ਕੇਂਦਰ ਪੰਜਾਬ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦੇਵੇ-ਮਜੀਠੀਆ

ਬਠਿੰਡਾ- ਯੂਥ ਅਕਾਲੀ ਦਲ ਦੇ ਸਰਪ੍ਰਤ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਆਰਥਕਤਾ ਨੂੰ ਮਜਬੂਤੀ ਦੇਣ ਲਈ ਕੇਂਦਰ ਤੋਂ ਪੰਜਾਬ ਲਈ ਵਿਸ਼ੇਸ਼  ਆਰਥਿਕ ਪੈਕੇਜ ਦੀ ਮੰਗ ਕੀਤੀ ਉਥੇ ਉਹਨਾਂ ਪੰਜਾਬ ਕਾਂਗਰਸ ਨੂੰ ¦ਮੇ ਹੱਥੀਂ ਲੈਦਿਆਂ ਕੇਂਦਰ ’ਤੇ ਪੰਜਾਬ ਦੇ ਹਿੱਤਾਂ ਹੱਕਾਂ ਲਈ ਦਬਾਅ ਪਾਉਣ ਲਈ ਕਿਹਾ।
ਸ: ਮਜੀਠੀਆ ਅਜ ਇਥੇ ਗੁਰਦਆਰਾ ਹਾਜੀ ਰਤਨ ਵਿਖੇ ਜਿਲਾ ਬਠਿੰਡਾ ਇਕਾਈ ਦੀ ਯੂਥ ਅਕਾਲੀ ਦਲ ਦੀ ਮੀਟਿੰਗ ਜੋ ਕਿ ਇਕ ਵਿਸ਼ਾਲ ਰੈਲੀ ਹੋ ਨਿਬੜੀ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਦੀ ਤਰਕੀ ਤੇ ਖੁਸ਼ਹਾਲੀ ਲਈ ਅਕਾਲੀ ਭਾਜਪਾ ਸਰਕਾਰ ਵਲੋਂ ਚਲਾਈਆਂ ਲੋਕ ਹਿੱਤੂ ਸਕੀਮਾਂ ਨੂੰ ਬੰਦ ਕਰਾਉਣ ਜਾਂ ਵਿਰੋਧ ਦੀ ਥਾਂ ਰਾਜ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਉਹਨਾਂ ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੂਰੀ ਕਾਂਗਰਸ ਜਮਾਤ ਨੂੰ ਕਿਹਾ ਕਿ ਉਹ ਕੇਂਦਰੀ ਆਕਾਵਾਂ ਦੀ ਝੋਲੀਚੁਕ ਬਣਨ ਦੀ ਥਾਂ ਪੰਜਾਬ ਦੇ ਸਪੂਤ ਹੋਣ ਦਾ ਸਬੂਤ ਦੇਣ ਲਈ ਹੁਣ ਪਹਿਲ ਕਦਮੀ ਕਰਦੇ ਹੋਏ ਕੇਂਦਰ ’ਤੇ ਦਬਾਅ ਪਾਉਣ ਲਈ ਦਿੱਲੀ ਵਲ ਕੂਚ ਕਰਨ । ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਨੂੰ ਕੇਂਦਰ ਦੀ ਕਠਪੁਤਲੀਆਂ ਬਣਨ ਦੀ ਥਾਂ ਸੰਸਦ ਵਿੱਚ ਪੰਜਾਬ ਦੇ ਹਿੱਤਾਂ ਲਈ ਆਵਾਜ਼ ਉਠਾਉਣ, ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਪੰਜਾਬ ਦੀ ਕਿਸਾਨੀ ਤੇ ਸਨਅਤ ਨੂੰ ਬਚਾਉਣ ਦੀ ਗਲ ਕਰਨ ਲਈ ਕਿਹਾ ।

