ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) – ਅੱਜ ਸਥਾਨਕ ਵੋਹਰਾ ਕਾਲੋਨੀ ਵਿਚ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸ.ਰੋਜੀ ਬਰਕੰਦੀ ਦੇ ਚੋਣ ਪ੍ਰਚਾਰ ਲਈ ਕੀਤੀ ਗਈ ਵਿਸ਼ਾਲ ਚੋਣ ਰੈਲੀ ਦੌਰਾਨ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਪਰਿਵਾਰਾਂ ਨੂੰ ਸਿਰੋਪਾ ਭੇਟ ਕਰਕੇ ਬੀਬੀ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਤਿਕਾਰ ਦਿੱਤੇ ਜਾਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਤੇ ਬੀਬੀ ਬਾਦਲ ਨੇ ਕਿਹਾ ਕਿ ਅੱਜ ਰੈਲੀ ਵਿਚ ਜੁੜੀ ਭਾਰੀ ਭੀੜ ਇਸ ਗੱਲ ਦਾ ਪੱਕਾ ਸਬੂਤ ਹੈ ਕਿ ਲੋਕ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਸਤੁੰਸ਼ਟ ਹਨ ਤੇ ਇਸ ਵਾਰ ਵੀ ਅਕਾਲੀ-ਭਾਜਪਾ ਨੂੰ ਹੀ ਸੱਤਾ ਵਿਚ ਲਿਆਉਣਾ ਚਾਹੁੰਦੇ ਹਨ। ਇਸ ਮੌਕੇ ਰਾਜਨ ਸੇਤੀਆ, ਸਤਪਾਲ ਪਠੇਲਾ, ਮਨਪ੍ਰੀਤ ਸਿੰਘ, ਬਿੰਦਰ ਗੋਨਿਆਣਾ ਪੀ.ਏ.ਰੋਜੀ ਬਰਕੰਦੀ, ਜਸਪ੍ਰੀਤ ਛਾਬੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਸਨ।