ਅੰਮ੍ਰਿਤਸਰ :- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।
ਸੁੰਦਰ ਫੁੱਲਾਂ ਨਾਲ ਸਜੀ ਹੋਈ ਸੁਨਹਿਰੀ ਪਾਲਕੀ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਇਹ ਨਗਰ ਕੀਰਤਨ ਦੁਪਿਹਰ 12.00 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾ ਰਹੇ ਸਨ।
ਨਗਰ ਕੀਰਤਨ ਦੀ ਅਰੰਭਤਾ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ:ਹਰਜਾਪ ਸਿੰਘ, ਐਡੀ:ਸਕੱਤਰ ਸ.ਮਨਜੀਤ ਸਿੰਘ, ਸ.ਤਰਲੋਚਨ ਸਿੰਘ ਤੇ ਸ.ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ.ਹਰਭਜਨ ਸਿੰਘ ਮਨਾਵਾਂ, ਸ.ਸੁਖਦੇਵ ਸਿੰਘ, ਸ.ਦਿਲਜੀਤ ਸਿੰਘ ਬੇਦੀ, ਸ.ਜਸਪਾਲ ਸਿੰਘ, ਸ.ਕੇਵਲ ਸਿੰਘ, ਸ.ਬਲਬੀਰ ਸਿੰਘ ਤੇ ਸ.ਅੰਗਰੇਜ ਸਿੰਘ, ਮੈਨੇਜਰ ਸਰਾਵਾਂ ਸ.ਪ੍ਰਤਾਪ ਸਿੰਘ, ਐਡੀ:ਮੈਨੇਜਰ ਸ.ਮਹਿੰਦਰ ਸਿੰਘ, ਸ.ਬਲਦੇਵ ਸਿੰਘ, ਸ.ਸਤਨਾਮ ਸਿੰਘ, ਸ.ਸੁਖਦੇਵ ਸਿੰਘ ਤਲਵੰਡੀ ਤੇ ਸ. ਬਿਅੰਤ ਸਿੰਘ, ਮੀਤ ਮੈਨੇਜਰ ਸ.ਮੰਗਲ ਸਿੰਘ, ਸੁਪ੍ਰਿੰਟੈਂਡੈਟ ਸ.ਹਰਮਿੰਦਰ ਸਿੰਘ ਮੂਧਲ, ਸ/ਸੁਪ੍ਰਿੰਟੈਂਡੈਟ ਸ.ਮਲਕੀਤ ਸਿੰਘ ਬਹਿੜਵਾਲ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ, ਕਰਮਬੀਰ ਸਿੰਘ, ਸ.ਸੁਰਿੰਦਰਪਾਲ ਸਿੰਘ, ਸ.ਗੁਰਚਰਨ ਸਿੰਘ, ਸ.ਸਕੱਤਰ ਸਿੰਘ ਤੇ ਸ.ਤਰਵਿੰਦਰ ਸਿੰਘ, ਸ.ਜਗੀਰ ਸਿੰਘ ਚੀਫ 87, ਸੁਪਰਵਾਈਜਰ ਸ.ਨਿਰਵੈਲ ਸਿੰਘ,ਸ.ਲਖਵਿੰਦਰ ਸਿੰਘ ਬੱਦੋਵਾਲ ਅਤੇ ਸ. ਭੁਪਿੰਦਰ ਸਿੰਘ ਕੰਪਿਊਟਰ ਡਿਜ਼ਾਈਨਰ, ਸ.ਪ੍ਰਮਜੀਤ ਸਿੰਘ, ਸ.ਜਤਿੰਦਰ ਸਿੰਘ ਲਾਲੀ ਫੋਟੋ ਗ੍ਰਾਫਰ,ਸ.ਪਿਆਰਾ ਸਿੰਘ, ਸ.ਜਸਵੀਰ ਸਿੰਘ,ਸ.ਹਰਬੰਸ ਸਿੰਘ,ਸ.ਗੁਰਸੇਵਕ ਸਿੰਘ ਅਤੇ ਧਾਰਮਿਕ ਸਭਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ, ਗਤਕਾ ਪਾਰਟੀਆਂ, ਸ਼ਬਦੀ ਜਥੇ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਸੁੰਦਰ ਵਰਦੀਆਂ ‘ਚ ਸਜੇ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਤੇ ਅਧਿਆਪਕ, ਸਕੂਲੀ ਬੈਂਡ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਪਤਵੰਤੇ ਸੱਜਣ ਤੇ ਭਾਰੀ ਗਿੱਣਤੀ ‘ਚ ਗੁਰੂ ਜਸ ਗਾਇਨ ਕਰਦੀਆਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗਤਕਾ ਪਾਰਟੀਆਂ ਖਾਲਸਾਈ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਅੰਮ੍ਰਿਤਸਰ ਸ਼ਹਿਰ ਦਾ ਰੂਟ ਬੜੀ ਸੋਹਣੀ ਤਰਾਂ ਸਜਾਇਆ ਗਿਆ ਸੀ। ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ, ਜਲਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਚੌਂਕ ਤੇਜ ਨਗਰ, ਬਜ਼ਾਰ ਸ਼ਹੀਦ ਊਧਮ ਸਿੰਘ, ਬਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਦੇਰ ਸ਼ਾਮ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪਨ ਹੋਇਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਨੂੰ ਨਾ ਸਹਾਰਨ ਵਾਲੇ ਸੂਰਬੀਰ ਸਿਰਲੱਥ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਿਤੀ 26.1.2012 ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ, ਰਾਗੀ ਜਥੇ ਭਾਈ ਅਨੂਪ ਸਿੰਘ ਊਨਾ, ਭਾਈ ਅਮੋਲਕ ਸਿੰਘ ਆਸਟਰੇਲੀਆ, ਭਾਈ ਬਖਸੀਸ ਸਿੰਘ (ਬੰਦਾ) ਦਿੱਲੀ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਦੇਵ ਸਿੰਘ, ਭਾਈ ਗੁਰਇਕਬਾਲ ਸਿੰਘ, ਬੀਬੀ ਬਲਜੀਤ ਕੌਰ ਤਲਵਾੜੇ ਵਾਲੇ ਤੇ ਬੀਬਾ ਆਸ਼ੂਪ੍ਰੀਤ ਕੌਰ ਜਲੰਧਰ ਵਾਲਿਆਂ ਵੱਲੋਂ ਕਥਾ ਵਖਿਆਨਾਂ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਪ੍ਰਸਿੱਧ ਕਵੀ ਜਨ, ਢਾਡੀ, ਕਵੀਸ਼ਰ ਬਾਬਾ ਜੀ ਦੇ ਜੀਵਨ ਤੇ ਅਧਾਰਤ ਕਵਿਤਾਵਾਂ, ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ। ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਦੀ ਸਮਾਪਤੀ ਉਪਰੰਤ ਅਲੌਕਿਕ ਆਤਿਸ਼ਬਾਜੀ ਚਲਾਈ ਜਾਵੇਗ