ਬਠਿੰਡਾ- ਸਾਂਸਦ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਨੂੰ ਮੌੜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਹੱਲ ਲਈ ਸਬੰਧ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
ਸਾਂਸਦ ਨੇ ਲੋਕਾਂ ਨੂੰ ਆਪਣੀ ਸਮਸਿਆਵਾਂ ਬਠਿੰਡਾ ਦੇ ਬੀਬੀ ਵਾਲਾ ਚੌਕ ਦੇ ਨਜ਼ਦੀਕ ਸਥਾਪਤ ਦਫ਼ਤਰ ਵਿਚ ਬੇਝਿਜਕ ਤਰੀਕੇ ਨਾਲ ਪਹੁੰਚਾਉਣ ਦੀ ਵੀ ਅਪੀਲ ਕੀਤੀ, ਤਾਂਜੋ ਇਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਹੋ ਸਕੇ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਦੇ ਲਈ ਗਰਾਂਦ ਦੇ ਚੈਕ ਵੀ ਵੰਡੇ। ਵੱਖ ਵੱਖ ਮੀਟਿੰਗਾਂ ਨੂੰ ਸੰਬੋਧਿਤ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ 2 ਕਰੋੜ ਰੁਪਏ ਦੀ ਰਕਮ ਮਿਲਦੀ ਹੈ, ਜਦਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਆਸ਼ੀਰਵਾਦ ਨਾਲ ਪਿੰਡਾਂ ਨੂੰ ਵਧੇਰੇ ਗਰਾਂਟ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਦੇ ਹਮੇਸ਼ਾਂ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ ਅਤੇ ਦੂਜੇ ਰਾਜਾਂ ਦੇ ਮੁਕਾਬਲੇ ਪੰਜਾਬ ਨੂੰ ਪਛਾੜਿਆ ਹੈ। ਜਦਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਖਾਸ ਯਤਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਬੜਿੰਡਾ ਰਿਫਾਇਨਰੀ ਸ਼ੁਰੂ ਹੋਣ ਨਾਲ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਕੰਮ ਮਿਲਿਆ ਹੈ।