ਲੁਧਿਆਣਾ: – ਪੀ ਏ ਯੂ ਇੰਪਲਾਈਜ਼ ਡੈਮੋਕਰੇਟਿਕ ਮੰਚ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਸ਼੍ਰੀ ਸੁਰਿੰਦਰਪਾਲ ਸਟੈਨੋਗ੍ਰਾਫਰ, ਜੋ ਕਿ ਸੰਚਾਰ ਅਤੇ ਅੰਤਰ ਰਾਸ਼ਟਰੀ ਸੰਪਰਕ ਕੇਂਦਰ ਵਿਖੇ ਸੇਵਾ ਨਿਭਾ ਰਹੇ ਹਨ, ਨੂੰ ਸਰਬਸੰਮਤੀ ਨਾਲ ਚੇਅਰਮੈਨ ਚੁਣੇ ਗਏ ਹਨ। ਇਸ ਮੌਕੇ ਮੁਲਾਜ਼ਮਾਂ ਦੇ ਭਖਦੇ ਮਸਲਿਆਂ/ਮੰਗਾਂ ਤੇ ਵਿਚਾਰ ਕੀਤਾ ਗਿਆ ਅਤੇ ਮੌਜੂਦਾ ਕਾਰਜਕਾਰਨੀ ਨੂੰ ਅਪੀਲ ਕੀਤੀ ਗਈ ਕਿ ਪੀ ਏ ਯੂ ਮੁਲਾਜ਼ਮਾਂ ਦਾ ਨਵੇਂ ਸਕੇਲਾਂ ਦਾ ਬਕਾਇਆ ਤੁਰੰਤ ਦਿਵਾਉਣ ਲਈ ਉੱਚ ਅਧਿਕਾਰੀਆਂ ਤੇ ਦਬਾ ਬਣਾਇਆ ਜਾਵੇ।
ਚੇਅਰਮੈਨ ਚੁਣੇ ਜਾਣ ਉਪਰੰਤ ਸ਼੍ਰੀ ਸੁਰਿੰਦਰਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਮੰਗਾਂ ਸੰਬੰਧੀ ਜੇਕਰ ਸੰਘਰਸ਼ ਦੀ ਲੋੜ ਪੈਂਦੀ ਹੈ ਤਾਂ ਮੰਚ ਵੱਲੋਂ ਮੌਜੂਦਾ ਕਾਰਜਕਾਰਨੀ ਦਾ ਪੂਰਾ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਬਕਾਏ ਦੀ ਬਣਦੀ ਪਹਿਲੀ ਕਿਸ਼ਤ ਅਦਾ ਕਰ ਦਿੱਤੀ ਗਈ ਹੈ ਪਰ ਪੀ ਏ ਯੂ ਦੇ ਮੁਲਾਜ਼ਮਾਂ ਨੂੰ ਹਾਲੇ ਤਕ ਏਰੀਅਰ ਦੀ ਕਿਸ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਮੰਚ ਦੇ ਸਮੂਹ ਮੈਂਬਰਾਂ ਵੱਲੋਂ ਸੌਂਪੀ ਗਈ ਇਸ ਜਿੰਮੇਂਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੇ ਹੱਕਾਂ ਦੀ ਪੂਰਤੀ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਇਸ ਮੋਕੇ ਹੋਰਨਾਂ ਤੋਂ ਇਲਾਵਾ ਕ੍ਰਿਸ਼ਨ ਕੁਮਾਰ, ਪ੍ਰਮਿੰਦਰ ਪਾਲ ਸਿੰਘ, ਸਵਰਨ ਸਿੰਘ ਜਨਰਲ ਸਕੱਤਰ, ਦਰਸ਼ਨ ਸਿੰਘ, ਜਤਿੰਦਰ ਰਾਏ, ਸੁਖਪਾਲ ਸਿੰਘ, ਅਵਤਾਰ ਚੰਦ ਅਤੇ ਅਮਰੀਕ ਸਿੰਘ ਨੇ ਵੀ ਸੰਬੋਧਨ ਕੀਤਾ।