ਨਵੀਂ ਦਿੱਲੀ- ਪੰਜਾਬ ਵਿਧਾਨ ਸੱਭਾ ਲਈ ਕਾਂਗਰਸੀ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਉਮੀਦਵਾਰਾਂ ਦੀ ਸੂਚੀ ਵੀਰਵਾਰ ਨੂੰ ਜਾਰੀ ਹੋਣ ਦੀ ਸੰਭਾਵਨਾ ਹੈ।
ਕੇਂਦਰੀ ਚੋਣ ਕਮੇਟੀ ਨੇ ਪੰਜਾਬ ਦੀਆਂ 117 ਵਿਧਾਨ ਸੱਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਂ ਫਾਈਨਲ ਕਰ ਲਏ ਹਨ। ਕੁਝ ਸੀਟਾਂ ਨੂੰ ਲੈ ਕੇ ਕਸ਼ਮਕਸ਼ ਚੱਲ ਰਹੀ ਹੈ, ਜਿਸ ਕਰਕੇ ਬੁੱਧਵਾਰ ਨੂੰ ਸੂਚੀ ਜਾਰੀ ਨਹੀਂ ਹੋ ਸਕੀ। ਕੁਝ ਸੀਟਾਂ ਤੇ ਰਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ ਸਿੰਘ ਵਿੱਚਕਾਰ ਟਕਰਾਅ ਦੀ ਸਥਿਤੀ ਪੈਦਾ ਹੋ ਜਾਣ ਕਰਕੇ ਸੋਨੀਆ ਗਾਂਧੀ ਨੂੰ ਦਖ਼ਲ ਦੇਣਾ ਪਿਆ। ਅਜਿਹੀਆਂ ਕੁਝ ਸੀਟਾਂ ਤੇ ਸੋਨੀਆ ਨੇ ਖੁਦ ਫੈਸਲਾ ਕੀਤਾਸੀ। ਭਰੋਸੇਯੋਗ ਸੂਤਰਾਂ ਤੋਂ ਇਹ ਪਤਾ ਚਲਿਆ ਹੈ ਕਿ ਸੂਚੀ ਜਾਰੀ ਕਰਨ ਤੋਂ ਪਹਿਲਾਂ ਪਾਰਟੀ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਬੁਲਾ ਕੇ ਉਨ੍ਹਾਂ ਨਾਲ ਇਸ ਸਬੰਧੀ ਸਲਾਹ ਮਸ਼ਵਰਾ ਕੀਤਾ ਹੈ। ਕੈਪਟਨ ਨੇ ਸੋਨੀਆ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਭਰੋਸਾ ਦਿਵਾਇਆ ਹੈ।