ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਕਾਂਗਰਸੀ ਨੇਤਾਵਾਂ ਨੂੰ ਇੱਕਜੁਟ ਹੋ ਕੇ ਚੋਣਾਂ ਲੜਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਪਾਵਰ ਵਿੱਚ ਆਉਣਾ ਹੈ ਤਾਂ ਆਪਸੀ ਗਿਲੇ -ਸਿ਼ਕਵੇ ਭੁਲਾ ਕੇ ਮਿਲ ਕੇ ਚੋਣਾਂ ਲੜਨੀਆਂ ਹੋਣਗੀਆਂ ਅਤੇ ਯੋਗ ਉਮੀਦਵਾਰਾਂ ਦੀ ਹੀ ਚੋਣ ਕਰਨੀ ਹੋਵੇਗੀ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਵਿਧਾਨ ਸੱਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਵਿੱਚ ਇੱਕ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ, ਬੀਬੀ ਰਜਿੰਦਰ ਕੌਰ ਭੱਠਲ, ਮਹਿੰਦਰ ਸਿੰਘ ਕੇਪੀ, ਜਗਮੀਤ ਬਰਾੜ ਅਤੇ ਅਸ਼ਵਨੀ ਕੁਮਾਰ ਸ਼ਾਮਿਲ ਹੋਏ। ਸੋਨੀਆ ਨੇ 31 ਅਕਤੂਬਰ ਨੂੰ ਫਿਰ ਮੀਟਿੰਗ ਬੁਲਾਈ ਹੈ ਅਤੇ ਪੂਰਾ ਏਜੰਡਾ ਤਿਆਰ ਕਰਕੇ ਲਿਆਉਣ ਲਈ ਕਿਹਾ ਹੈ। ਕਾਂਗਰਸੀ ਨੇਤਾਵਾਂ ਨੇ ਸੋਨੀਆ ਗਾਂਧੀ ਤੋਂ ਇਹ ਮੰਗ ਕੀਤੀ ਹੈ ਕਿ ਵਿਧਾਨ ਸੱਭਾ ਲਈ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਦਿਸੰਬਰ ਤੋਂ ਪਹਿਲਾਂ ਕਰ ਦਿੱਤੀ ਜਾਵੇ। ਸੋਨਆਿ ਨੇ ਸਾਰੀਆਂ ਸੀਟਾਂ ਲਈ ਸੰਭਾਵੀ ਉਮੀਦਵਾਰਾਂ ਦੀਆਂ ਸੂਚੀਆਂ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਵਿੱਚੋਂ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾ ਸਕੇ।