ਸੰਗਰੂਰ-ਸੂਬੇ ਦੇ ਕਿਸਾਨਾਂ ਨਾਲ ਵਿਤਕਰੇ ਦਾ ਇਲਜ਼ਾਮ ਲਾਉਂਦੇ ਹੋਏ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਝੂਠ ਬੋਲਣ ਦੇ ਮਾਮਲੇ ਵਿਚ ਬਾਦਲ ਦਾ ਕੋਈ ਸਾਨੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਹਕੀਕਤ ਤਾਂ ਇਹ ਹੈ ਕਿ ਕੇਂਦਰ ਦੀ ਕਾਂਗਰਸ ਸਰਕਾਰ ਨੇ ਹੀ ਸੂਬੇ ਦੇ ਕਿਸਾਨਾਂ ਦਾ ਕਰਜ਼ ਮੁਆਫ਼ ਕੀਤਾ ਅਤੇ ਫ਼ਸਲਾਂ ਦੀਆਂ ਕੀਮਤਾਂ ਵਧਾਈਆਂ। ਬੀਬੀ ਭੱਠਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਕਾਲੀ-ਭਾਜਪਾ ਸਰਕਾਰ ਦੀ ਮਦਦ ਨਾ ਕਰਦੀ ਤਾਂ ਇਸਦਾ ਤਾਂ ਕਦੋਂ ਦਾ ਭੋਗ ਪੈ ਗਿਆ ਹੁੰਦਾ।
ਉਨ੍ਹਾਂ ਨੇ ਕਿਹਾ ਕਿ ਆਉਂਦੀਆਂ ਵਿਧਾਨਸਭਾ ਚੋਣਾਂ ਵਿਚ ਅਕਾਲੀ-ਭਾਜਪਾ ਸਰਕਾਰ ਦਾ ਕਿਲ੍ਹਾ ਢਹਿ ਢੇਰੀ ਹੋ ਜਾਵੇਗਾ। ਇਹ ਗੱਲ ਉਨ੍ਹਾਂ ਨੇ ਆਪਣੀ ਰਿਹਾਇਸ਼ ਵਿਖੇ ਗੱਲਬਾਤ ਦੌਰਾਨ ਕਹੀ। ਇਸਦੇ ਨਾਲ ਹੀ ਭੱਠਲ ਨੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਗਤ ਦਰਸ਼ਨਾਂ ਵਿਚ ਕਰੋੜਾਂ ਰੁਪਏ ਵੰਡਣ ਦੀ ਬਜਾਏ ਉਨ੍ਹਾਂ ਨੂੰ ਲੋਕਾਂ ਵਲੋਂ ਚੁਣੇ ਗਏ ਨੁਮਾਇੰਦਿਆਂ ਦੇ ਜ਼ਰੀਏ ਸੰਵਿਧਾਨਿਕ ਢੰਗ ਨਾਲ ਗਰਾਂਟ ਵੰਡਣੀ ਚਾਹੀਦੀ ਹੈ।
ਭੱਠਲ ਨੇ ਬਾਦਲ ਨੂੰ ਕਿਹਾ ਝੂਠਾ
This entry was posted in ਪੰਜਾਬ.