ਚੰਡੀਗੜ੍ਹ- ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਹਾਊਸਿੰਗ ਵਿਭਾਗ ਦੇ ਮੰਤਰੀ ਸੁਖਬੀਰ ਬਾਦਲ ਨੇ ਇੱਕ ਬੈਠਕ ਦੌਰਾਨ ਇਹ ਫੈਸਲਾ ਲਿਆ ਕਿ ਝੁਗੀਆਂ ਵਿੱਚ ਰਹਿਣ ਵਾਲੇ ਲੋਕਾਂ ਲਈ 273 ਕਰੋੜ ਰੁਪੈ ਦੀ ਲਾਗਤ ਨਾਲ 5200 ਘਰਾਂ ਦਾ ਨਿਰਮਾਣ ਕਰਕੇ 6 ਸ਼ਹਿਰਾਂ ਨੂੰ ਝੁਗੀ ਮੁਕਤ ਕੀਤਾ ਜਾਵੇਗਾ। ਇਸ ਯੋਜਨਾ ਲਈ ਸਬੰਧਿਤ ਅਧਿਕਾਰੀਆਂ ਨੂੰ ਜਰੂਰੀ ਫੰਡ ਮਨਜੂਰ ਕਰਵਾ ਦਿੱਤੇ ਗਏ ਹਨ। ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ ਅਤੇ ਬਟਾਲਾ ਨੂੰ ਝੁਗੀ ਮੁਕਤ ਕਰਨ ਦੀ ਛੋਜਨਾ ਹੈ।
ਰਾਜ ਦੇ ਸਾਰੇ ਸ਼ਹਿਰਾਂ ਵਿੱਚ ਸੌ ਫੀਸਦੀ ਸੀਵਰਜ਼ ਸੁਵਿਧਾ ਦੇਣ ਦੇ ਪਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਜਰੂਰਤ ਤੇ ਜੋਰ ਦਿੰਦੇ ਹੋਏ ਸੁਖਬੀਰ ਨੇ ਕਿਹਾ ਕਿ ਇਸ ਕੰਮ ਵਿੱਚ ਢਿੱਲ ਵਰਤਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੈਠਕ ਵਿੱਚ ਦਸਿਆ ਗਿਆ ਕਿ ਇਸ ਪਰੋਜੈਕਟ ਦੀ ਰਿਪੋਰਟ ਪਹਿਲਾਂ ਹੀ ਤਿਆਰ ਕਰ ਲਈ ਗਈ ਸੀ। ਸ਼ਹਿਰ ਵਿੱਚ ਗੈਰ ਕਨੂੰਨੀ ਢੰਗ ਨਾਲ ਲਗੇ ਬੋਰਡ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਜਿਆਦਾ ਤੋਂ ਜਿਆਦਾ ਸ਼ਹਿਰਾਂ ਵਿੱਚ ਸਿਟੀ ਬੱਸ ਸਰਵਿਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।