ਮਜੀਠੀਆ ਨੇ ਕੈਪਟਨ ਵਲੋਂ ਬਠਿੰਡਾ ਰਿਫੈਈਨਰੀ ਸੰਬੰਧੀ ਕੀਤੀ ਗਈ ਟਿੱਪਣੀ ਨੂੰ ਉਹਨਾਂ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਦਸਦਿਆਂ ਕਿਹਾ ਕਿ ਕੈਪਟਨ ਨੇ ਆਪਣੇ ਰਾਜ ਕਾਲ ਦੌਰਾਨ ਪੰਜਾਬ ਦੀ ਤਰਕੀ ਲਈ ਕੋਈ ਕੰਮ ਨਹੀਂ ਕੀਤਾ । ਉਹਨਾਂ ਕਿਹਾ ਕਿ ਬਠਿੰਡਾ ਰਿਫੈਈਨਰੀ ਦੇ ਚਾਲੂ ਹੋਣ ਨਾਲ ਨਾ ਕੇਵਲ ਬਠਿੰਡਾ ਸਗੋਂ ਪੰਜਾਬ ਵਿਚ ਨਵੀਂ ਸਨਅਤੀ ਇਨਕਲਾਬ ਆਜਾਵੇਗਾ। ਉਹਨਾਂ ਕਿਹਾ ਕਿ ਕੈਪਟਨ ਮੈਗਾ ਪ੍ਰਾਜੈਕਟਾਂ  ਦੀ ਥਾਂ ਮੈਗਾ ਸਕੈਮ ਨੂੰ ਅੰਜਾਮ ਦਿੰਦਾ ਰਿਹਾ। ਉਹਨਾਂ ਕਿਹਾ ਕਿ ਕੇਂਦਰ ਦੀਆਂ ਪੰਜਾਬ ਮਾਰੂ ਨੀਤੀਆਂ ਅਤੇ ਕੈਪਟਨ ਵਲੋਂ ਆਪਣੇ ਸਮੇਂ  ਬਿਜਲੀ ਪੈਦਾ ਨਾ ਕਰਨ ਅਤੇ ਸੜਕਾਂ ਆਦਿ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕੰਮ ਨਾ ਕਰਨ ਕਰਕੇ ਪੰਜਾਬ ਸਨਅਤੀ ਤੌਰ ’ਤੇ ਦੂਜੇ ਰਾਜਾਂ ਨਾਲੋਂ ਪਛਣਦਾ ਗਿਆ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਯਤਨਾਂ ਸਦਕਾ ਦੇਸ਼ ਦੇ ਵੱਡੇ ਵੱਡੇ ਉਦਯੋਗਿਕ ਘਰਾਣੇ ਹੁਣ ਪੰਜਾਬ ਵਿੱਚ ਪ੍ਰੋਜੈਕਟ ਲਗਾਉਣ ਨੂੰ ਤਰਜ਼ੀਹ ਦੇ ਰਹੇ ਹਨ। ਉਹਨਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਤੇ ਲਗਾਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨੌਜਵਾਨ ਭਰਤੀ ਕੀਤੇ ਜਾਣਗੇ।
ਨੌਜਵਾਨਾਂ ਦੀ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਦੇਸ਼ ਵਿੱਚ ਹਰਾ-ਇਨਕਲਾਬ ਲਿਆਉਣ ਵਾਲੇ ਕਿਸਾਨੀ ਦੀਆਂ ਸਮੱਸਿਆਵਾਂ ਹੱਲ ਕੀਤੇ ਬਿਨਾਂ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ। ਉਹਨ: ਪੰਜਾਬ ਦੇ ਕਰਜੇ ਮਾਰੇ ਕਿਸਾਨੀ ਬੋਝ ਹਲਕਾ ਨਾ ਕਰਨ ਲਈ ਵੀ ਕੇਂਦਰ ਨੂੰ ਖੂਬ ਕੋਸਿਆ।

ਨੌਜਵਾਨਾਂ ਦੇ ਜੋਸ਼ ਵੇਖ ਕੇ ਪੂਰੀ ਤਰਾਂ ਖੁਸ਼ ਤੇ ਸੰਤੁਸ਼ਟ ਨਜ਼ਰ ਆ ਰਹੇ ਯੂਥ ਦੇ ਸਰਪ੍ਰਸਤ ਨੇ ਰੈਲੀ ਦੌਰਾਨ ਕਿਹਾ ਕਿ ਕੇਂਦਰ ਦੀ ਯੂ.ਪੀ.ਏ ਸਰਕਾਰ ਅਤੇ ਕਾਂਗਰਸ ਆਗੂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਭ੍ਰਿਸ਼ਟਾਚਾਰ ਨੂੰ ਖਤਮ ਦੀ ਥਾਂ ਭ੍ਰਿਸਚਾਰੀਆਂ ਦੀ ਸਰਪ੍ਰਸਤੀ ਤੇ ਬਚਾਓ ਵਿਚ ਲਗੇ ਹੋਏ ਹਨ। ਉਹਨਾਂ ਕਿਹਾ ਕਿ ਦੇਸ਼ ਦੀ ਜਨਤਾ ਜਵਾਬਦੇਹੀ ਚਾਹੁੰਦੀ ਹੈ।  ਕਾਂਗਰਸੀ ਆਗੂਆਂ ਦੀ ਸਾਜ਼ਿਸ਼ੀ ਭਰਪੂਰ ਖਾਮੋਸ਼ੀ ਤੋਂ ਸਾਫ਼ ਹੈ ਕਿ ਸਰਕਾਰ ਨਕਾਰਾ ਤੇ ਬੇਬਸ ਹੈ ਇਸ ਲਈ ਹੁਣ ਕਾਂਗਰਸ ਨੂੰ ਸਤਾ ਵਿੱਚ ਬਣੇ ਰਹਿਣ ਦਾ ਕੋਈ ਹੱਕ ਨਹੀਂ।

