ਅੰਮ੍ਰਿਤਸਰ:–ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸਵਿੰਦਰ ਸਿੰਘ ਦੋਬਲੀਆ ਦੀ ਅਗਵਾਈ ’ਚ ਸਿੱਖ ਯਾਤਰੂਆਂ ਦੇ ਜਥੇ ਨੂੰ ਸਕੱਤਰ ਸ. ਦਲਮੇਘ ਸਿੰਘ ਖਟੜਾ ਤੇ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਮੁੱਖ ਦਫਤਰ ਤੋਂ ਖਾਲਸਈ ਰਵਾਇਤ ਅਨੁਸਾਰ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ।
ਸ. ਦਲਮੇਘ ਸਿੰਘ ਖਟੜਾ ਤੇ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਜਥੇ ਦੇ ਲੀਡਰ ਸ. ਸਵਿੰਦਰ ਸਿੰਘ ਦੋਬਲੀਆ, ਡਿਪਟੀ ਪਾਰਟੀ ਲੀਡਰ ਸ. ਅਮਰੀਕ ਸਿੰਘ ਵਿਛੋਆ ਤੇ ਸ. ਅਮਰਜੀਤ ਸਿੰਘ ਭਲਾਈਪੁਰ, ਜਨਰਲ ਪ੍ਰਬੰਧਕ ਵਜੋਂ ਮੀਤ ਸਕੱਤਰ ਸ. ਬਲਬੀਰ ਸਿੰਘ ਤੇ ਸ. ਜਸਪਾਲ ਸਿੰਘ, ਪਬਲੀਸਿਟੀ ਦੇ ਇੰਚਾਰਜ ਸ. ਰਾਮ ਨੂੰ ਸਿਰੋਪਾਓ ਅਤੇ ਫੁੱਲਾਂ ਦੇ ਸੇਹਰੇ ਪਾ ਅਤੇ ਪਾਰਟੀ ਲੀਡਰ ਦਾ ਬੈਜ਼ ਲਗਾ ਕੇ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਸ. ਸਤਬੀਰ ਸਿੰਘ. ਸ. ਰੂਪ ਸਿੰਘ, ਸ. ਤਰਲੋਚਨ ਸਿੰਘ ਤੇ ਸ. ਹਰਜੀਤ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਕੁਲਦੀਪ ਸਿੰਘ, ਸ. ਹਰਭਜਨ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਬਲਵਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ. ਬਿਜੈ ਸਿੰਘ, ਸੁਪਰਵਾਈਜ਼ਰ ਸ. ਸੁਖਬੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸਟਾਫ ਤੇ ਸੰਗਤਾਂ ਹਾਜ਼ਰ ਸਨ।
ਜਥਾ ਅੱਜ ਸ਼ਾਮ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ, 20 ਨਵੰਬਰ ਨੂੰ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰੇਗਾ, 21 ਨਵੰਬਰ ਦੀ ਰਾਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਉਪਰੰਤ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ), ਲਈ ਰਵਾਨਾ ਹੋਵੇਗਾ। 24 ਨਵੰਬਰ ਨੂੰ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਉਪਰੰਤ 24 ਨਵੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਇਸ ਦੋਰਾਨ 26 ਨਵੰਬਰ ਨੂੰ ਗੁਰਦੁਆਰਾ ਰੋੜੀ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ ਅਤੇ ਲਾਹੌਰ ਦੇ ਸਥਾਨਕ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ, ਗੁਰਦੁਆਰਾ ਸ਼ਹੀਦ ਸਿੰਘ-ਸਿੰਘਣੀਆਂ, ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਉਪਰੰਤ 28 ਨਵੰਬਰ ਨੂੰ ਵਾਪਿਸ ਭਾਰਤ ਪੁੱਜੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਰਵਾਨਾ
This entry was posted in ਪੰਜਾਬ, ਮੁਖੱ ਖ਼ਬਰਾਂ.