕਾਰ ਭਾਈ ਤਮਿੰਦਰ ਸਿੰਘ, ਭਾਈ ਗੁਰਿੰਦਰ ਸਿੰਘ ਰਾਜਾ ਪੈਸ ਸਕੱਤਰ ਅਖੰਡ ਕੀਰਤਨੀ ਜਥਾ, ਭਾਈ ਸੁਖਰਾਜ ਸਿੰਘ ਵੇਰਕਾ, ਭਾਈ ਮਹਾਂਵੀਰ ਸਿੰਘ ਸੁਲਤਾਨਵਿੰਡ, ਇੰਦਰਪਾਲ ਸਿੰਘ ਇੰਚਾਰਜ, ਸ਼੍ਰੀ ਹਰਿਮੰਦਰ ਸਾਹਿਬ ਤੋਂ ਪੁਜੇ ਹਜ਼ੂਰੀ ਰਾਗੀ ਜਥੇ, ਪ੍ਰਚਾਰਕ ਭਾਈ ਇੰਦਰਜੀਤ ਸਿੰਘ, ਭਾਈ ਮਨਜੀਤ ਸਿੰਘ ਕਾਦੀਆਂ, ਗੁਰਵਿੰਦਰ ਸਿੰਘ, ਧਰਮੀ ਫੋਜੀ ਭਾਈ ਮੇਹਰ ਸਿੰਘ, ਭਾਈ ਕਿਰਪਾਲ ਸਿੰਘ ਬਾਦੀਆ, ਭਾਈ ਮੇਜਰ ਸਿੰਘ, ਭਾਈ ਕਾਬਲ ਸਿੰਘ, ਭਾਈ ਗੁਰਮੇਲ ਸਿੰਘ ਤੋਂ ਇਲਾਵਾ ਗੰ੍ਰਥੀ ਭਾਈ ਸੁਖਵਿੰਦਰ ਸਿੰਘ, ਮੁਖਤਿਆਰ ਸਿੰਘ ਸੁਲਤਾਨਵਿੰਡ ਵੀ ਧਰਮ ਪ੍ਰਚਾਰ ਵਹੀਰ ਦੇ ਨਾਲ ਚੱਲ ਰਹੇ ਹਨ।