ਘਰਾਚੋਂ (ਸੰਗਰੂਰ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਚੱੜਦੀ ਕਲਾ ਲਈ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਅਤੇ ਸਿੱਖ ਵਿਰਸਾ ਸੰਭਾਲ ਮੁਹਿੰਮ ਤਹਿਤ ਜਥੇਦਾਰ ਬਲਦੇਵ ਸਿੰਘ ਮੁੱਖੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਮੁੱਖੀ ਧਰਮ ਪ੍ਰਚਾਰ (ਸ਼੍ਰੋਮਣੀ ਗੁ: ਪ੍ਰ: ਕਮੇਟੀ) ਦੀ ਅਗਵਾਈ ਹੇਠ 65ਵੇਂ ਗੇੜ ਦੀ ਧਰਮ ਪ੍ਰਚਾਰ ਵਹੀਰ ਦਾ ਅੱਠਾਂ ਪਿੰਡਾਂ ਦਾ ਮੁੱਖ ਸਮਾਗਮ ਪਿੰਡ ਘਰਾਚੋਂ ਵਿਖੇ ਬੜੇ ਖਾਲਸਾਈ ਜਾਹੋ-ਜਲਾਲ ਨਾਲ ਸੰਪੰਨ ਹੋਇਆ। ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਤੋਂ ਪੁੱਜੇ ਭਾਈ ਹਰਪਿੰਦਰ ਸਿੰਘ ਅਤੇ ਭਾਈ ਜਗਦੀਪ ਸਿੰਘ ਦੇ ਹਜ਼ੂਰੀ ਰਾਗੀ ਜਥਿਆ ਨੇ ਗੁਰਬਾਣੀ ਜੱਸ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਅਮਰਜੀਤ ਸਿੰਘ ਅਣਖੀ ਅਤੇ ਭਾਈ ਜਸਬੀਰ ਸਿੰਘ ਦੇ ਢਾਡੀ ਜਥਿਆ ਅਤੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਸੋਹੀਆ, ਭਾਈ ਮਜਨੀਤ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆਂ।
ਸਮਾਗਮ ਦੌਰਾਨ ਜਥੇਦਾਰ ਬਲਦੇਵ ਸਿੰਘ ਨੇ ਸੰਗਤਾ ਨਾਲ ਗੁਰਮਤਿ ਵਿਚਾਰ ਸਾਂਝੇ ਕਰਦੀਆਂ ਕਿਹਾ ਕਿ ਪੰਜਾਬ ਦੀ ਧਰਤੀ ਤੇ ਜਿਹੜੇ ਪਾਖੰਡੀ ਸਾਧ ਡੇਰੇ ਬਣਾ ਕੇ ਬੈਠ ਗਏ ਹਨ। ਇਨ੍ਹਾਂ ਪਾਖੰਡੀ ਸਾਧਾ ਅਤੇ ਇਨ੍ਹਾਂ ਦੇ ਡੇਰਿਆ ਨੂੰ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਤਾਕਤ ਦੇ ਨਾਲ ਢਹਿ-ਢੇਰੀ ਕਰਨਾ ਧਰਮ ਪ੍ਰਚਾਰ ਲਹਿਰ ਦਾ ਮੁੱਖ ਨਿਸ਼ਾਨਾ ਹੈ। ਉਨ੍ਹਾਂ ਰਾਹੇ ਕੁਰਾਹੇ ਡੇਰਿਆਂ ਵਲ ਨੂੰ ਚਲੇ ਗਏ ਲੋਕਾ ਨੂੰ ਅਪੀਲ ਕੀਤੀ ਕਿ ਪਾਖੰਡੀ ਡੇਰੇਦਾਰਾਂ ਨੂੰ ਛੱਡ ਕਿ ਗੁਰੂ ਗ੍ਰੰਥ ਸਾਹਿਬ ਦੇ ਲੱੜ ਲਗੋ। ਸਮਾਗਮ ਦੌਰਾਨ ਭਾਈ ਰਾਮਪਾਲ ਸਿੰਘ ਬਹਿਣੀਵਾਲ, ਭਾਈ ਨਿਰਮਲ ਸਿੰਘ ਭੜੋ ਅਤੇ ਭਾਈ ਨਿਰਮਲ ਸਿੰਘ ਘਰਾਚੋਂ ਨੇ ਜਿਥ ਜਥੇਦਾਰ ਬਲਦੇਵ ਸਿੰਘ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਉਥੇ ਆਇਆ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਉਚੇਚੇ ਤੋਰ ਤੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖ ਰਹਿਤ ਮਰਯਾਦਾ ਅਤੇ ਸਿੱਖ ਫਿਲਾਸਫੀ ਸੰਬੰਧੀ ਵਿਦਵਤਾ ਭਰੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਇਨ੍ਹਾਂ ਅੱਠ ਦਿਨਾਂ ਸਮਾਗਮਾਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਰੋਜਾਨਾਂ ਖੰਡੇ-ਬਾਟੇ ਦਾ ਅੰਮ੍ਰਿਤ ਪ੍ਰਾਣੀਆਂ ਨੂੰ ਛਕਾਉਂਦੇ ਰਹੇ। ਸਮਾਗਮਾਂ ਦੌਰਾਨ 594 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ, 2230 ਨੌਜਵਾਨਾਂ ਨੇ ਕੇਸ ਰੱਖਣ ਦਾ ਪ੍ਰਣ ਲਿਆ , 190 ਸਿੰਘਾਂ ਅਤੇ ਸਿੰਘਣੀਆਂ ਨੂੰ ਮੁੱਖ ਸੇਵਾਦਾਰ ਦੀ ਸੇਵਾ ਸੋਂਪੀ ਗਈ, 40 ਨੌਜਵਾਨਾਂ ਨੂੰ ਨਸ਼ਾ ਛਡਨ ਲਈ ਮੁਫਤ ਇਲਾਜ ਕਰਵਾਉਨ ਦੀਆਂ ਚਿੱਠੀਆਂ ਦਿੱਤੀਆਂ ਗਈਆ। ਜਿਨ੍ਹਾਂ ਦਾ ਇਲਾਜ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਮੁਫ਼ਤ ਕੀਤਾ ਜਾਵੇਗਾ। ਸਮਾਗਮ ਦੌਰਾਨ ਸ. ਨਿਰਮਲ ਸਿੰਘ ਘਰਾਚੋਂ, ਭਾਈ ਨਿਰਮਲ ਸਿੰਘ ਭੜੋ, ਭਾਈ ਰਾਮ ਦਿਆਲ ਸਿੰਘ ਨਰਵਾਣਾ, ਭਾਈ ਰਾਮਪਾਲ ਸਿੰਘ ਬਹਿਣੀਵਾਲ, ਚਾਰੇ ਮੈਂਬਰ ਸ਼੍ਰੋਮਣੀ ਕਮੇਟੀ, ਸੁਬੇਦਾਰ ਜੰਗ ਸਿੰਘ ਇੰਚਾਰਜ ਜਿਲ੍ਹਾ ਸੰਗਰੂਰ, ਬੀਬੀ ਦਲਜੀਤ ਕੌਰ ਮਾਈ ਭਾਗੋ ਬ੍ਰਿਗੇਡ, ਭਾਈ ਬਲਵਿੰਦਰ ਸਿੰਘ, ਭਾਈ ਤਮਿੰਦਰ ਸਿੰਘ ਮੀਡੀਆਂ ਸਲਾਹਕਾਰ, ਭਾਈ ਕਰਨੈਲ ਸਿੰਘ ਮੈਨੇਜਰ ਨਾਨਕੀਆਣਾ ਸਾਹਿਬ, ਭਾਈ ਨਰਿੰਦਰਜੀਤ ਸਿੰਘ ਮੈਨੇਜਰ ਗੂ. ਸਾਹਿਬ ਭਵਾਣੀਗੜ੍ਹ, ਬਾਬਾ ਕੇਹਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਭੁਰਾ ਸਿੰਘ, ਜਥੇਦਾਰ ਬਲਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖ ਸੇਵਾਦਾਰ ਹਾਜ਼ਰ ਸਨ।