ਨਵੀਂ ਦਿੱਲੀ- ਦੇਸ਼ ਵਿੱਚ ਇਸ ਸਮੇਂ ਖਾਧ ਪਦਾਰਥਾਂ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਕੰਟਰੋਲ ਕਰਨ ਵਿੱਚ ਅਸਫਲ ਰਹਿਣ ਕਰਕੇ ਸਰਕਾਰ ਦੀ ਕਾਫ਼ੀ ਨੁਕਤਾਚੀਨੀ ਹੋ ਰਹੀ ਹੈ। ਵਿਤਮੰਤਰੀ ਪ੍ਰਣਬ ਮੁਖਰਜੀ ਨੇ ਰਾਜਾਂ ਦੇ ਮੁੱਖਤਰੀਆਂ ਨੂੰ ਜਮਾਂਖੋਰਾਂ ਦੇ ਖਿਲਾਫ਼ ਸਖਤ ਕਾਰਵਾਈ ਕਰਨ ਦੇ ਅਦੇਸ਼ ਦਿੱਤੇ ਹਨ।
ਵਿਤਮੰਤਰੀ ਨੇ ਵੱਧ ਰਹੀ ਮਹਿੰਗਾਈ ਨੂੰ ਕੰਟਰੋਲ ਵਿੱਚ ਕਰਨ ਲਈ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖਮੰਤਰੀਆਂ ਨੂੰ ਪੱਤਰ ਲਿਖ ਕੇ ਇਹ ਹਦਾਇਤਾਂ ਕੀਤੀਆਂ ਹਨ ਕਿ ਜਮਾਂਖੋਰਾਂ ਅਤੇ ਕਾਲਾਬਜ਼ਾਰੀ ਕਰਨ ਵਾਲਿਆਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇ। ਅਜਿਹਾ ਕਰਕੇ ਖਾਣਪੀਣ ਦੀਆਂ ਚੀਜ਼ਾਂ ਦੇ ਵੱਧ ਰਹੇ ਰੇਟਾਂ ਨੂੰ ਕਿਸੇ ਹਦ ਤਕ ਕੰਟਰੋਲ ਕੀਤਾ ਜਾ ਸਕਦਾ ਹੈ। ਪ੍ਰਣਬ ਮੁਖਰਜੀ ਨੇ ਖਾਧ ਮੁਦਰਾਸਫ਼ੀਤੀ ਦੇ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਕਿਹਾ ਸੀ ਕਿ ਰਾਜ ਸਰਕਾਰਾਂ ਨੂੰ ਵੱਖ-ਵੱਖ ਜਿਨਸਾਂ ਦੀ ਮੰਗ ਨੂੰ ਪੂਰਿਆਂ ਕਰਨ ਲਈ ਰਸਤੇ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨਾ ਹੋਵੇਗਾ ਤਾਂ ਜੋ ਖਾਣਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਨੂੰ ਘੱਟ ਕੀਤਾ ਜਾ ਸਕੇ।