ਉਹਨਾਂ ਕਿਹਾ ਕਿ 2 ਜੀ ਸਪੈਕਟਰਮ ਵਿੱਚ ਹੋਏ 1 ਲੱਖ 75 ਹਜ਼ਾਰ  ਕਰੋੜ ਰੁਪਏ ਅਤੇ ਕਾਮਨਵੈਲਥ ਖੇਡਾਂ ਵਿੱਚ 85 ਹਜ਼ਾਰ ਕਰੋੜ ਰੁਪਏ ਦਾ ਘੁਟਾਲਿਆਂ ਦੀ ਰਕਮ ਨੂੰ ਪੰਜਾਬ ਲਈ ਰਾਹਤ ਪੈਕੇਜ ਦਿੱਤਾ ਗਿਆ ਹੁੰਦਾ ਤਾਂ ਪੰਜਾਬ ਦੇ ਲੋਕ ਹੋਰ ਵੀ ਖੁਸ਼ਹਾਲ ਹੋ ਸਕਦੇ ਸਨ।

ਉਹਨਾਂ ਕਿਹਾ ਕਿ ਸਰਕਾਰਾਂ ਦਾ ਕੰਮ ਲੋਕਾਂ ਨੂੰ ਸਹੁਲਤਾਂ ਦੇਣਾ ਹੈ ਨਾ ਕਿ ਮੁਨਾਫਾ ਕਮਾਉਣਾ ਹੈ। ਮੌਕੇ  ਸ: ਮਜੀਠੀਆ ਨੇ ਯੂਥ ਅਕਾਲੀ ਦਲ ਨੂੰ ਸਿਆਸੀ ਖੇਤਰ ਵਿੱਚ ਇਤਿਹਾਸਕ ਬੁ¦ਦੀਆਂ ’ਤੇ ਪਹੁੰਚਾਉਣ ਲਈ ਪਾਰਟੀ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸਰਕਾਰ ਵਿੱਚ ਜਿਨ ਵੱਡੀ ਪੱਧਰ ’ਤੇ ਸ: ਸੁਖਬੀਰ ਸਿੰਘ ਬਾਦਲ ਨੇ ਨੌਜਵਾਨਾਂ ਨੂੰ ਨੁਮਾਇੰਦਗੀ ਦਿੱਤੀ ਉਹ  ਇਤਿਹਾਸ ’ਚ ਪਹਿਲਾਂ ਕਦੀ ਨਹੀਂ ਵੇਖੀ ਗਈ। ਉਹਨਾਂ ਕਿਹਾ ਕਿ ਯੂਥ ਨੇ ਵਿਧਾਨ ਸਭਾ, ਲੋਕ ਸਭਾ , ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਤੇ ਮਿਊਨੀਸਪਲ ਕਾਰਪੋਰੇਸ਼ਨ ਅਤੇ ਕਮੇਟੀ ਚੋਣਾਂ ਦੌਰਾਨ ਪਾਰਟੀ ਦੀ ਜਿੱਤ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਹਨਾਂ ਦੱਸਿਆ ਕਿ ਯੂਥ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਵੀ ਅਹਿਮ ਰੋਲ ਅਦਾ ਕਰੇਗਾ।

