ਲੁਧਿਆਣਾ,(ਗੁਰਿੰਦਰਜੀਤ ਸਿੰਘ ਪੀਰਜੈਨ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਵਿਸ਼ਵ ਕਬੱਡੀ ਕੱਪ ਜਿੱਤਣ ਵਾਲੀਆਂ ਭਾਰਤ ਦੀਆਂ ਦੋਵਾਂ ਟੀਮਾਂ (ਮਰਦ ਅਤੇ ਕੁੜੀਆਂ) ਦੇ ਜਿਹੜੇ ਪੰਜਾਬੀ ਖਿਡਾਰੀ ਸਰਕਾਰੀ ਨੌਕਰੀ ਵਿਚ ਨਹੀਂ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ‘ਚ ਦੂਜੇ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੈਚਾਂ ਤੋਂ ਬਾਅਦ ਇਨਾਮ ਵੰਡ ਸਮਾਰੋਹ ਦੌਰਾਨ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਬਾਦਲ ਨੂੰ ਅਪੀਲ ਕੀਤੀ ਕਿ ਜੇਤੂ ਖਿਡਾਰੀਆਂ ਨੂੰ ਪੰਜਾਬ ਸਰਕਾਰ ‘ਚ ਨੌਕਰੀ ਦੀ ਵਿਵਸਥਾ ਕੀਤੀ ਜਾਵੇ, ਜਿਸ ਉਤੇ ਤੁਰੰਤ ਮੁੱਖ ਮੰਤਰੀ ਨੇ ਐਲਾਨ ਕਰ ਦਿੱਤਾ ਕਿ ਜਲਦ ਹੀ ਕੈਬਨਿਟ ਮੀਟਿੰਗ ‘ਚ ਇਸ ਬਾਬਤ ਫੈਸਲਾ ਲੈ ਲਿਆ ਜਾਵੇਗਾ। ਕਾਬਿਲੇਗੌਰ ਹੈ ਕਿ ਪਿਛਲੇ ਸਾਲ ਪਹਿਲੇ ਵਿਸ਼ਵ ਕਬੱਡੀ ਕੱਪ ਦੀ ਜੇਤੂ ਭਾਰਤੀ ਟੀਮ ਦੇ ਸਾਰੇ ਪੰਜਾਬੀ ਖਿਡਾਰੀਆਂ ਨੂੰ ਪੰਜਾਬ ਮੰਡੀ ਬੋਰਡ ‘ਚ ਨੌਕਰੀ ਦਿੱਤੀ ਸੀ।
sanu vi de do ji