ਫਤਹਿਗੜ੍ਹ ਸਾਹਿਬ:(ਗੁਰਿੰਦਰਜੀਤ ਸਿੰਘ ਪੀਰਜੈਨ)-ਮਾਤਾ ਗੁਜਰ ਕੌਰ ਜੀ ਅਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ‘ਸ਼ਹੀਦੀ ਜੋੜ ਮੇਲ’ 26 ਤੋਂ 28 ਦਸੰਬਰ ਤੱਕ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਸ਼੍ਰੀ ਯਸ਼ਵੀਰ ਮਹਾਜਨ ਨੇ ਦੱਸਿਆ ਕਿ ਇਸ ਸ਼ਹੀਦੀ ਜੋੜ ਮੇਲ ’ਤੇ ਦੇਸ਼ ਤੇ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪੁੱਜਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਦਸੰਬਰ ਨੂੰ ਸਵੇਰੇ 09:00 ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਹੋਣਗੇ ਅਤੇ 28 ਦਸੰਬਰ ਨੂੰ ਸਵੇਰੇ 09:00 ਵਜੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਪਵਿੱਤਰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਲਈ ਆਰੰਭ ਹੋਵੇਗਾ। ਸ਼੍ਰੀ ਗੁਰੂ ਗਰੰਥ ਸਾਹਿਬ ਨਾਲ ਸ਼ਸ਼ੋਭਿਤ ਪਾਲਕੀ ਸਾਹਿਬ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜੇਗੀ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਅਰਦਾਸ ਹੋਵੇਗੀ। ਸ਼੍ਰੀ ਮਹਾਜਨ ਨੇ ਦੱਸਿਆ ਕਿ 26 ਦਸੰਬਰ ਨੂੰ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਦਰਸ਼ਨੀ ਲੱਗੇਗੀ ਅਤੇ ਸਵੇਰੇ 11:00 ਵਜੇ ਪ੍ਰਬੰਧਕੀ ਕੰਪਲੈਕਸ ਵਿਖੇ ਹੀ ਭਾਸ਼ਾ ਵਿਭਾਗ ਵੱਲੋਂ ਕਵੀ ਦਰਬਾਰ ਆਯੋਜਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਸਰਹਿੰਦ ਦੀ ਇੱਟ ਨਾਲ ਇੱਟ ਖੜਕਾਉਣ ਵਾਲੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ’ਤੇ ਅਧਾਰਤ ਨਾਟਕ ‘ਮੈਂ ਤੇਰਾ ਬੰਦਾ’ 26 ਅਤੇ 27 ਦਸੰਬਰ ਨੂੰ ਰੋਜ਼ਾਨਾ ਸ਼ਾਮ 6:00 ਤੋਂ 8:00 ਵਜੇ ਤੱਕ ਆਮ-ਖਾਸ ਬਾਗ ਸਰਹਿੰਦ ਵਿਖੇ ਖੇਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਨਾਟਕ ਸ਼੍ਰੀਮਤੀ ਨਿਰਮਲ ਰਿਸ਼ੀ ਵੱਲੋਂ ਲਿਖਤ ਅਤੇ ਉਘੇ ਰੰਗਕਰਮੀ ਸ਼੍ਰੀ ਮਨਪਾਲ ਟਿਵਾਣਾ ਵੱਲੋਂ ਨਿਰਦੇਸ਼ਤ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦ੍ਯੱਸਿਆ ਬਜ਼ੁਰਗਾਂ, ਅੰਗਹੀਣਾਂ, ਔਰਤਾਂ ਤੇ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕਰੀਬ 20 ਬੱਸਾਂ ਮੁਫ਼ਤ ਬੱਸ ਸੇਵਾ ਲਈ ਲਗਾਈਆਂ ਗਈਆਂ ਹਨ ਜੋ ਕਿ ਇਸ ਸ਼ਹੀਦੀ ਜੋੜ ਮੇਲ ਦੌਰਾਨ ਸਰਹਿੰਦ-ਬਸੀ ਸੜਕ ’ਤੇ ਨੇੜੇ ਬਾਬਾ ਮੋਤੀ ਰਾਮ ਮਹਿਰਾ ਗੇਟ ਬਹਾਦਰਗੜ੍ਹ, ਸਰਹਿੰਦ-ਚੰਡੀਗੜ੍ਹ ਸੜਕ ’ਤੇ ਪਿੰਡ ਅੱਤੇਵਾਲੀ ਤੇ ਮੰਡੋਫਲ ਅਤੇ ਮੇਨ ਬੱਸ ਸਟੈਂਡ ਸਾਹਮਣੇ ਪੁਲਿਸ ਚੌਂਕੀ ਸਰਹਿੰਦ ਮੰਡੀ ਤੋਂ ਚੱਲਣਗੀਆਂ
Bahut accha hai.We should all remember sacrifice of Baba Jorawar Singh Ji and Baba Fateh Singh Ji.