ਫਤਿਹਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦਾ ਡਾ. ਗੁਰਨੇਕ ਸਿੰਘ ਨੂੰ ਕਾਰਜ਼ਕਾਰੀ ਵਾਈਸ ਚਾਂਸਲਰ ਲਗਾ ਦਿੱਤਾ ਗਿਆ ਹੈ। ਜਿਨ੍ਹਾਂ ਨੇ ਅੱਜ ਆਪਣਾ ਆਹੁੱਦਾ ਵੀ ਸੰਭਾਲ ਲਿਆ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਡਾ. ਗੁਰਨੇਕ ਸਿੰਘ ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੱਟਡੀ ਵਿਭਾਗ ਵਿਚ ਪ੍ਰੋਫੈਸਰ ਹਨ ਤੇ ਦੋ ਸਾਲ ਪਹਿਲਾਂ ਉਨ੍ਹਾਂ ਦੇ ਕਾਰਜ਼ਕਾਲ ਵਿਚ ਵਾਧਾ ਕਰਕੇ ਪੰਜਾਬੀ ਯੁਨੀਵਰਸਿਟੀ ਉਨ੍ਹਾਂ ਤੋਂ ਆਪਣੀਆਂ ਸੇਵਾਵਾਂ ਲੈ ਰਹੀ ਸੀ। ਜਥੇਦਾਰ ਮੱਕੜ ਨੇ ਕਿਹਾ ਕਿ ਯੂਨੀਵਰਸਿਟੀ ਵਿਚ ਵੱਖੋ ਵੱਖ ਕੋਰਸਾਂ ਵਿਚ ਦਾਖਲੇ ਦੀ ਪ੍ਰਕ੍ਰਿਆ ਵੱਡੇ ਪੱਧਰ ਤੇ ਚੱਲ ਰਹੀ ਹੈ ਤੇ ਹੁਣ ਤੱਕ ਲਗਭਗ ਇਕ ਹਜ਼ਾਰ ਵਿੱਦਿਆਰਥੀ ਇਸ ਯੂਨੀਵਰਸਿਟੀ ਵਿਚ ਦਾਖਲਾ ਲੈ ਚੁੱਕੇ ਹਨ। ਇਸ ਮੋਕੇ ਤੇ ਡਾ. ਗੁਰਨੇਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਯੂਨੀਵਰਸਿਟੀ ਸਟਾਫ ਨੂੰ ਨਾਲ ਲੈ ਕੇ ਕੰਮ ਕਰਨਗੇ ।
ਡਾ. ਗੁਰਨੇਕ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਰਜ਼ਕਾਰੀ ਵਾਈਸ ਚਾਂਸਲਰ ਨਿਯੁੱਕਤ
This entry was posted in ਪੰਜਾਬ.