ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਸਥਾਨਕ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅਰਦਾਸ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਬੀਰ ਸਿੰਘ, ਮਹਾਨ ਸ਼ਹੀਦ ਭਾਈ ਜੈ ਸਿੰਘ ਖਲਕੱਟ, ਕਾਰ-ਸੇਵਾ ਵਾਲੇ ਮਹਾਂਪੁਰਸ਼ ਬਾਬਾ ਤਾਰਾ ਸਿੰਘ ਸਰਹਾਲੀ ਵਾਲੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਕਾਬਲ ਸਿੰਘ, ਗੁਰੂ-ਘਰ ਦੇ ਕੀਰਤਨੀਏ ਭਾਈ ਅਵਤਾਰ ਸਿੰਘ, ਸੰਤ ਅਮਰ ਸਿੰਘ ਕਿਰਤੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਬੂਹ ਤੇ ਜਥੇਦਾਰ ਭਗਵੰਤ ਸਿੰਘ ਹਰਦੋਥਲਾ ਦੇ ਚਿੱਤਰ ਸੁਸ਼ੋਭਿਤ ਕੀਤੇ ਗਏ। ਇਨ੍ਹਾਂ ਚਿੱਤਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅਦਾ ਕੀਤੀ ਅਤੇ ਇਹਨਾਂ ਸ਼ਖਸੀਅਤਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਿਰੋਪਾਉ ਬਖਸ਼ਿਸ਼ ਕੀਤੇ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਵਿੰਦਰਪ੍ਰੀਤ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਤੇ ਅਰਦਾਸ ਭਾਈ ਧਰਮ ਸਿੰਘ ਨੇ ਕੀਤੀ।
ਇਸ ਮੌਕੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਸ਼ਖਸੀਅਤਾਂ, ਜਿਨ੍ਹਾਂ ਨੇ ਆਪਣੇ ਜੀਵਨ ਕਾਲ ‘ਚ ਧਰਮ, ਕੌਮ ਜਾਂ ਪੰਥ ਦੀ ਚੜ੍ਹਦੀ ਕਲਾ ਲਈ ਵਿਲੱਖਣ ਯੋਗਦਾਨ ਪਾਇਆ, ਪੰਥ ਨੇ ਹਮੇਸ਼ਾ ਉਨ੍ਹਾਂ ਨੂੰ ਮਾਣ ਬਖਸ਼ਿਆ। ਉਨ੍ਹਾਂ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੀਕ ਸਿੱਖ ਕੌਮ ਦੇ ਸ਼ਹੀਦਾਂ, ਵਿਦਵਾਨਾਂ, ਗੁਰੂ-ਪੰਥ ਤੇ ਗੁਰ-ਗ੍ਰੰਥ ਸਾਹਿਬ ਪ੍ਰਤੀ ਵਿਲੱਖਣ ਸੇਵਾਵਾਂ ਨਿਭਾਉਣ ਵਾਲਿਆਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ‘ਚ ਸੁਸ਼ੋਭਿਤ ਕਰਕੇ ਸਿੱਖ ਇਤਿਹਾਸ ਤੇ ਵਿਰਸੇ ਦੀ ਸਾਂਭ-ਸੰਭਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੰਦ-ਬੰਦ ਕਟਵਾਉਣ, ਪੁੱਠੀਆਂ ਖੱਲਾਂ ਲੁਹਾਉਣ, ਆਰਿਆਂ ਨਾਲ ਚਿਰਾਏ ਜਾਣ ਅਤੇ ਨੀਹਾਂ ਵਿੱਚ ਚਿਣੇ ਜਾਣ ਵਰਗੀਆਂ ਲਾਸਾਨੀ ਸ਼ਹਾਦਤਾਂ ਨਾਲ ਭਰਪੂਰ ਸਿੱਖ ਕੌਮ ਦੇ ਸ਼ਾਨਾਂਮੱਤੇ ਇਤਿਹਾਸ ਤੇ ਗੌਰਵਮਈ ਵਿਰਸੇ ਨੂੰ ਰੂਪਮਾਨ ਕਰਦਾ ਕੇਂਦਰੀ ਸਿੱਖ ਅਜਾਇਬ ਘਰ ਅਜੋਕੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ।
ਸੁਸ਼ੋਭਿਤ ਕੀਤੀਆਂ ਤਸਵੀਰਾਂ ਦੇ ਪਰਿਵਾਰਿਕ ਮੈਂਬਰਾਂ ‘ਚੋਂ ਇਸ ਮੌਕੇ ਸ. ਮਹਿੰਦਰ ਸਿੰਘ ਤੇ ਸ. ਬਲਿਹਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਹਰਜਿੰਦਰ ਸਿੰਘ ਲਲੀਆਂ, ਗਿਆਨੀ ਸਰੂਪ ਸਿੰਘ ਕੰਡਿਆਲਾ, ਢਾਡੀ ਜਸਵਿੰਦਰ ਸਿੰਘ, ਭਾਈ ਜੈ ਸਿੰਘ ਖਲਕੱਟ ਗੁਰਦੁਆਰਾ ਕਮੇਟੀ ਬਾਰਨ ਪਟਿਆਲਾ ਦੇ ਪ੍ਰਧਾਨ ਸ. ਸੁਰਜੀਤ ਸਿੰਘ, ਗਿਆਨੀ ਧਰਮ ਸਿੰਘ, ਸ. ਕਸ਼ਮੀਰ ਸਿੰਘ (ਕੈਸ਼ੀਅਰ), ਸ. ਜਸਪਾਲ ਸਿੰਘ, ਸਕੱਤਰ ਸ. ਰੌਸ਼ਨ ਸਿੰਘ, ਸ੍ਰ: ਜੋਰਾ ਸਿੰਘ, ਬਾਬਾ ਸੁੱਖਾ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੰਗਲ ਸਿੰਘ (ਢਿੱਲੋਂ), ਭਾਈ ਮਨਮੋਹਨ ਸਿੰਘ, ਸ. ਹਰਭਜਨ ਸਿੰਘ ਸੰਧੂ, ਬੀਬੀ ਗੁਰਮੀਤ ਕੌਰ, ਬੀਬੀ ਹਰਦੇਵ ਕੌਰ, ਬੀਬੀ ਮਨਜੀਤ ਕੌਰ, ਸ. ਸੁਖਦੇਵ ਸਿੰਘ ਚੌਹਾਨ, ਸ. ਸਰਵਿੰਦਰ ਸਿੰਘ, ਸ. ਜੋਗਿੰਦਰ ਸਿੰਘ, ਸ. ਮਨਮੋਹਨ ਸਿੰਘ, ਉਹਨਾਂ ਦੇ ਸਾਥੀ ਭਾਈ ਸਵਰਨ ਸਿੰਘ, ਬੀਬੀ ਮਨਪ੍ਰੀਤ ਕੌਰ, ਸ. ਜੈਦੀਪ ਸਿੰਘ, ਸ. ਪਰਮਜੀਤ ਸਿੰਘ, ਬੀਬੀ ਪ੍ਰਕਾਸ਼ ਕੌਰ ਤੇ ਬੀਬੀ ਦੀਪਕਿਰਨ ਕੌਰ, ਬੀਬੀ ਸੁਰਜੀਤ ਕੌਰ, ਸਾਬਕਾ ਮੰਤਰੀ ਸ. ਹਰੀ ਸਿੰਘ ਜੀਰਾ, ਸ. ਗੁਰਮੀਤ ਸਿੰਘ ਬੂਹ, ਸ. ਕਾਰਜ ਸਿੰਘ ਆਹਲਾ ਚੇਅਰਮੈਨ ਮਾਰਕੀਟ ਕਮੇਟੀ ਮਖੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਸੁਰਜੀਤ ਸਿੰਘ, ਗਿਆਨੀ ਕੌਰ ਸਿੰਘ ਜੀ, ਮਾਸਟਰ ਸੁਰਜੀਤ ਸਿੰਘ, ਸ. ਗੁਰਬਖਸ਼ ਸਿੰਘ, ਬੀਬੀ ਕਸ਼ਮੀਰ ਕੌਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਬਲਬੀਰ ਸਿੰਘ ਕੁਰਾਲਾ, ਸ੍ਰ: ਜਗਮਾਲ ਸਿੰਘ, ਬੀਬੀ ਅਮਰਜੀਤ ਕੌਰ, ਬੀਬੀ ਗੁਰਵਿੰਦਰ ਕੌਰ, ਸ. ਹਰਦੀਪ ਸਿੰਘ, ਸ੍ਰ: ਗੁਰਦੇਵ ਸਿੰਘ, ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਰਾਮ ਸਿੰਘ ਤੇ ਸ. ਬਲਵੀਰ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰ: ਹਰਬੰਸ ਸਿੰਘ (ਮੱਲ੍ਹੀ), ਕੇਂਦਰੀ ਸਿੱਖ ਅਜਾਇਬ ਘਰ ਦੇ ਕਿਊਰੇਟਰ ਸ. ਇਕਬਾਲ ਸਿੰਘ ਮੁਖੀ, ਆਰਟਿਸਟ ਸ. ਗੁਰਵਿੰਦਰਪਾਲ ਸਿੰਘ ਤੇ ਸ. ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।