ਉਹਨਾਂ ਯੂਥ ਅਕਾਲੀ ਦਲ ਦੇ ਸਮਾਜਿਕ ਏਜੰਡੇ ਦੀ ਗਲ ਕਰਦਿਆਂ ਕਿਹਾ ਕਿ ਯੂਥ ਦਲ ਹੁਣ ਸਿਆਸਤ ਦੇ ਨਾਲ ਨਾਲ ਸਮਾਜਿਕ ਖੇਤਰ ਵਿੱਚ ਵੀ ਅੱਗੇ ਹੋਕੇ ਕੰਮ ਕਰਦਿਆਂ ਸਮਾਜਿਕ ਬੁਰਾਈਆਂ ਵਿਰੁੱਧ ਇੱਕ ਨਵਾਂ ਜਹਾਦ ਛੇੜੇਗਾ । ਉਹਨਾਂ ਕਿਹਾ ਕਿ ਯੂਥ ਦਾ ਹਰ ਵਰਕਰ ਇੱਕ ਰੁੱਖ ਜ਼ਰੂਰ ਲਾਏਗਾ, 5 ਲੋੜਵੰਦ ਬਚਿਆਂ ਨੂੰ ਸਿੱਖਿਆ ਪ੍ਰਦਾਨ ਕਰੇਗਾ, ਦਾਜ, ਭਰੂਣ ਹੱਤਿਆ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਦਿਆਂ ਨੌਜਵਾਨ ਵਰਗ ਨੂੰ ਖੇਡਾਂ , ਖ਼ੂਨਦਾਨ ਤੇ ਮੈਡੀਕਲ ਕੈਪ ਲਾਉਣ ਵਲ ਵਿਸ਼ੇਸ਼ ਤਵੱਜੋ ਦੇਵੇਗਾ। ਇਸ ਮੌਕੇ ਯੂਥ ਅਕਾਲੀ ਦਲ ਦੇ ਨੌਜਵਾਨ ਵਰਕਰਾਂ ਨੂੰ ਸੱਦਾ ਦਿੱਤਾ ਕਿ  ਉਹ ਪਿੰਡ ਪਿੰਡ ਅਤੇ ਵਾਰਡ ਪੱਧਰ ਤੇ ਆਪਣੀਆਂ ਇਕਾਈਆਂ ਕਾਇਮ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ।  ਅਜ ਮਜੀਠੀਆ ਦੀ ਸਵਾਗਤ ਲਈ ਸੜਕਾਂ ’ਤੇ ਤਿੰਨ ਕਿਲੋ ਮੀਟਰ ਤੱਕ ਗਡੀਆਂ ਦਾ ਕਾਫਲਾ ਢੋਲ ਧਮਕੇ ਨਾਲ ਸਾਮਿਲ ਸੀ।
ਇਸ ਮੋਕੇ ਸਾਬਕਾ ਮੰਤਰੀ ਸ: ਸਿਕੰਦਰ ਸਿੰਘ ਮਲੂਕਾ, ਸ: ਅਮਰਜੀਤ ਸਿੰਘ ਸਿੱਧੂ, ਸ੍ਰੀ ਸਰੂਪ ਸਿੰਗਲਾ, ਦਰਸ਼ਨ ਸਿੰਘ ਕੋਟਫਤਾ, ਸ: ਜਗਦੀਸ਼ ਸਿੰਘ ਨਕੇਈ, ਯੂਥ ਆਗੂ ਬਲਕਾਰ ਸਿੰਘ ਪ੍ਰਧਾਂਨ, ਸੁਖਮਨ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਮਲੂਕਾ, ਬਲਜੀਤ ਸਿੰਘ ਮੇਅਰ ਨੇ ਵੀ ਸੰਬੋਧਨ ਕੀਤਾ ਅਤੇ ਸ: ਮਜੀਠੀਆ ਨੂੰ ਸਨਮਾਨਿਤ ਕੀਤਾ।

ਜਿੱਥੇ ਇਸ ਰੈਲੀ ਵਿੱਚ ਜ਼ਿਲ੍ਹੇ ਭਰ ਦੇ ਹਜ਼ਾਰਾਂ ਯੂਥ ਅਕਾਲੀ ਦਲ ਦੇ ਵਰਕਰ ਪੂਰੇ ਉਤਸ਼ਾਹ ਨਾਲ ਪੁੱਜੇ ਹੋਏ ਸਨ। ਉੱਥੇ ਸ: ਮਜੀਠੀਆ ਦਾ ਦਰਜਨਾਂ ਥਾਵਾਂ ’ਤੇ ਨੌਜਵਾਨ ਜਥਿਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>