ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਵਿੱਚ ਦੂਜੇ ਸਾਲ ਦੇ ਵਿਦਿਆਰਥੀਆਂ ਵੱਲੋਂ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪਾਰਟੀ ਵਿੱਚ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਦੇ ਹਰ ਪੜਾਅ ਵਿੱਚ ਮਿਹਨਤ ਅਤੇ ਨਿਸ਼ਚੇ ਨਾਲ ਬੁ¦ਦੀ ਦੀ ਹਰ ਸਿਖ਼ਰ ਨੂੰ ਛੋਹਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਦੀ ਸਖਸ਼ੀਅਤ ਨੂੰ ਤਰਾਸ਼ਣਾ ਅਧਿਆਪਕ ਦਾ ਮੁੱਢਲਾ ਫਰਜ਼ ਹੁੰਦਾ ਹੈ। ਇਸ ਪਾਰਟੀ ਦੌਰਾਨ ਲੜਕਿਆਂ ਦੇ ਵਿਚੋਂ ਆਲਮਦੀਪ ਸਿੰਘ ਬਰਾੜ ਮਿਸਟਰ ਫਰੈਸ਼ਰ ਜਦ ਕਿ ਕੁਮਾਰੀ ਸਵਾਤੀ ਨੂੰ ਮਿਸ ਫਰੈਸ਼ਰ ਚੁਣਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਦੂਜੇ ਵਰ੍ਹੇ ਦੇ ਕਲਾਸ ਇੰਚਾਰਜ ਡਾ: ਸ਼੍ਰੀਮਤੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਵੱਖ ਵੱਖ ਭਾਰਤ ਦੇ ਸੂਬਿਆਂ ਦੀਆਂ ਝਲਕੀਆਂ ਇਸ ਸਮਾਰੋਹ ਦਾ ਹਿੱਸਾ ਸਨ। ਖੇਤੀਬਾੜੀ ਕਾਲਜ ਦੇ ਡੀਨ ਡਾ: ਦਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਉਹ ਵਿਦਿਆਰਥੀ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਦੁਨੀਆਂ ਵਿੱਚ ਨਾਮ ਰੱਖਣ ਵਾਲੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਰਗੇ ਅਦਾਰੇ ਵਿੱਚ ਦਾਖਲਾ ਲਿਆ ਹੈ। ਇਸ ਮੌਕੇ ਪੌਦਾ ਰੋਗ ਵਿਭਾਗ ਤੋਂ ਡਾ: ਨਰਿੰਦਰਜੀਤ ਕੌਰ, ਸੰਚਾਰ ਕੇਂਦਰ ਤੋਂ ਡਾ: ਅਨਿਲ ਸ਼ਰਮਾ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਕੋਰੀਓਗਰਾਫਰ ਸ਼੍ਰੀ ਰਵਿੰਦਰ ਰੰਗੂਵਾਲ ਨੇ ਬਤੌਰ ਨਿਰਣਾਇਕ ਦੀ ਭੂਮਿਕਾ ਨਿਭਾਈ।