ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਦਾ ਕਾਂਗਰਸ ’ਚ ਸ਼ਾਮਲ ਹੋਣ ਸਬੰਧੀ ਅੱਜ ਅਖਬਾਰਾਂ ’ਚ ਛਪੀ ਖਬਰ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਇਨਾਂ ਮੈਂਬਰ ਸਾਹਿਬਾਨ ਦਾ ਕਾਂਗਰਸ ’ਚ ਸ਼ਾਮਲ ਹੋਣ ਨਾਲ ਗੁਰਦੁਆਰਾ ਪ੍ਰਬੰਧ ਨਾਲ ਕੋਈ ਸਰੋਕਾਰ ਨਹੀਂ ਸੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੋਕਤੰਤਰੀ ਢੰਗ ਤਰੀਕਿਆਂ ਨਾਲ ਹੁੰਦੀਆਂ ਹਨ ਅਤੇ ਚੋਣ ਲੜਨ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲਾ ਕੋਈ ਵੀ ਮਨੁੱਖ ਚੋਣ ਲੜ ਸਕਦਾ ਹੈ। ਖਬਰ ਨਾਲ ਸਬੰਧਤ ਮੈਂਬਰ ਸਾਹਿਬਾਨ ਅਜ਼ਾਦ ਤੌਰ ’ਤੇ ਚੋਣਾਂ ਲੜਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਚੁਣੇ ਗਏ ਸਨ ਅਤੇ ਸ਼ੁਰੂ ਤੋਂ ਹੀ ਉਨ੍ਹਾਂ ਦਾ ਕਾਂਗਰਸ ਨਾਲ ਲਗਾਓ ਸੀ। ਕਾਂਗਰਸ ’ਚ ਸ਼ਾਮਲ ਹੋਣ ਨੂੰ ਮਹਿਜ ਇਕ ਰਸਮੀ ਕਾਰਵਾਈ ਦੱਸਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਪਹਿਲਾਂ ਹੀ ਕਾਂਗਰਸੀ ਸਨ ਉਨ੍ਹਾਂ ਦਾ ਆਪਣੇ ਘਰ ਵਾਪਸ ਜਾਣ ਨਾਲ ਇਸ ਸੰਸਥਾ ਨੂੰ ਕੋਈ ਫਰਕ ਨਹੀਂ ਪਏਗਾ। ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਧਾਮਾਂ ਦਾ ਪ੍ਰਬੰਧ ਕਿਸ ਵਲੋਂ ਚਲਾਇਆ ਜਾ ਰਿਹਾ ਹੈ ਸੰਗਤਾਂ ਭਲੀ-ਭਾਂਤ ਜਾਣੂੰ ਹਨ ਅਤੇ ਅਜਿਹੀਆਂ ਖਬਰਾਂ ਨਾਲ ਉਨ੍ਹਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ।
ਕਾਂਗਰਸ ’ਚ ਸ਼ਾਮਲ ਹੋਣ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨਾਲ ਕੋਈ ਸਰੋਕਾਰ ਨਹੀਂ- ਜਥੇ: ਅਵਤਾਰ ਸਿੰਘ
This entry was posted in ਪੰਜਾਬ, ਮੁਖੱ ਖ਼ਬਰਾਂ.