ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਬਠਿੰਡਾ ਵਿਖੇ ਆਯੋਜਤ ਇੱਕ ਰੋਜਾ ਕਿਸਾਨ ਮੇਲੇ ਦੇ ਉਦਘਾਟਨੀ ਸਮਾਗਮ ਮੌਕੇ ਮੈਂਬਰ ਰਾਜ ਸਭਾ, ਸ. ਬਲਵਿੰਦਰ ਸਿੰਘ ਭੂੰਦੜ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਨਜੀਤ ਸਿੰਘ ਕੰਗ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਉਦਘਾਟਨ ਉਪਰੰਤ ਸਰਦਾਰ ਭੂੰਦੜ ਨੇ ਯੂਨੀਵਰਸਿਟੀ ਵੱਲੋਂ ਕੀਤੀਆਂ ਖੇਤੀ ਖੋਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨ ਵੀਰਾਂ ਨੂੰ ਖੇਤੀ ਵਿਗਿਆਨੀਆਂ ਵੱਲੋਂ ਦਿਖਾਏ ਰਾਹਾਂ ਤੇ ਚੱਲਣ ਵਿੱਚ ਹੀ ਬਿਹਤਰੀ ਹੈ। ਸ. ਬਲਵਿੰਦਰ ਸਿੰਘ ਭੂੰਦੜ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਵਿਕਸਤ ਕਿਸਮਾਂ ਅਤੇ ਤਕਨੀਕਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਪ੍ਰੇਰਨਾ ਦਿੱਤੀ।
ਸ. ਭੂੰਦੜ ਨੇ ਕਿਹਾ ਕਿ ਕਿਸਾਨਾਂ ਲਈ ਨਵੀਆਂ ਇਜ਼ਾਦ ਕੀਤੀਆਂ ਤਕਨੀਕਾਂ ਨੂੰ ਅਤੇ ਵਿਕਸਤ ਤਕਨਾਲੋਜੀ ਨੂੰ ਜਾਨਣ ਲਈ ਇਹ ਕਿਸਾਨ ਕੇਲੇ ਇਕ ਅਹਿਮ ਰੋਲ ਅਦਾ ਕਰਦੇ ਹਨ। ਉਹਨਾਂ ਕਿਹਾ ਕਿ ਵਾਤਾਵਰਣ ਅਨੁਕੂਲ ਅਤੇ ਛੋਟੇ ਕਿਸਾਨਾਂ ਦੇ ਹਿਤ ਪੂਰਦੀ ਤਕਨਾਲੋਜੀ ਨੂੰ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਸਾਰਿਆ ਜਾ ਰਿਹਾ ਹੈ ਅਤੇ ਇਸ ਤਕਨਾਲੋਜੀ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਖੇਤੀ ਸਾਹਿਤ ਪੜ੍ਹਨ ਦੀ ਰੁਚੀ ਪੈਦਾ ਕਰਨੀ ਚਾਹੀਦੀ ਹੈ। ਉਹਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਦੀ ਖੇਤੀ ਖੋਜਾਂ ਅਤੇ ਨਵੀਆਂ ਤਕਨੀਕਾਂ ਲਈ ਸ਼ਲਾਘਾ ਕਰਦਿਆਂ ਇਸ ਵਰ੍ਹੇ ਯੂਨੀਵਰਸਿਟੀ ਨੂੰ ਦੇਸ਼ ਦੀ ਸਰਵੋਤਮ ਖੇਤੀ ਯੂਨੀਵਰਸਿਟੀ ਦਾ ਖਿਤਾਬ ਮਿਲਣ ਦੀਆਂ ਮੁਬਾਰਕਾਂ ਪੇਸ਼ ਕੀਤੀਆਂ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿ¤ਚ ਕਿਹਾ ਕਿ ਖੇਤੀ, ਵਿਗਿਆਨ ਅਤੇ ਕੁਦਰਤ ਦਾ ਸੁਮੇਲ ਹੈ ਜਿਸ ਨੂੰ ਕਿਸਾਨਾਂ ਦੀ ਮਿਹਨਤ, ਵਿਗਿਆਨਕ ਸੋਚ ਅਤੇ ਵਪਾਰਕ ਸੂਝ ਹੀ ਫਾਇਦੇਮੰਦ ਬਣਾਉਦੀ ਹੈ। ਡਾ. ਕੰਗ ਨੇ ਦੱਸਿਆ ਕਿ ਇਸੇ ਕਰਕੇ ਇਸ ਵਾਰੀ ਦੇ ਕਿਸਾਨ ਮੇਲਿਆਂ ਦਾ ਉਦੇਸ਼ ‘ਖੇਤੀ ਨਵੀਨਤਾ ਅਪਣਾਓ, ਜੀਵਨ ਮਿਆਰ ਵਧਾਓ’ ਰੱਖਿਆ ਗਿਆ ਹੈ। ਦਿਨੋ-ਦਿਨ ਵਿਗੜ ਰਹੇ ਵਾਤਾਵਰਣ ਤੇ ਚਿੰਤਾ ਪ੍ਰਗਟ ਕਰਦਿਆਂ ਡਾ. ਕੰਗ ਨੇ ਕਿਹਾ ਕਿ ਸ਼ੁੱਧ ਵਾਤਾਵਰਣ ਅਤੇ ਕੁਦਰਤੀ ਸੋਮੇ ਮਨੁੱਖੀ ਜ਼ਿੰਦਗੀ ਅਤੇ ਖੇਤੀ ਦੇ ਪਹਿਰੇਦਾਰ ਹਨ। ਇਸ ਲਈ ਅੱਜ ਸਾਨੂੰ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ ਜਿਸ ਨਾਲ ਅਸੀਂ ਵਾਤਾਵਰਣ ਨੂੰ ਸ਼ੁੱਧ ਰੱਖ ਸਕੀਏ ਅਤੇ ਕੁਦਰਤੀ ਸੋਮਿਆਂ ਦੀ ਵਰਤੋਂ ਵਿੱਚ ਸੰਜਮ ਲਿਆ ਸਕੀਏ। ਪੰਜਾਬ, ਹਰਿਆਣਾ ੳਤੇ ਰਾਜਸਥਾਨ ਦੇ ਨਾਲ ਲਗਦੇ ਇਲਾਕਿਆਂ ਤੋਂ ਆਏ ਹਜ਼ਾਰਾਂ ਕਿਸਾਨਾਂ ਨਾਲ ਤਕਨੀਕ ਸਾਂਝੀ ਕਰਦਿਆਂ ਡਾ. ਕੰਗ ਨੇ ਕਿਹਾ ਕਿ ਇਸ ਵੇਲੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਅਤੇ ਕਣਕ ਦਾ ਨਾੜ ਕੁਇੰਟਲਾਂ ਦੇ ਰੂਪ ਵਿਚ ਸਾੜਿਆ ਜਾ ਰਿਹਾ ਹੈ। ਜੋ ਮਨੁੱਖ ਅਤੇ ਧਰਤੀ ਦੋਹਾਂ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੈ। ਵਿਸ਼ਵੀਕਰਨ ਦੀਆਂ ਲੋੜਾਂ ਅਨੁਸਾਰ ਖੇਤੀ ਵਿੱਚ ਵਿਭਿੰਨਤਾ ਲਿਆੳੁਣ ਤੇ ਜ਼ੋਰ ਦਿੰਦਿਆਂ ਡਾ. ਕੰਗ ਨੇ ਕਿਹਾ ਕਿ ਅੱਜ ਦੇ ਸਮੇਂ ਵਿ¤ਚ ਸਿਰਫ ਉਹ ਕਿਸਾਨ ਕਾਮਯਾਬ ਹੈ ਜੋ ਥੋੜੀ ਜ਼ਮੀਨ ਨੁੰ ਵੱਧ ਤੋਂ ਵੱਧ ਫਸਲਾਂ ਦੀ ਖੇਤੀ ਲਈ ਵਰਤਦਾ ਹੈ। ਉਹਨਾਂ ਦੱਸਿਆ ਕਿ ਖੇਤੀ ਵਿਭਿੰਨਤਾ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਹਰ ਸਾਲ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਪੁਰਸਕਾਰਾਂ ਨਾਲ ਸਨਮਾਨਿਆ ਜਾਂਦਾ ਹੈ।
ਖੇਤੀਬਾੜੀ ਸਿ¤ਖਿਆ ਦੀ ਮਹੱਤਤਾ ਤੇ ਚਾਨਣਾ ਪਾਉਦਿਆਂ ਡਾ. ਕੰਗ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਪੇਂਡੂ ਬੱਚਿਆਂ ਲਈ ਖੇਤੀਬਾੜੀ ਅਤੇ ਗ੍ਰਹਿ ਵਿਗਿਆਨ ਵਿੱਚ ਕੋਰਸ ਸ਼ੁਰੂ ਕੀਤੇ ਗਏ ਹਨ ਜਿਸ ਵਿਚ ਬੱਚਿਆਂ ਨੂੰ ਦਾਖਲੇ ਦਿਵਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਸਹਾਇਕ ਧੰਦਿਆਂ ਵੱਲ ਵੀ ਤੁਰਨਾ ਚਾਹੀਦਾ ਹੈ। ਕਿਉਂਕਿ ਖੇਤੀ ਖਰਚੇ ਦਿਨੋ-ਦਿਨ ਵਧ ਰਹੇ ਹਨ ਜਿਸ ਕਰਕੇ ਕਿਸਾਨਾਂ ਨੂੰ ਆਮਦਨ ਵਧਾਉਣ ਦੇ ਉਪਰਾਲਿਆਂ ਬਾਰੇ ਸੋਚਣਾ ਪਵੇਗਾ। ਉਨਾਂ ਕਿਹਾ ਕਿ ਇਸ ਕੇਂਦਰ ਵਿਖੇ ਤਾਇਨਾਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਵਿਗਿਆਨੀ ਇਸ ਖੇਤਰ ਦੀਆਂ ਸਮੱਸਿਆਵਾਂ ਨੂੰ ਬਾਖੂਬੀ ਢੰਗ ਨਾਲ ਹੱਲ ਕਰ ਰਹੇ ਹਨ।
