ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਐਲਾਨੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਨੂੰ ਵਧਾਈ ਦੇਣ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਸੁੱਚਾ ਸਿੰਘ ¦ਗਾਹ ਅੱਜ ਯੂਨੀਵਰਸਿਟੀ ਪਹੁੰਚੇ। ਸ: ਸੁੱਚਾ ਸਿੰਘ ¦ਗਾਹ ਨੇ ਪੰਜਾਬ ਸਰਕਾਰ ਦੇ ਮੁਖੀ ਸ: ਪਰਕਾਸ਼ ਸਿੰਘ ਬਾਦਲ, ਡਿਪਟੀ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਸਮੂਹ ਸਰਕਾਰੀ ਤੰਤਰ ਵੱਲੋਂ ਯੂਨੀਵਰਸਿਟੀ ਦੇ ਵਿਗਿਆਨੀਆਂ ਨੂੰ ਸਾਬਾਸ਼ ਦਿੱਤੀ ਹੈ ਜਿਨ੍ਹਾਂ ਨੇ ਇਸ ਯੂਨੀਵਰਸਿਟੀ ਨੂੰ ਦੇਸ਼ ਦੀ ਨੰਬਰ ਇਕ ਯੂਨੀਵਰਸਿਟੀ ਬਣਾ ਦਿੱਤਾ ਹੈ। ਇਹ ਖੋਜ, ਅਧਿਆਪਨ ਅਤੇ ਪਸਾਰ ਸੇਵਾਵਾਂ ਦੇ ਮੁਲਾਂਕਣ ਉਪਰੰਤ ਹੀ ਮਹਿੰਦਰਾ ਐਂਡ ਮਹਿੰਦਰਾ ਨੇ ਸਨਮਾਨ ਦਿੱਤਾ ਹੈ । ਸ: ¦ਗਾਹ ਨੇ ਆਖਿਆ ਕਿ ਯੂਨੀਵਰਸਿਟੀ ਨੂੰ ਹਰ ਕਿਸਮ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਵੇਲੇ ਸਮੁੱਚੇ ਵਿਸ਼ਵ ਦਾ ਦਾਰੋਮਦਾਰ ਖੇਤੀ ਵਿਗਿਆਨੀਆਂ ਦੀ ਆਸ ਤੇ ਹੈ ਕਿਉਂਕਿ ਵਾਤਾਵਰਨ ਤਬਦੀਲੀਆਂ ਦੇ ਮੱਦੇਨਜ਼ਰ ਅਨਾਜ ਸੁਰੱਖਿਆ ਦਾ ਮਸਲਾ ਸਾਰੀ ਦੁਨੀਆਂ ਲਈ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਦੇ ਹਾਣ ਦੀਆਂ ਅਤੇ ਕਿਸਾਨਾਂ ਦੀਆਂ ਲੋੜਾਂ ਮੁਤਾਬਕ ਤਕਨੀਕਾਂ ਅਤੇ ਖੋਜਾਂ ਦੀ ਲੋੜ ਹੈ ਅਤੇ ਇਸ ਸੰਬੰਧ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਤੋਂ ਦੇਸ਼ ਨੂੰ ਬਹੁਤ ਸਾਰੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਖੋਜ ਅਤੇ ਕਿਸਾਨ ਭਲਾਈ ਦੇ ਕਾਰਜਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਖੇਤੀਬਾੜੀ ਮੰਤਰੀ ਦੀ ਆਮਦ ਦਾ ਸੁਆਗਤ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਸਰਵੋਤਮ ਪੱਧਰ ਦਾ ਮਿਲਿਆ ਇਹ ਇਨਾਮ ਜਿਥੇ ਯੂਨੀਵਰਸਿਟੀ ਦੇ ਯੋਗ ਖੇਤੀ ਵਿਗਿਆਨੀਆਂ ਦੀ ਮਿਹਨਤ ਦਾ ਨਤੀਜਾ ਹੈ ਉਥੇ ਯੂਨੀਵਰਸਿਟੀ ਵਿੱਚ ਅਥਾਹ ਵਿਸ਼ਵਾਸ਼ ਰੱਖਣ ਵਾਲੇ ਕਿਸਾਨਾਂ ਦੀ ਮਿਹਨਤ ਅਤੇ ਲਗਨ ਵੀ ਇਸ ਵਿੱਚ ਸ਼ਾਮਿਲ ਹੈ। ਡਾ: ਕੰਗ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਨਵੀਆਂ ਖੋਜਾਂ ਅਤੇ ਤਕਨੀਕਾਂ ਲਈ ਭਵਿੱਖ ਵਿਚਲੀ ਯੋਜਨਾਬੰਦੀ ਤਿਆਰ ਕੀਤੀ ਜਾ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨੀ ਜੀਵਨ ਨੂੰ ਹੋਰ ਉੱਪਰ ਚੁੱਕਿਆ ਜਾ ਸਕੇ। ਇਸ ਮੌਕੇ ਯੂਨੀਵਰਸਿਟੀ ਦੇ ਡੀਨਜ਼, ਡਾਇਰੈਕਟਰਜ਼, ਅਫਸਰ ਸਾਹਿਬਾਨ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਪ੍ਰਮੁਖ ਯੂਨਿਟਾਂ ਦੇ ਇੰਚਾਰਜ ਵੀ ਹਾਜ਼ਰ ਸਨ।
ਪੰਜਾਬ ਦੇ ਖੇਤੀਬਾੜੀ ਮੰਤਰੀ ਪੰਜਾਬ ਸਰਕਾਰ ਵੱਲੋਂ ਵਧਾਈ ਦੇਣ ਲਈ ਖੇਤੀ ਵਰਸਿਟੀ ਪਹੁੰਚੇ
This entry was posted in ਪੰਜਾਬ.