ਰਾਵਲਪਿੰਡੀ-ਬੇਨਜ਼ੀਰ ਕਤਲ ਕਾਂਡ ਦੇ ਮਾਮਲੇ ਵਿਚ ਪਾਕਿਸਤਾਨੀ ਅਦਾਲਤ ਦੇ ਜੱਜ ਰਾਣਾ ਨਿਸਾਰ ਨੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰੱਫ਼ ਦੀ ਗ੍ਰਿਫ਼ਤਾਰੀ ਦਾ ਵਾਰੰਟ ਜਾਰੀ ਕੀਤਾ ਹੈ। ਅਦਾਲਤ ਵਲੋਂ ਪਰਵੇਜ਼ ਮੁਸ਼ਰੱਫ਼ ਨੂੰ 19 ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਇਸ ਅਦਾਲਤ ਵਿਚ ਸਰਕਾਰੀ ਵਕੀਲ ਵਲੋਂ ਇਲਜ਼ਾਮ ਲਾਇਆ ਹੈ ਕਿ ਬੇਨਜ਼ੀਰ ਭੁੱਟੋ ਦਾ ਕਤਲ ਇਹ ਸਾਜਿਸ਼ ਦੇ ਤਹਿਤ ਕੀਤਾ ਗਿਆ ਅਤੇ ਪਰਵੇਜ਼ ਮੁਸ਼ਰੱਫ਼ ਨੂੰ ਇਸਦੀ ਜਾਣਕਾਰੀ ਸੀ।
ਸਾਬਕਾ ਰਾਸ਼ਟਰਪਤੀ ਮੁਸ਼ਰੱਫ਼ ਨੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ। ਅਦਾਲਤ ਵਲੋਂ ਮੁਸ਼ਰੱਫ਼ ਨੂੰ ਚਿੱਠੀ ਭੇਜੀ ਗਈ ਹੈ ਪਰ ਅਜੇ ਤੱਕ ਉਨ੍ਹਾਂ ਵਲੋਂ ਕੋਈ ਜਵਾਬ ਨਹੀਂ ਆਇਆ। ਸਰਕਾਰੀ ਵਕੀਲ ਵਲੋਂ ਦਲੀਲ ਦਿੱਤੀ ਗਈ ਹੈ ਕਿ ਇਸ ਮੁਕਦਮੇ ਦੀ ਜਾਂਚ ਨੂੰ ਪੂਰਿਆਂ ਕਰਨ ਲਈ ਪਰਵੇਜ਼ ਮੁਸ਼ਰੱਫ਼ ਨੂੰ ਗ੍ਰਿਫਤਾਰ ਕਰਨਾ ਜ਼ਰੂਰੀ ਹੈ। ਸਰਕਾਰੀ ਵਕੀਲ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਜਿਹੜੇ ਪੁਲਿਸ ਮੁਲਾਜ਼ਮਾਂ ਨੂੰ ਬੇਨਜ਼ੀਰ ਦੀ ਸੁਰੱਖਿਆ ਲਈ ਤੈਨਾਤ ਕੀਤਾ ਗਿਆ ਸੀ, ਉਨ੍ਹਾਂ ਨੇ ਲੋੜੀਂਦੀ ਸੁਰੱਖਿਆ ਮੁਹਈਆ ਨਹੀਂ ਕਰਾਈ।