ਅੰਮ੍ਰਿਤਸਰ – ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਸਜ਼ਾ-ਮੁਆਫ਼ੀ, ਰਿਹਾਈ ਸਬੰਧੀ ਅਰਦਾਸ ਸਮਾਗਮ ਮਨਾਇਆ ਗਿਆ। ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅੱਜ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਵੀ ਹੈ ਅਤੇ ਅੱਜ ਪ੍ਰੋਫ਼ੈਸਰ ਭੁੱਲਰ ਦੀ ਸਜ਼ਾ-ਮੁਆਫ਼ੀ, ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਤਿਗੁਰੂ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਮਰਪਿਤ ਹੋਣਾ ਚਾਹੀਦਾ ਹੈ ਤੇ ਇਸ ਕੌਮੀ ਸਪੂਤ ਦੀ ਰਿਹਾਈ ਲਈ ਇਕੱਠਿਆਂ ਹੰਭਲਾ ਮਾਰਨ ਦੀ ਲੋੜ ਹੈ। ਉਹਨਾਂ ਅੱਜ ਅਰਦਾਸ ਸਮਾਗਮ ‘ਤੇ ਪੁੱਜੀਆਂ ਸਮੁੱਚੀਆਂ ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘਾਂ, ਫ਼ੈਡਰੇਸ਼ਨਾਂ, ਟਕਸਾਲਾਂ ਦਾ ਧੰਨਵਾਦ ਕੀਤਾ।
ਇਸ ਸਮੇਂ ਪ੍ਰੋਫ਼ੈਸਰ ਭੁੱਲਰ ਦੇ ਸਤਿਕਾਰਯੋਗ ਮਾਤਾ ਬੀਬੀ ਉਪਕਾਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿਰੋਪਾਉ ਦੀ ਬਖਸ਼ਿਸ਼ ਕੀਤੀ ਗਈ। ਬਦਲੇ ਮਾਤਾ ਜੀ ਵੱਲੋਂ ਸਿੰਘ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੇ ਸਪੁੱਤਰ (ਪ੍ਰੋਫ਼ੈਸਰ ਭੁੱਲਰ) ਦੀ ਰਿਹਾਈ ਲਈ ਅੱਜ ਸਮੁੱਚੀ ਸਿੱਖ ਕੌਮ, ਸਿੱਖ ਜਥੇਬੰਦੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਲੜਾਈ ਲੜ ਰਹੀਆਂ ਹਨ, ਇਸ ‘ਤੇ ਜਿੱਤ ਸਮੁੱਚੀ ਕੌਮ ਦੀ ਹੀ ਹੋਵੇਗੀ।
ਇਸ ਦੌਰਾਨ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਕੌਮੀ ਸਪੂਤ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿਨ-ਰਾਤ ਇੱਕ ਕਰ ਰਹੀ ਹੈ। ਇਸ ਸਬੰਧੀ ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਪਾਸੋਂ ਪੱਤਰ ਭੇਜ ਕੇ ਸਮਾਂ ਮੰਗਿਆ ਗਿਆ ਹੈ ਤੇ ਜਲਦੀ ਹੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਪ੍ਰੋਫ਼ੈਸਰ ਭੁੱਲਰ ਦੀ ਰਿਹਾਈ ਦੀ ਮੰਗ ਕਰਨਗੇ। ਉਨ੍ਹਾਂ ਦੱਸਿਆ ਕਿ ਅਗਲਾ ਪ੍ਰੋਗਰਾਮ 20 ਜੂਨ ਨੂੰ ਮਾਨਯੋਗ ਗਵਰਨਰ ਪੰਜਾਬ ਨੂੰ ਮੈਮੋਰੰਡਮ ਦੇਣ ਦਾ ਹੈ ਤੇ ਇਸ ਦਿਨ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸਮੁੱਚੇ ਦੇਸ਼ ਦੀਆਂ ਸੰਗਤਾਂ ਇਕੱਤਰ ਹੋਣਗੀਆਂ ਤੇ 11 ਵਜੇ ਗਵਰਨਰ ਹਾਊਸ ਵੱਲ ਕੂਚ ਕੀਤਾ ਜਾਵੇਗਾ। ਅੱਜ ਦੇ ਅਰਦਾਸ ਸਮਾਗਮ ‘ਚ ਪਹੁੰਚੀਆਂ ਸਮੂੰਹ ਸਿੰਘ ਸਭਾਵਾਂ, ਟਕਸਾਲਾਂ, ਸੰਤ ਸਮਾਜ, ਧਾਰਮਿਕ, ਰਾਜਸੀ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗਿਆਨੀ ਸੁਖਜਿੰਦਰ ਸਿੰਘ, ਗਿਆਨੀ ਮੱਲ ਸਿੰਘ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਦਮਦਮੀ ਟਕਸਾਲ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਪ੍ਰੋਫ਼ੈਸਰ ਭੁੱਲਰ ਦੇ ਮਾਤਾ ਬੀਬੀ ਉਪਕਾਰ ਕੌਰ, ਭਾਈ ਹਰਜਿੰਦਰ ਸਿੰਘ ਜ਼ਿੰਦਾ ਦੀ ਮਾਤਾ ਬੀਬੀ ਗੁਰਨਾਮ ਕੌਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ੍ਰ: ਰਜਿੰਦਰ ਸਿੰਘ ਮਹਿਤਾ, ਸ੍ਰ: ਗੁਰਿੰਦਰਪਾਲ ਸਿੰਘ ਗੋਰਾ (ਕਾਦੀਆਂ), ਸ੍ਰ: ਜਰਨੈਲ ਸਿੰਘ ਡੋਗਰਾਂਵਾਲਾ, ਸ੍ਰ: ਬਲਦੇਵ ਸਿੰਘ ਐਮ.ਏ., ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ: ਦਲਮੇਘ ਸਿੰਘ ਖੱਟੜਾ, ਐਡੀ: ਸਕੱਤਰ ਸ੍ਰ: ਮਨਜੀਤ ਸਿੰਘ, ਸ੍ਰ: ਤਰਲੋਚਨ ਸਿੰਘ, ਸ੍ਰ: ਸਤਬੀਰ ਸਿੰਘ, ਸਿੱਖ ਚਿੰਤਨ ਸ੍ਰ: ਰੂਪ ਸਿੰਘ ਡਾਇਰੈਕਟਰ, ਮੀਤ ਸਕੱਤਰ ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਰਾਮ ਸਿੰਘ, ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ, ਸ੍ਰ: ਬਿਜੇ ਸਿੰਘ, ਸ੍ਰ: ਕੇਵਲ ਸਿੰਘ, ਸ੍ਰ: ਬਲਵੀਰ ਸਿੰਘ, ਸ੍ਰ: ਕੁਲਦੀਪ ਸਿੰਘ, ਸ੍ਰ: ਦਲਜੀਤ ਸਿੰਘ (ਬੇਦੀ), ਸ੍ਰ: ਪਰਮਜੀਤ ਸਿੰਘ ਸਰੋਆ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ੍ਰ: ਕੁਲਵਿੰਦਰ ਸਿੰਘ ਰਮਦਾਸ, ਸੂਚਨਾ ਅਧਿਕਾਰੀ ਸ੍ਰ: ਜਸਵਿੰਦਰ ਸਿੰਘ, ਸ੍ਰ: ਗੁਰਬਚਨ ਸਿੰਘ, ਸ੍ਰ: ਦਲਬੀਰ ਸਿੰਘ, ਸੁਪ੍ਰਿੰਟੈਂਡੈਂਟ ਸ੍ਰ: ਹਰਮਿੰਦਰ ਸਿੰਘ ਮੂਧਲ, ਸ੍ਰ: ਮਲਕੀਤ ਸਿੰਘ ਬਹਿੜਵਾਲ, ਚੀਫ਼ ਅਕਾਊਂਟੈਂਟ ਸ੍ਰ: ਹਰਿੰਦਰਪਾਲ ਸਿੰਘ ਤੇ ਸ੍ਰ: ਰਜਿੰਦਰਪਾਲ ਸਿੰਘ, ਇੰਚਾਰਜ ਸ੍ਰ: ਚਾਨਣ ਸਿੰਘ, ਸ੍ਰ: ਜਸਵਿੰਦਰ ਸਿੰਘ ਦੀਪ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ: ਹਰਬੰਸ ਸਿੰਘ (ਮੱਲ੍ਹੀ) ਤੇ ਸ੍ਰ: ਪ੍ਰਤਾਪ ਸਿੰਘ, ਐਡੀ: ਮੈਨੇਜਰ ਸ੍ਰ: ਬਲਦੇਵ ਸਿੰਘ, ਸ੍ਰ: ਮੁਖਤਾਰ ਸਿੰਘ, ਸ੍ਰ: ਸਕੱਤਰ ਸਿੰਘ, ਸ੍ਰ: ਜਸਵਿੰਦਰ ਸਿੰਘ, ਸ੍ਰ: ਮਹਿੰਦਰ ਸਿੰਘ, ਸਿੱਖ ਜਥੇਬੰਦੀਆਂ ਵਿੱਚੋਂ ਸ੍ਰ: ਜਰਨੈਲ ਸਿੰਘ ਰਾਣਾ ਇੰਗਲੈਂਡ, ਸ੍ਰ: ਕਸ਼ਮੀਰ ਸਿੰਘ ਚੀਮਾਂ ਮੁੱਖ ਸੇਵਾਦਾਰ ਇੰਟਰਨੈਸ਼ਨਲ ਸਿੱਖ ਧਾਮ ਪ੍ਰਚਾਰ ਸਭਾ ਇੰਗਲੈਂਡ, ਸ੍ਰ: ਰਣਬੀਰ ਸਿੰਘ ਸੰਭਲ ਮਾਤਾ ਖੀਵੀ ਜੀ ਸਿੱਖ ਸੁਸਾਇਟੀ ਇੰਗਲੈਂਡ, ਸ੍ਰ: ਤੇਜਿੰਦਰਪਾਲ ਸਿੰਘ ਟਿੰਮਾ ਗੰਗਾਨਗਰ, ਭਾਈ ਬਲਦੇਵ ਸਿੰਘ ਸਰਸਾ (ਪੰਚ ਪ੍ਰਧਾਨੀ), ਭਾਈ ਕੰਵਰਪਾਲ ਸਿੰਘ ਬਿੱਟੂ (ਦਲ ਖ਼ਾਲਸਾ), ਸ੍ਰ: ਅਮਰਬੀਰ ਸਿੰਘ ਢੋਟ, ਨਿਹੰਗ ਮੁਖੀ ਤਰਨਾ ਦੱਲ ਵੱਲੋਂ ਬਾਬਾ ਹਰਭਜਨ ਸਿੰਘ, ਬੀਬੀ ਪਰਵਿੰਦਰਪਾਲ ਕੌਰ ਕੌਮੀ ਪੰਚ, ਸ੍ਰ: ਕਿਰਪਾਲ ਸਿੰਘ ਚੀਮਾਂ ਸੈਕਟਰੀ ਜਨਰਲ (ਪੰਚ ਪ੍ਰਧਾਨੀ), ਬੀਬੀ ਅਮਰਤਪਾਲ ਕੌਰ ਧਰਮ ਸੁਪਤਨੀ ਭਾਈ ਦਲਜੀਤ ਸਿੰਘ ਬਿੱਟੂ, ਬਾਬਾ ਮੇਜਰ ਸਿੰਘ ਵਾਂ, ਸ੍ਰ: ਮਨਜੀਤ ਸਿੰਘ ਭੋਮਾ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।