ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਜਨਰਲ ਚੋਣਾ ’ਚ ਹਲਕਾ ਨੌਸ਼ਹਿਰਾ ਪੰਨੂਆਂ ਤੋਂ ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਅਜਨਾਲਾ ਤੋਂ ਜਥੇ. ਅਮਰੀਕ ਸਿੰਘ ਵਿਛੋਆ, ਖਡੂਰ ਸਾਹਿਬ ਤੋਂ ਜਥੇ. ਅਮਰਜੀਤ ਸਿੰਘ ਭਲਾਈਪੁਰ, ਕਾਲਾ ਅਫਗਾਨਾ ਤੋਂ ਜਥੇ. ਸਜਨ ਸਿੰਘ ਬੱਜੂਮਾਨ, ਅਤੇ ਵਲਟੋਹਾ ਤੋਂ ਬਾਬਾ ਅਵਤਾਰ ਸਿੰਘ ਸ਼ੁਕਰਾਨੇ ਵਜੋਂ ਆਪਣੇ ਹਲਕੇ ਦੀਆਂ ਸੰਗਤਾਂ ਨਾਲ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰੋ ਸਿਰੋਪਾਓ ਦੀ ਬਖਸ਼ਿਸ਼ ਪ੍ਰਾਪਤ ਕੀਤੀ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਢਲਾ ਕੰਮ ਚਲ ਰਹੀ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨਾ ਤੇ ਆਪਣੇ-ਆਪਣੇ ਹਲਕਿਆਂ ’ਚ ਧਾਰਮਿਕ ਸਮਾਗਮ ਕਰਵਾ ਕੇ ਨੌਜਵਾਨ ਪੀੜੀ ਜੋ ਸਿੱਖੀ ਤੋਂ ਦੂਰ ਤੇ ਨਸ਼ਿਆ ਦੀ ਦਲਦਲ ’ਚ ਫਸਦੀ ਜਾ ਰਹੀ ਹੈ ਨੂੰ ਬਚਾਉਣਾ ਹੈ। ਨਵੇਂ ਚੁਣੇ ਇਨ੍ਹਾਂ ਮੈਂਬਰ ਸਾਹਿਬਾਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀ ਸਕੱਤਰ ਸ. ਮਨਜੀਤ ਸਿੰਘ ਤੇ ਮੀਤ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇ. ਹਰਦਿਆਲ ਸਿੰਘ ਸੁਰਸਿੰਘ, ਐਡੀ. ਸਕੱਤਰ ਸ. ਮਨਜੀਤ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਕੇਵਲ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਤੇ ਸ. ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ. ਮੈਨੇਜਰ ਸ. ਮੁਖਤਾਰ ਸਿੰਘ, ਮੀਤ ਮੈਨੇਜਰ ਸ. ਮਨਜਿੰਦਰ ਸਿੰਘ, ਐਡੀ. ਅਕਾਊਂਟੈਂਟ ਸ. ਮਨਜੀਤ ਸਿੰਘ, ਐਸ.ਡੀ.ਓ. ਸ. ਸੁਖਮਿੰਦਰ ਸਿੰਘ ਅਤੇ ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।