ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ 295ਵਾਂ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਮਿਤੀ 23 ਜੂਨ ਤੋਂ ਸ੍ਰੀ ਅਖੰਡਪਾਠ ਸਾਹਿਬ ਪ੍ਰਾ-ਆਰੰਭ ਕਰਵਾਏ ਗਏ ਸਨ ਤੇ ਅੱਜ ਭੋਗ ਉਪਰੰਤ ਅਰਦਾਸ ਭਾਈ ਧਰਮ ਸਿੰਘ ਵੱਲੋਂ ਕੀਤੀ ਗਈ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਭਾਈ ਬਲਦੇਵ ਸਿੰਘ ਐਮ.ਏ., ਭਾਈ ਪੂਰਨ ਸਿੰਘ ਅਰਸ਼ੀ, ਭਾਈ ਸਵਿੰਦਰ ਸਿੰਘ ਭੰਗੂ ਦੇ ਢਾਡੀ ਜਥਿਆਂ ਵੱਲੋਂ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਬਲਦੇਵ ਸਿੰਘ (ਮੈਂਬਰ ਸ਼੍ਰੋਮਣੀ ਕਮੇਟੀ) ਢਾਡੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਬਾਰੇ, ਜਿੱਥੇ ਸੰਗਤਾਂ ਨੂੰ ਵਿਸਥਾਰਤ ਜਾਣਕਾਰੀ ਦਿੱਤੀ, ਉੱਥੇ ਨਾਲ ਹੀ ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਸਾਹਿਬ ਦੀ ਦੂਰ-ਅੰਦੇਸ਼ੀ ਸੋਚ ਸਦਕਾ ਹੀ ਗੁਰੂ ਸਾਹਿਬਾਨ ਦੇ ਨਾਲ-ਨਾਲ ਸ਼ਹੀਦਾਂ ਦੇ ਦਿਹਾੜੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਰਧਾ ਨਾਲ ਮਨਾਏ ਜਾਂਦੇ ਹਨ। ਉਹਨਾਂ ਕਿਹਾ ਕਿ ਸ਼ਹੀਦ ਕੌਮ ਦੇ ਸਰਮਾਇਆ ਹਨ ਤੇ ਸਾਨੂੰ ਉਹਨਾਂ ਦੇ ਦਿਹਾੜੇ ਪੂਰੀ ਸ਼ਰਧਾ ਨਾਲ ਵਧ-ਚੜ੍ਹ ਕੇ ਮਨਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਦੇ ਨਾਲ-ਨਾਲ ਉਹਨਾਂ ਦੇ ਚਾਰ ਸਾਲਾ ਪੁੱਤਰ ਬਾਬਾ ਅਜੈ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣਾ ਚਾਹੀਦਾ ਹੈ, ਕਿਉਂਕਿ ਉਸ ਸਮੇਂ ਦੇ ਜ਼ਾਲਮਾਂ ਵੱਲੋਂ ਬਾਬਾ ਜੀ ਦੇ ਸਪੁੱਤਰ ਨੂੰ ਸ਼ਹੀਦ ਕਰਕੇ ਉਸ ਦਾ ਕਾਲਜਾ ਕੱਢ ਕੇ ਬਾਬਾ ਜੀ ਦੇ ਜ਼ਬਰਦਸਤੀ ਮੂੰਹ ਵਿੱਚ ਪਾਇਆ ਗਿਆ ਸੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਸ੍ਰ: ਤਰਲੋਚਨ ਸਿੰਘ ਤੇ ਸ੍ਰ: ਹਰਭਜਨ ਸਿੰਘ, ਡਾਇਰੈਕਟਰ ਸ੍ਰ: ਰੂਪ ਸਿੰਘ ਤੇ ਸ੍ਰ: ਜਸਬੀਰ ਸਿੰਘ ਸਾਬਰ, ਮੀਤ ਸਕੱਤਰ ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਬਿਜੇ ਸਿੰਘ, ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ, ਸ੍ਰ: ਛਿੰਦਰ ਸਿੰਘ ਬਰਾੜ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ੍ਰ: ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ੍ਰ: ਹਰਮਿੰਦਰ ਸਿੰਘ ਮੂਧਲ, ਸ/ਸੁਪ੍ਰਿੰਟੈਂਡੈਂਟ ਸ੍ਰ: ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ੍ਰ: ਸੁਖਬੀਰ ਸਿੰਘ, ਸ੍ਰ: ਨਿਸ਼ਾਨ ਸਿੰਘ, ਸ੍ਰ: ਚਾਨਣ ਸਿੰਘ, ਸ੍ਰ: ਗੁਰਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ: ਹਰਬੰਸ ਸਿੰਘ ਮੱਲ੍ਹੀ ਤੇ ਸ੍ਰ: ਪ੍ਰਤਾਪ ਸਿੰਘ, ਐਡੀਸ਼ਨਲ ਮੈਨੇਜਰ ਸ੍ਰ: ਬਲਦੇਵ ਸਿੰਘ, ਸ੍ਰ: ਮਹਿੰਦਰ ਸਿੰਘ, ਸ੍ਰ: ਜਸਵਿੰਦਰ ਸਿੰਘ, ਸ੍ਰ: ਬੇਅੰਤ ਸਿੰਘ, ਚੀਫ਼ ਗੁ: ਇੰਸਪੈਕਟਰ (87) ਸ੍ਰ: ਜਗੀਰ ਸਿੰਘ, ਐਡੀ: ਚੀਫ਼ ਸ੍ਰ: ਹਰਪਾਲ ਸਿੰਘ, ਸ੍ਰ: ਜੱਸਾ ਸਿੰਘ, ਅਕਾਊਂਟੈਂਟ ਸ੍ਰ: ਪਰਉਪਕਾਰ ਸਿੰਘ ਤੇ ਸ੍ਰ: ਮਿਲਖਾ ਸਿੰਘ, ਗੁਰਦੁਆਰਾ ਗਜ਼ਟ ਦੇ ਸਹਾਇਕ ਸੰਪਾਦਕ ਸ੍ਰ: ਗੁਰਮੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਅ