ਅੰਮ੍ਰਿਤਸਰ:- ਪੰਜਾਬ ਸਰਕਾਰ ’ਚ ਸ਼ਾਮਲ ਕੀਤੇ ਸਥਾਨਕ ਸਰਕਾਰਾਂ ਤੇ ਪਾਰਲੀਮਾਨੀ ਮਾਮਲਿਆਂ ਦੇ ਮੰਤਰੀ ਸ੍ਰੀ ਤੀਕਸ਼ਣ ਸੂਦ ਅਤੇ ਡਾਕਟਰੀ ਸਿਖਿਆ, ਜੰਗਲਾਤ, ਜਨ-ਜੀਵਨ ਤੇ ਰੁਜ਼ਗਾਰ ਮੰਤਰੀ ਸ੍ਰੀ ਅਰੁਣੇਸ਼ ਸ਼ਾਕਰ ਨੇ ਅੱਜ ਆਪਣੇ ਸਹਿਯੋਗੀਆਂ ਨਾਲ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਤੇ ਸਿਰੋਪਾਓ ਨਾਲ ਸਨਮਾਨਤ ਕੀਤਾ ਅਤੇ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤੀਕਸ਼ਣ ਸੂਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਿਲੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਪਾਵਨ ਪਵਿੱਤਰ ਅਸਥਾਨ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਜਨਤਾਂ ਦੀ ਸੇਵਾ ਲਈ ਅਰਦਾਸ ਕੀਤੀ ਹੈ।
ਇਸ ਮੌਕੇ ਮੈਂਬਰ ਪਾਰਲੀਮੈਂਟ ਸ. ਨਵਜੋਤ ਸਿੰਘ (ਸਿੱਧੂ), ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਐਡੀ. ਸਕੱਤਰ ਸ. ਤਰਲੋਚਨ ਸਿੰਘ ਤੇ ਸ. ਸਤਿਬੀਰ ਸਿੰਘ, ਨਿੱਜੀ ਸਕੱਤਰ ਸ. ਮਨਜੀਤ ਸਿੰਘ, ਮੀਤ ਸਕੱਤਰ ਸ. ਰਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ (ਮੱਲ੍ਹੀ) ਸੂਚਨਾਂ ਅਧਿਕਾਰੀ ਸ. ਗੁਰਬਚਨ ਸਿੰਘ, ਸ. ਦਲਬੀਰ ਸਿੰਘ ਤੇ ਸ. ਹਰਪ੍ਰੀਤ ਸਿੰਘ, ਨਗਰ ਨਿਗਮ ਦੇ ਮੇਅਰ ਸ੍ਰੀ ਸ਼ਵੇਤ ਮਲਿਕ, ਭਾਜਪਾ ਆਗੂ ਸ੍ਰੀ ਬਲਦੇਵ ਰਾਜ ਚਾਵਲਾ, ਵਿਧਾਇਕ ਸ੍ਰੀ ਅਨਿਲ ਜੋਸ਼ੀ, ਕੌਂਸਲਰ ਸ੍ਰੀ ਕੰਵਲਨੈਨ ਸਿੰਘ ਗੁਲੂ, ਸ੍ਰੀ ਲੇਖ ਰਾਜ ਚਾਵਲਾ ਤੇ ਸ੍ਰੀ ਅਨੰਦ ਸ਼ਰਮਾਂ ਆਦਿ ਵੀ ਮੌਜੂਦ ਸਨ।