ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਬਰੇਟਾ ਹਲਕੇ ’ਚ ਪੈਂਦੇ ਪਿੰਡ ਚਾਂਦਪੁਰ ਦੇ ਵਾਸੀ 12 ਸਾਲ ਅੰਮ੍ਰਿਤਧਾਰੀ ਸਿੱਖ ਬੱਚੇ ਦੇ ਸੌਦਾ ਸਾਧ ਦੇ ਚੇਲਿਆਂ ਵਲੋਂ ਕੇਸ ਕਤਲ ਕੀਤੇ ਜਾਣ ਦੀ ਘਟਨਾਂ ਦੀ ਜ਼ੋਰਦਾਰ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਥੋਂ ਜਾਰੀ ਇਕ ਪ੍ਰੈੱਸ ਰਲੀਜ਼ ’ਚ ਉਨ੍ਹਾ ਕਿਹਾ ਕਿ ਇਸ ਘਟਨਾ ਨਾਲ ਸਿੱਖ ਜਗਤ ਦੀਆਂ ਭਾਵਨਾਵਾਂ ’ਚ ਗਹਿਰੀ ਠੇਸ ਪੁੱਜੀ ਹੈ ਅਤੇ ਸਿੱਖ ਭਾਈਚਾਰੇ ’ਚ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਦੋਸ਼ੀਆ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ’ਚ ਅਜਿਹੀ ਘਟਨਾਂ ਨਾ ਵਾਪਰ ਸਕੇ।