ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) -: ਅੱਜ ਸ੍ਰੀ ਵਰੁਣ ਰੂਜ਼ਮ ਡਿਪਟੀ ਕਮਿਸ਼ਨਰ ਮੁਕਤਸਰ ਨੇ ਸਵੇਰੇ 9:05 ਤੇ ਵੱਖ ਵੱਖ ਸਰਕਾਰੀ ਦਫ਼ਤਰਾਂ ਤੇ ਛਾਪੇ ਮਾਰ ਕੇ ਹਾਜ਼ਰੀ ਦੀ ਚੈਕਿੰਗ ਕੀਤੀ। ਉਹਨਾ ਦੇ ਨਾਲ ਸ: ਦਲਵਿੰਦਰਜੀਤ ਸਿੰਘ ਐਸ. ਡੀ. ਐਮ. ਮੁਕਤਸਰ ਵੀ ਹਾਜ਼ਰ ਸਨ। ਇਸ ਛਾਪਾਮਾਰੀ ਦੌਰਾਨ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ, ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਨਗਰ ਨਿਗਮ ਮੁਕਤਸਰ, ਐਕਸ਼ੀਅਨ ਪਾਵਰ ਕਾਮ ਮੁਕਤਸਰ ਅਤੇ ਫੂਡ ਐਂਡ ਸਪਲਾਈ ਵਿਭਾਗ ਸ਼ਾਮਲ ਸਨ। ਡਿਪਟੀ ਕਮਿਸ਼ਨਰ ਮੁਕਤਸਰ ਨੇ ਚੈਕਿੰਗ ਦੌਰਾਨ ਪਾਇਆ ਕਿ ਸਭ ਤੋਂ ਵੱਧ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕ੍ਰਮਚਾਰੀ ਗੈਰ ਹਾਜ਼ਰ ਪਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਉਪ ਮੁੱਖ ਮੰਤਰੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਪ੍ਰਬੰਧਕੀ ਸੁਧਾਂਰਾਂ ਨੂੰ ਮੁੱਖ ਰੱਖਦੇ ਹੋਏ ਅਤੇ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੀ ਕਾਰਗੁਜਾਰੀ ਨੂੰ ਸੂਚਾਰੂ ਢੰਗ ਨਾਲ ਚਲਾਉਣ ਲਈ ਦਫ਼ਤਰ ਚੈਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ। ਉਹਨਾ ਕਿਹਾ ਕਿ ਜਿਹੜੇ ਕਰਮਚਾਰੀ ਦਫ਼ਤਰਾਂ ਵਿੱਚ ਲੇਟ ਆਉਦੇ ਹਨ ਜਾਂ ਬਿਨ੍ਹਾ ਕਾਰਨ ਗੈਰ ਹਾਜ਼ਰ ਰਹਿੰਦੇ ਹਨ, ਉਹਨਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਕੰਮਾਂ ਦੇ ਨਿਪਟਾਰੇ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋਂ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਅੱਜ ਦੀ ਇਸ ਚੈਕਿੰਗ ਦੌਰਾਨ ਕੁੱਲ 19 ਕਰਮਚਾਰੀ ਗੈਰ ਹਾਜ਼ਰ ਪਾਏ ਗਏ, ਜਿੰਨ੍ਹਾ ਦੀ ਗੈਰ ਹਾਜ਼ਰੀ ਸਬੰਧੀ ਰਿਪੋਰਟ ਉਹਨਾ ਦੇ ਡਾਇਰੈਕੋਰੇਟ ਚੰਡੀਗੜ੍ਹ ਨੂੰ ਭੇਜੀ ਜਾਵੇਗੀ ਅਤੇ ਉਹਨਾ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇਗਾ। ਉਹਨਾ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅਤੇ ਐਸ. ਡੀ. ਐਮ ਦਫ਼ਤਰ ਵਿਖੇ ਬਾਇਉਮੀਟਰਿਕ ਹਾਜ਼ਰੀ ਸਿਸਟਮ ਲਾਗੂ ਕੀਤਾ ਗਿਆ ਹੈ। ਜਿਸ ਨਾਲ ਹਾਜ਼ਰ ਕਰਮਚਾਰੀਆਂ ਦੀ ਰੋਜ਼ਾਨਾ ਚੈਕਿੰਗ ਹੋਵੇਗੀ ਅਤੇ ਜਿਲ੍ਹੇ ਦੇ ਬਾਕੀ ਵਿਭਾਗਾਂ ਵਿੱਚ ਵੀ ਇਹ ਸਿਸਟਮ ਲਾਗੂ ਕੀਤਾ ਜਾਵੇਗਾ।
ਡੀ. ਸੀ. ਮੁਕਤਸਰ ਵੱਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ, ਵੱਖ-ਵੱਖ ਦਫ਼ਤਰਾਂ ਤੇ ਛਾਪਾ, 19 ਕਰਮਚਾਰੀ ਗੈਰ ਹਾਜ਼ਰ ਪਾਏ
This entry was posted in ਪੰਜਾਬ.