ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਕੈਬਨਿਟ ਮੰਤਰੀ ਬਣਾਈ ਗਈ ਬੀਬੀ ਜਗੀਰ ਕੌਰ ਦਾ ਅਸਤੀਫ਼ਾ ਮਨਜੂਰ ਕਰ ਲੈਣਗੇ। ਬੀਬੀ ਜਗੀਰ ਕੌਰ ਨੂੰ ਆਪਣੀ ਹੀ ਬੇਟੀ ਹਰਪ੍ਰੀਤ ਕੌਰ ਦੀ ਹੱਤਿਆ ਕਾਂਡ ਵਿੱਚ ਅਗਵਾ, ਜਬਰਦਸਤੀ ਗਰਭਪਾਤ ਅਤੇ ਅਪਰਾਧਿਕ ਸਾਜਿਸ਼ ਰਚਣ ਕਰਕੇ ਪੰਜ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ।
ਮੁੱਖਮੰਤਰੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਬਬੀ ਜਗੀਰ ਕੌਰ ਨੇ ਜੇਲ ਦੀ ਸਜ਼ਾ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਫੋਨ ਕੀਤਾ ਸੀ। ਬਾਦਲ ਨੇ ਕਿਹਾ ਕਿ ਅਜੇ ਤੱਕ ਸਾਨੂੰ ਬੀਬੀ ਦਾ ਅਸਤੀਫ਼ਾ ਨਹੀਂ ਮਿਲਿਆ, ਜਦੋਂ ਵੀ ਅਸਤੀਫ਼ਾ ਮਿਲ ਜਾਵੇਗਾ ਤਾਂ ਤੁਰੰਤ ਗਵਰਨਰ ਨੂੰ ਭੇਜ ਦਿੱਤਾ ਜਾਵੇਗਾ। ਬੀਬੀ ਜਗੀਰ ਕੌਰ ਨੂੰ ਕਪੂਰਥੱਲੇ ਦੀ ਮਾਡਲ ਜੇਲ੍ਹ ਵਿੱਚ ਰੱਖਿਆ ਗਿਆ ਹੈ। ਬਾਦਲ ਨੇ ਬੀਬੀ ਜਗੀਰ ਕੌਰ ਨੂੰ ਮਿਲੀ ਸਜ਼ਾ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।