ਸਵਾਗਤੀ ਸ਼ਬਦਾਂ ਦੌਰਾਨ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੁਖਤਾਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਸੰਭੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਬੀਜ ਸੋਧਣ ਤੋਂ ਵੰਡਣ ਅਤੇ ਮੰਡੀਕਰਨ ਤੱਕ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਰੱਖਣਾ ਚਾਹੀਦਾ ਹੈ। ਡਾ. ਗਿੱਲ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲੇ ਵਿੱਚ ਯੂਨੀਵਰਸਿਟੀ ਦੇ ਕੇਂਦਰ ਸਥਾਪਤ ਹਨ ਅਤੇ ਜਿੱਥੇ ਖੇਤੀ ਨਾਲ ਸਬੰਧਤ ਸਾਰੇ ਵਿਸ਼ਿਆਂ ਦੇ ਮਾਹਿਰ ਕਿਸਾਨਾਂ ਦੀ ਸੇਵਾ ਵਿੱਚ ਹਾਜ਼ਰ ਹਨ ਇਸ ਲਈ ਜੋ ਵੀ ਕੋਈ ਸਮੱਸਿਆ ਆਉਂਦੀ ਹੈ ਤੁਸੀਂ ਬੇਝਿਜਕ ਹੋ ਕਿ ਯੂਨੀਵਰਸਿਟੀ ਜਾਂ ਨੇੜਲੇ ਕੇਂਦਰ ਤੇ ਜਾ ਕੇ ਖੇਤੀ ਵਿਗਿਆਨੀਆਂ ਦੀ ਸਲਾਹ ਲਵੋ। ਡਾ. ਗਿੱਲ ਨੇ ਕਿਹਾ ਕਿ ਅੱਜ ਦੇ ਕਿਸਾਨ ਮੇਲੇ ਤੇ ਵੱਖ-ਵੱਖ ਖੇਤੀ ਵਿਗਿਆਨੀਆਂ ਵੱਲੋਂ ਜੋ ਮਸ਼ਵਰੇ ਤੁਹਾਨੂੰ ਦਿੱਤੇ ਗਏ ਹਨ ਉਹਨਾਂ ਨੂੰ ਇਨਬਿਨ ਅਪਨਾਉਣਾ ਸਮੇਂ ਦੀ ਲੋੜ ਹੈ ਅਤੇ ਇਸ ਮੇਲੇ ਤੇ ਆਉਣ ਦੀ ਸਾਰਥਿਕਤਾ ਤਾਂ ਹੀ ਬਣਦੀ ਹੈ ਜੇਕਰ ਕਿਸਾਨ ਯੂਨੀਵਰਸਿਟੀ ਦੀਆਂ ਤਕਨੀਕਾਂ ਨਾਲ ਜੁੜਨ।
ਯੂਨੀਵਰਸਿਟੀ ਦੀਆਂ ਖੇਤੀ ਖੋਜ਼ ਪ੍ਰਾਪਤੀਆਂ ਅਤੇ ਭਵਿੱਖ ਵਿੱਚ ਹੋਣ ਵਾਲੇ ਉਪਰਾਲਿਆਂ ਤੇ ਚਾਨਣਾ ਪਾਉਂਦਿਆਂ ਨਿਰਦੇਸ਼ਕ(ਖੋਜ) ਡਾ. ਸਤਵੀਰ ਸਿੰਘ ਗੋਸਲ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਿਸਾਨੀ ਜੀਵਨ ਨੂੰ ਹਰ ਪੱਖੋਂ ਵਿਕਸਤ ਕਰਨ ਲਈ ਅਤੇ ਕਿਸਾਨਾਂ ਦੀ ਲੋੜ ਅਨੁਸਾਰ ਤਕਨਾਲੋਜੀ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਂਦੀ ਹੈ ਅਤੇ ਭਵਿੱਖ ਵਿੱਚ ਵੀ ਦਿੱਤੀ ਜਾਵੇਗੀ।
