ਬਾਲੀ- ਭਾਰਤ ਦੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਓਬਾਮਾ ਨਾਲ ਮੁਲਾਕਾਤ ਤੋਂ ਬਾਅਦ ਚੀਨ ਦੇ ਪ੍ਰਧਾਨਮੰਤਰੀ ਵੇਨ ਜਿਯਾਬਾਓ ਨਾਲ ਗੱਲਬਾਤ ਕੀਤੀ। ਦੋਵਾਂ ਨੇਤਾਵਾਂ ਨੇ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਤੇ ਜੋਰ ਦਿੱਤਾ। ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਭਾਰਤ ਚੀਨ ਨਾਲ ਸਬੰਧ ਮਜ਼ਬੂਤ ਕਰਨ ਲਈ ਵਚਨ-ਬੱਧ ਹੈ।
ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ 21ਵੀਂ ਸਦੀ ਏਸ਼ੀਆ ਦੀ ਹੈ।ਇਸ ਲਈ ਦੋਵਾਂ ਦੇਸ਼ਾਂ ਨੂੰ ਮਿਲਕੇ ਕੰਮ ਕਰਨਾ ਚਾਹੀਦਾ ਹੈ। ਏਸ਼ੀਆ ਵਿੱਚ ਭਾਰਤ ਅਤੇ ਚੀਨ ਦੋਵੇਂ ਹੀ ਤੇਜ਼ ਰਫ਼ਤਾਰ ਨਾਲ ਵਿਕਾਸ ਕਰਨ ਵਾਲੇ ਦੇਸ਼ ਹਨ। ਪ੍ਰਧਾਨਮੰਤਰੀ ਨੇ ਕਿਹਾ ਕਿ ਜਦੋਂ ਭਾਰਤ ਅਤੇ ਚੀਨ ਜਲਵਾਯੂ ਮੁੱਦੇ ਤੇ ਮਿਲ ਕੇ ਕੰਮ ਕਰਨਗੇ ਤਾਂ ਇਸ ਦਾ ਪ੍ਰਭਾਵ ਸਾਰੀ ਦੁਨੀਆ ਤੇ ਪਵੇਗਾ। ਚੀਨੀ ਪ੍ਰਧਾਨਮੰਤਰੀ ਨੇ ਕਿਹਾ ਕਿ ਕਈ ਅਜਿਹੇ ਖੇਤਰ ਹਨ ਜਿੱਥੇ ਦੋਵੇਂ ਦੇਸ਼ ਇੱਕ ਦੂਸਰੇ ਨੂੰ ਸਹਿਯੋਗ ਕਰ ਸਕਦੇ ਹਨ।