ਇਸ ਮੌਕੇ ਸਰਦਾਰ ਸ: ਭੂੰਦੜ ਅਤੇ ਡਾ. ਕੰਗ ਵਲੋਂ ਯੂਨੀਵਰਸਿਟੀ ਪ੍ਰਕਾਸ਼ਨਾਵਾਂ ਅਤੇ ਕੇ.ਵੀ.ਕੇ ਖਬਰਨਾਮਾ ਰਿਲੀਜ਼ ਕੀਤਾ ਗਿਆ। ਯੂਨੀਵਰਸਿਟੀ ਦੇ ਅਪਰ ਨਿਰਦੇਸ਼ਕ ਸੰਚਾਰ ਡਾ. ਜਗਤਾਰ ਸਿੰਘ ਧੀਮਾਨ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਦਾ ਖੇਤੀ ਸਾਹਿਤ ਵੱਲ ਜ਼ਿਆਦਾ ਧਿਆਨ ਦੇਣਾ ਖੇਤੀ ਲਈ ਸ਼ੁਭ ਸੂਚਿਕ ਹੈ। ਡਾ. ਧੀਮਾਨ ਨੇ ਕਿਸਾਨਾਂ ਨੂੰ ਘਰਾਂ ਵਿ¤ਚ ਖੇਤੀ ਸਾਹਿਤ ਦੀਆਂ ਲਾਇਬਰੇਰੀਆਂ ਸਥਾਪਤ ਕਰਨ ਲਈ ਪ੍ਰੇਰਿਆ। ਇਸ ਮੌਕੇ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ ਗਈ ਜਿਨਾਂ ਵਿਚ ਡਾ. ਏ.ਕੇ.ਧਵਨ, ਡਾ. ਜਸਵੀਰ ਸਿੰਘ ਚਾਵਲਾ, ਡਾ. ਸੁਰਜੀਤ ਸਿੰਘ, ਡਾ. ਦਲਵਿੰਦਰਜੀਤ ਸਿੰਘ ਬੈਨੀਪਾਲ, ਡਾ. ਗੁਰਬਖਸ਼ ਸਿੰਘ ਕਾਹਲੋਂ, ਡਾ. ਚੰਦਰ ਮੋਹਨ, ਡਾ. ਐਮ.ਐਸ. ਧਾਲੀਵਾਲ ਅਤੇ ਡਾ. ਐਸ.ਐਸ. ਠਾਕਰ ਦੇ ਨਾਮ ਸ਼ਾਮਲ ਹਨ। ਕਿਸਾਨਾਂ ਵਲੋਂ ਕੀਤੇ ਸਵਾਲਾਂ ਦੇ ਜਵਾਬ ਹਾਜ਼ਰ ਖੇਤੀ ਵਿਗਿਆਨੀਆਂ ਵਲੋਂ ਪ੍ਰਭਾਵਸ਼ਾਲੀ ਢੰਗ ਨਾਲ ਦਿੱਤੇ ਗਏ। ਇਸ ਮੇਲੇ ਦੌਰਾਨ ਕਿਸਾਨਾਂ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਫਸਲਾਂ ਦੀਆਂ ਨਵੀਆਂ ਕਿਸਮਾਂ ਦੇ ਬੀਜ ਅਤੇ ਖੇਤੀ ਪੁਸਤਕਾਂ ਪ੍ਰਾਪਤ ਕਰਨ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ।
ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕਰਦਿਆ ਖੇਤਰੀ ਕੇਂਦਰ ਬਠਿੰਡਾ ਦੇ ਡਾਇਰੈਕਟਰ ਡਾ: ਵੀ ਪੀ ਮਿੱਤਲ ਨੇ ਇਸ ਖੋਜ ਕੇਂਦਰ ਤੇ ਹੋ ਰਹੀਆਂ ਖੇਤੀ ਖੋਜਾਂ ਬਾਰੇ ਜਾਣਕਾਰੀ ਦਿੱਤੀ। ਮੇਲੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।
ਮੇਲੇ ਦੌਰਾਨ ਖੇਤੀ ਜਿਣਸਾਂ ਅਤੇ ਮਹਿੰਦੀ, ਕਢਾਈ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਇਨਾਮ ਦਿੱਤੇ ਗਏ। ਸੁਖਮਨੀ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੀਆਂ ਬ¤ਚੀਆਂ ਨੇ ਮੇਲੇ ਦਾ ਪ੍ਰੋਗਰਾਮ ਸ਼ਬਦ ਗਾਇਨ ਨਾਲ ਸ਼ੁਰੂ ਕੀਤਾ। ਕਿਸਾਨ ਵੀਰਾਂ ਨੇ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਮਲਵਈ ਗਿੱਧੇ ਦਾ ਆਨੰਦ ਮਾਣਿਆ। ਸਾਮਗਮ ਸੰਚਾਲਨ ਡਾ. ਗੁਰਜਿੰਦਰ ਸਿੰਘ ਰੁਮਾਣਾ ਨੇ ਕੀਤਾ।